ਸ਼ਰਧਾਲੂ 12 ਸਤੰਬਰ ਤੱਕ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ - ਡੀ.ਸੀ.
ਗੂਹਲਾ ਚੀਕਾ (ਕੁਰੂਕਸ਼ੇਤਰ), 4 ਸਤੰਬਰ (ਓ. ਪੀ.
ਗੂਹਲਾ ਚੀਕਾ (ਕੁਰੂਕਸ਼ੇਤਰ), 4 ਸਤੰਬਰ (ਓ.ਪੀ. ਸੈਣੀ)-ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 22 ਨਵੰਬਰ ਤੋਂ 1 ਦਸੰਬਰ, 2026 ਤੱਕ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨ ਕਰਨ ਦੇ ਚਾਹਵਾਨ ਸ਼ਰਧਾਲੂ ਅਤੇ ਸਮੂਹ ਜ਼ਿਲ੍ਹਾ ਪੱਧਰ ‘ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਕੁਰੂਕਸ਼ੇਤਰ ਕੋਲ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦੇ ਹਨ। ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਦੱਸਿਆ ਕਿ ਸਰਕਾਰੀ ਹਦਾਇਤਾਂ ਅਨੁਸਾਰ, ਜ਼ਿਲ੍ਹੇ ਦੇ ਸ਼ਰਧਾਲੂਆਂ ਅਤੇ ਸਮੂਹਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ ਜੋ 22 ਨਵੰਬਰ ਤੋਂ 1 ਦਸੰਬਰ, 2026 ਤੱਕ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ। ਅਜਿਹੇ ਸ਼ਰਧਾਲੂਆਂ ਤੇ ਸਮੂਹਾਂ ਵਲੋਂ ਜਮ੍ਹਾਂ ਕਰਵਾਈਆਂ ਗਈਆਂ ਅਰਜ਼ੀਆਂ ਡਿਪਟੀ ਕਮਿਸ਼ਨਰ ਦਫ਼ਤਰ ਵਲੋਂ ਸਰਕਾਰ ਨੂੰ ਭੇਜੀਆਂ ਜਾਣਗੀਆਂ। ਇਸ ਲਈ ਸੰਬੰਧਿਤ ਸ਼ਰਧਾਲੂ ਤੇ ਸਮੂਹ ਆਪਣੇ ਭਰੇ ਹੋਏ ਅਰਜ਼ੀ ਫਾਰਮ ਲੋੜੀਂਦੇ ਦਸਤਾਵੇਜ਼ਾਂ ਦੇ ਨਾਲ 12 ਸਤੰਬਰ, 2026 ਤੱਕ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਕੁਰੂਕਸ਼ੇਤਰ ਨੂੰ ਜਮ੍ਹਾਂ ਕਰਵਾ ਸਕਦੇ ਹਨ।