06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਹੈਰੋਇਨ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ

ਕਾਲਾਂਵਾਲੀ/ਸਿਰਸਾ, 5 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸੀ. ਆਈ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਕਾਲਾਂਵਾਲੀ/ਸਿਰਸਾ, 5 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸੀ.ਆਈ.ਏ. ਸਟਾਫ ਕਾਲਾਂਵਾਲੀ ਅਤੇ ਥਾਣਾ ਕਾਲਾਂਵਾਲੀ ਪੁਲੀਸ ਦੀਆਂ ਟੀਮਾਂ ਨੇ ਕਾਲਾਂਵਾਲੀ ਖੇਤਰ ਵਿੱਚ ਵੱਖ-ਵੱਖ ਥਾਵਾਂ ਤੋਂ ਤਿੰਨ ਮੁਲਜ਼ਮਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਕੁੱਲ 12.410 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਵਰਤੇ ਜਾਂਦੇ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਗਏ ਹਨ। ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਕਾਲਾਂਵਾਲੀ ਵਿਖੇ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਵਿਸ਼ਵ ਗੌਰਵ ਦੀ ਅਗਵਾਈ ਵਾਲੀ ਇੱਕ ਟੀਮ ਨੇ ਗੁਪਤ ਸੂਚਨਾ ’ਤੇ ਕਾਰਵਾਈ ਕਰਦਿਆਂ ਨਾਕਾਬੰਦੀ ਕੀਤੀ ਅਤੇ ਪਿੰਡ ਗੁਦਰਾਣਾ ਵਿੱਚ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਨੂੰ ਕਾਬੂ ਕੀਤਾ। ਤਲਾਸ਼ੀ ਲੈਣ ’ਤੇ ਉਸ ਤੋਂ 6.120 ਗ੍ਰਾਮ ਹੈਰੋਇਨ ਬਰਾਮਦ ਕੀਤੀ। ਗ੍ਰਿਫ਼ਤਾਰ ਮੁਲਜ਼ਮ ਸੁਖਵਿੰਦਰ ਸਿੰਘ ਉਰਫ਼ ਕਾਲਾ ਖ਼ਿਲਾਫ਼ ਥਾਣਾ ਕਾਲਾਂਵਾਲੀ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤਰ੍ਹਾਂ ਹੀ ਥਾਣਾ ਕਾਲਾਂਵਾਲੀ ਦੇ ਇੰਚਾਰਜ ਦੇਵੀ ਲਾਲ ਦੀ ਅਗਵਾਈ ਵਾਲੀ ਇੱਕ ਪੁਲਿਸ ਟੀਮ ਨੇ ਮੰਡੀ ਕਾਲਾਂਵਾਲੀ ਇਲਾਕੇ ਵਿੱਚ ਗਸ਼ਤ ਦੌਰਾਨ ਦੋ ਮੋਟਰਸਾਈਕਲ ਸਵਾਰਾਂ ਨੂੰ ਗ੍ਰਿਫ਼ਤਾਰ ਕੀਤਾ। ਨਸ਼ੀਲੇ ਪਦਾਰਥਾਂ ਦੇ ਕਬਜ਼ੇ ਦੇ ਸ਼ੱਕ ਵਿੱਚ ਉਨ੍ਹਾਂ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਤੋਂ 6.290 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਨੇ ਹੈਰੋਇਨ ਤੇ ਮੋਟਰਸਾਈਕਲ ਜ਼ਬਤ ਕਰ ਲਿਆ ਗਿਆ ਹੈ ਤੇ ਦੋਵੇਂ ਮੁਲਜ਼ਮਾਂ ਹਰਜਿੰਦਰ ਸਿੰਘ ਤੇ ਗੁਰਦੀਪ ਸਿੰਘ ਖ਼ਿਲਾਫ਼ ਕਾਲਾਂਵਾਲੀ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਸੁਖਚੈਨ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਅਗਲੀ ਖ਼ਬਰ ਸਫਾਈ ਕਰਮਚਾਰੀਆਂ ਨੇ ਸਰਕਾਰੀ ਹੁਕਮਾਂ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ
Ad Position 24