ਸਮਾਜ ਸੇਵੀ ਡਾ. ਗੁਰਚਰਨ ਸਿੰਘ ਨੇ ਅਧਿਆਪਕਾਂ ਨੂੰ ਕੀਤਾ ਸਨਮਾਨਿਤ
ਸਿਰਸਾ, 6 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਨੇੜਲੇ ਪਿੰਡ ਵੈਦਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ’ਚ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਵੈਦਵਾਲਾ, ਹਾਂਡੀ ਖੇੜਾ, ਢਾਣੀ ਦਰਸ਼ਨ ਸਿੰਘ, ਢਾਣੀ ਵਡੇਚਾ ਤੇ ਢਾਣੀ ਪਲਟਾਂ (ਸੈਕਟਰ 19) ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ।
ਸਿਰਸਾ, 6 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਨੇੜਲੇ ਪਿੰਡ ਵੈਦਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ’ਚ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਵੈਦਵਾਲਾ, ਹਾਂਡੀ ਖੇੜਾ, ਢਾਣੀ ਦਰਸ਼ਨ ਸਿੰਘ, ਢਾਣੀ ਵਡੇਚਾ ਤੇ ਢਾਣੀ ਪਲਟਾਂ (ਸੈਕਟਰ 19) ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ। ਸਮਾਜ ਸੇਵੀ ਡਾ. ਗੁਰਚਰਨ ਸਿੰਘ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੂੰ ਸ਼ਾਲ, ਟਰਾਫੀ ਤੇ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ। ਪ੍ਰੋਗਰਾਮ ਦੌਰਾਨ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ। ਸਹੀ ਜਵਾਬ ਦੇਣ ਵਾਲਿਆਂ ਨੂੰ ਯਾਦਗਾਰੀ ਚਿੰਨ੍ਹ ਦਿੱਤੇ ਗਏ। ਇਸ ਮੌਕੇ ਡਾ. ਗੁਰਚਰਨ ਸਿੰਘ ਨੇ ਕਿਹਾ ਕਿ ਅਧਿਆਪਕ ਦਾ ਸਨਮਾਨ ਕਰਨਾ ਸਿਰਫ਼ ਇੱਕ ਵਿਅਕਤੀ ਲਈ ਸਨਮਾਨ ਨਹੀਂ ਹੈ ਸਗੋਂ ਸਿੱਖਿਆ ਦੀਆਂ ਕਦਰਾਂ-ਕੀਮਤਾਂ ਤੇ ਸਮਾਜ ਨਿਰਮਾਣ ਪ੍ਰਤੀ ਵਚਨਬੱਧਤਾ ਲਈ ਸਨਮਾਨ ਹੈ। ਇਹ ਸਨਮਾਨ ਉਨ੍ਹਾਂ ਨੂੰ ਹੋਰ ਸਖ਼ਤ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਅੱਜ ਅਧਿਆਪਕ ਬੱਚਿਆਂ ਨੂੰ ਸਿਰਫ਼ ਕਿਤਾਬੀ ਗਿਆਨ ਹੀ ਨਹੀਂ ਦੇ ਰਹੇ ਸਗੋਂ ਉਨ੍ਹਾਂ ਵਿੱਚ ਨੈਤਿਕ ਕਦਰਾਂ-ਕੀਮਤਾਂ ਤੇ ਰਾਸ਼ਟਰਵਾਦੀ ਸੋਚ ਵੀ ਪੈਦਾ ਕਰ ਰਹੇ ਹਨ। ਇਸ ਮੌਕੇ ਸਕੂਲਾਂ ਦੇ ਅਧਿਆਪਕਾਂ ਨੇ ਡਾ. ਗੁਰਚਰਨ ਸਿੰਘ ਵੱਲੋਂ ਕੀਤੇ ਜਾ ਰਹੇ ਕਾਜਾਂ ਦੀ ਸ਼ਲਾਘਾ ਕੀਤੀ।