06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਅਧਿਆਪਕ ਦਿਵਸ ਮੌਕੇ ਰੋਟਰੀ ਰਿਵੇਰਾ ਵਲੋਂ ਅਧਿਆਪਕਾਂ ਦਾ ਸਨਮਾਨ

ਯਮੁਨਾਨਗਰ, 6 ਸਤੰਬਰ (ਗੁਰਦਿਆਲ ਸਿੰਘ ਨਿਮਰ)-ਰੋਟਰੀ ਕਲੱਬ ਯਮੁਨਾ ਨਗਰ–ਰਿਵੇਰਾ ਵਲੋਂ ਸਥਾਨਕ ਜਿਮਖਾਨਾ ਕਲੱਬ ਵਿਖੇ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਯਮੁਨਾਨਗਰ ਜ਼ਿਲ੍ਹੇ ਦੇ 15 ਪ੍ਰਸਿੱਧ ਅਧਿਆਪਕਾਂ ਨੂੰ ਸਿੱਖਿਆ ਅਤੇ ਸਮਾਜ ਪ੍ਰਤੀ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।

Ad Position 21
repet_subhas-goyals [Copy P29]
ਅਧਿਆਪਕ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਦੇ ਹੋਏ ਰੋਟਰੀ ਰਿਵੇਰਾ ਕਲੱਬ ਦੇ ਅਹੁਦੇਦਾਰ। ਤਸਵੀਰ- ਨਿਮਰ 07-09-2026
ਯਮੁਨਾਨਗਰ, 6 ਸਤੰਬਰ (ਗੁਰਦਿਆਲ ਸਿੰਘ ਨਿਮਰ)-ਰੋਟਰੀ ਕਲੱਬ ਯਮੁਨਾ ਨਗਰ–ਰਿਵੇਰਾ ਵਲੋਂ ਸਥਾਨਕ ਜਿਮਖਾਨਾ ਕਲੱਬ ਵਿਖੇ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਯਮੁਨਾਨਗਰ ਜ਼ਿਲ੍ਹੇ ਦੇ 15 ਪ੍ਰਸਿੱਧ ਅਧਿਆਪਕਾਂ ਨੂੰ ਸਿੱਖਿਆ ਅਤੇ ਸਮਾਜ ਪ੍ਰਤੀ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਨਮਾਨਿਤ ਅਧਿਆਪਕਾਂ ਤੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਰੋਟਰੀ ਕਲੱਬ ਦੇ ਪ੍ਰਧਾਨ ਰਾਜੇਸ਼ ਸੋਂਧੀ ਨੇ ਕਿਹਾ ਕਿ ਸਮਾਜ ਵਿਚ ਅਧਿਆਪਕਾਂ ਦਾ ਸਥਾਨ ਵਿਲੱਖਣ ਤੇ ਬਹੁਤ ਹੀ ਸਤਿਕਾਰਯੋਗ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਿਰਫ਼ ਗਿਆਨ ਹੀ ਪ੍ਰਦਾਨ ਨਹੀਂ ਕਰਦੇ, ਸਗੋਂ ਉਹ ਵਿਦਿਆਰਥੀਆਂ ਦੇ ਚਰਿੱਤਰ ਦਾ ਨਿਰਮਾਣ ਕਰਦੇ ਹਨ। ਉਨ੍ਹਾਂ ਕਿਹਾ ਕਿ ਇਕ ਚੰਗੇ ਅਧਿਆਪਕ ਦਾ ਪ੍ਰਭਾਵ ਵਿਦਿਆਰਥੀਆਂ ਦੇ ਜੀਵਨ ’ਤੇ ਸਦਾ ਬਣਿਆ ਰਹਿੰਦਾ ਹੈ। ਪ੍ਰਾਜੈਕਟ ਚੇਅਰਮੈਨ ਡਾ. ਆਰ. ਐਸ. ਅਹਲੂਵਾਲੀਆ ਨੇ ਕਿਹਾ ਕਿ ਅਧਿਆਪਕ ਦੀ ਜ਼ਿੰਮੇਵਾਰੀ ਨਿਰਧਾਰਤ ਪਾਠਕ੍ਰਮ ਨੂੰ ਪੂਰਾ ਕਰਨ ਤੱਕ ਸੀਮਿਤ ਨਹੀਂ ਹੁੰਦੀ। ਇਕ ਸੱਚਾ ਅਧਿਆਪਕ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਦਾ ਹੈ, ਉਨ੍ਹਾਂ ਨੂੰ ਪ੍ਰੇਰਿਤ ਕਰਦਾ ਹੈ ਤੇ ਉਨ੍ਹਾਂ ਦੀਆਂ ਸਮਰੱਥਾਵਾਂ ਨੂੰ ਨਿਖਾਰਦਾ ਹੈ। ਇਸ ਮੌਕੇ ਗੁਰੂ ਨਾਨਕ ਖਾਲਸਾ ਕਾਲਜ ਯਮੁਨਾਨਗਰ ਦੇ ਸਾਬਕਾ ਪ੍ਰਿੰ. ਡਾ. (ਮੇਜਰ) ਹਰਿੰਦਰ ਸਿੰਘ ਕੰਗ ਨੇ ਕਿਹਾ ਕਿ ਵਿਦਿਆਰਥੀ ਆਪਣੇ ਅਧਿਆਪਕਾਂ ਨੂੰ ਸਿਰਫ਼ ਕਲਾਸਰੂਮ ਵਿਚ ਪੜ੍ਹਾਏ ਗਏ ਪਾਠਾਂ ਲਈ ਹੀ ਯਾਦ ਨਹੀਂ ਰੱਖਦੇ, ਸਗੋਂ ਅਧਿਆਪਕਾਂ ਵਲੋਂ ਦਿੱਤੇ ਗਏ ਪਿਆਰ, ਹੌਸਲੇ ਤੇ ਨਿੱਜੀ ਸਾਂਝ ਨੂੰ ਵੀ ਸਾਰੀ ਉਮਰ ਯਾਦ ਰੱਖਦੇ ਹਨ। ਐਮ. ਐਲ. ਐਨ. ਕਾਲਜ ਦੇ ਸਾਬਕਾ ਪ੍ਰਿੰ. ਡਾ. ਅਨਿਲ ਧਵਨ ਨੇ ਕਿਹਾ ਕਿ ਵਿਦਿਆਰਥੀ ਆਪਣੇ ਅਧਿਆਪਕਾਂ ਵਲੋਂ ਪੜ੍ਹਾਏ ਗਏ ਕੁਝ ਅਕਾਦਮਿਕ ਪਾਠ ਭਾਵੇਂ ਭੁੱਲ ਜਾਣ ਪਰ ਅਧਿਆਪਕਾਂ ਨੇ ਉਨ੍ਹਾਂ ਨਾਲ ਕਿਹੋ ਜਿਹਾ ਵਿਹਾਰ ਕੀਤਾ ਅਤੇ ਉਨ੍ਹਾਂ ਨੂੰ ਕਿਵੇਂ ਮਹਿਸੂਸ ਕਰਵਾਇਆ, ਇਹ ਉਹ ਕਦੇ-ਕਦਾਈਂ ਹੀ ਭੁੱਲਦੇ ਹਨ। ਸੀਨੀਅਰ ਪਾਸਟ ਪ੍ਰੈਜ਼ੀਡੈਂਟ ਰਾਜੀਵ ਭਾਟੀਆ ਤੇ ਸੁਰਿੰਦਰ ਮਦਾਨ ਨੇ ਰੋਟਰੀ ਕਲੱਬ ਯਮੁਨਾ ਨਗਰ–ਰਿਵੇਰਾ ਵਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਸਮਾਜਿਕ ਤੇ ਭਾਈਚਾਰਕ ਸੇਵਾ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਲੱਬ ਸਮਾਜ ਦੀ ਸਮਾਜਿਕ ਅਤੇ ਆਰਥਿਕ ਭਲਾਈ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹੈ ਤੇ ਸਿੱਖਿਆ, ਸਮਾਜਿਕ ਭਲਾਈ ਅਤੇ ਭਾਈਚਾਰਕ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੰਦਾ ਹੈ। ਇਸ ਸਨਮਾਨ ਸਮਾਰੋਹ ਦੌਰਾਨ ਸਿੱਖਿਆ ਦੇ ਖੇਤਰ ਵਿਚ ਸਮਰਪਣ ਤੇ ਪ੍ਰਾਪਤੀਆਂ ਲਈ 15 ਪ੍ਰਸਿੱਧ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਮਾਨਤਾ ਦਿੱਤੀ ਗਈ। ਇਸ ਮੌਕੇ ਕਲੱਬ ਸਕੱਤਰ ਅਨੁਪਮ ਗੁਪਤਾ ਨੇ ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਸਨਮਾਨਿਤ ਅਧਿਆਪਕਾਂ, ਮਹਿਮਾਨਾਂ ਤੇ ਕਲੱਬ ਮੈਂਬਰਾਂ ਦਾ ਸਮਾਗਮ ਵਿਚ ਸ਼ਾਮਿ ਲ ਹੋਣ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੰਤ ਮੋਹਨ ਸਿੰਘ ਮਤਵਾਲਾ ਪਬਲਿਕ ਸਕੂਲ ’ਚ ਮਨਾਇਆ ਅਧਿਆਪਕ ਦਿਵਸ ਅਗਲੀ ਖ਼ਬਰ ਨਾਰਾਇਣਗੜ੍ਹ ਵਿਖੇ ਧਾਰਮਿਕ ਸਮਾਗਮ ਕਰਵਾਇਆ
Ad Position 24