06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸੰਤ ਮੋਹਨ ਸਿੰਘ ਮਤਵਾਲਾ ਪਬਲਿਕ ਸਕੂਲ ’ਚ ਮਨਾਇਆ ਅਧਿਆਪਕ ਦਿਵਸ

ਸਿਰਸਾ, 6 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸੰਤ ਮੋਹਨ ਸਿੰਘ ਮਤਵਾਲਾ ਪਬਲਿਕ ਸਕੂਲ ਤਿਲੋਕੇਵਾਲਾ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਪਿਆਰ ਦਾ ਪ੍ਰਗਟਾਵਾ ਕਰਦਿਆਂ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਸਿਰਸਾ, 6 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸੰਤ ਮੋਹਨ ਸਿੰਘ ਮਤਵਾਲਾ ਪਬਲਿਕ ਸਕੂਲ ਤਿਲੋਕੇਵਾਲਾ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਪਿਆਰ ਦਾ ਪ੍ਰਗਟਾਵਾ ਕਰਦਿਆਂ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਮਹੱਤਤਾ ਨੂੰ ਦਰਸਾਉਂਦੀਆਂ ਕਵਿਤਾਵਾਂ, ਭਾਸ਼ਣ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਸਭ ਦਾ ਮਨ ਮੋਹ ਲਿਆ। ਵਿਦਿਆਰਥੀਆਂ ਵੱਲੋਂ ਅਧਿਆਪਕਾਂ ਨੂੰ ਯਾਦਗਾਰੀ ਤੋਹਫ਼ੇ ਭੇਟ ਕਰਕੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਦਵਿੰਦਰ ਕੌਰ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਤਾ ਹੁੰਦੇ ਹਨ। ਉਹ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਹੀ ਨਹੀਂ ਦਿੰਦੇ, ਸਗੋਂ ਉਨ੍ਹਾਂ ਵਿੱਚ ਚੰਗੇ ਸੰਸਕਾਰ, ਨੈਤਿਕ ਕਦਰਾਂ-ਕੀਮਤਾਂ ਤੇ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਕਰਦੇ ਹਨ। ਸਕੂਲ ਦੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਪਿਆਰ ਤੇ ਸਤਿਕਾਰ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਸਮਾਗਮ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਵਿਚਕਾਰ ਪਿਆਰ, ਸਤਿਕਾਰ ਅਤੇ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕੀਤਾ। ਅੰਤ ਵਿੱਚ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਅਧਿਆਪਕ ਦਿਵਸ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਇਸ ਦਿਨ ਨੂੰ ਯਾਦਗਾਰ ਬਣਾਇਆ।
Ad Position 22
No active advertisement
ਪਿਛਲੀ ਖ਼ਬਰ ਦੋਸ਼ੀ ਅਧਿਆਪਕ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ- ਅਸ਼ੋਕ ਸਭਰਵਾਲ ਅਗਲੀ ਖ਼ਬਰ ਅਧਿਆਪਕ ਦਿਵਸ ਮੌਕੇ ਰੋਟਰੀ ਰਿਵੇਰਾ ਵਲੋਂ ਅਧਿਆਪਕਾਂ ਦਾ ਸਨਮਾਨ
Ad Position 24