08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਚਿੱਟੇ ਦਾ ਕਾਰੋਬਾਰ ਕਰਨ ਵਾਲਾ ਨੌਜਵਾਨ ਪਿੰਡ ਵਾਸੀਆਂ ਨੇ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ

ਠੱਠੀ ਭਾਈ, 7 ਸਤੰਬਰ (ਜਗਰੂਪ ਸਿੰਘ ਮਠਾੜੂ)-ਪਿੰਡ ਠੱਠੀ ਭਾਈ ਵਿਖੇ ਨਸ਼ਿਆਂ ਦੇ ਖਾਤਮੇ ਲਈ ਗਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਵਿੱਢੀ ਮੁਹਿੰਮ ਤਹਿਤ ਕਥਿਤ ਤੌਰ ’ਤੇ ਪਿਛਲੇ ਕਰੀਬ ਡੇਢ ਸਾਲ ਤੋਂ ਚਿੱਟੇ ਦਾ ਕਾਰੋਬਾਰ ਕਰ ਰਹੇ ਇਕ ਨੌਜਵਾਨ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਗਿਆ ਹੈ। ਪਿੰਡ ਵਾਸੀਆਂ ਵਲੋਂ ਕਾਬੂ ਕੀਤੇ ਗਏ ਉਕਤ ਨੌਜਵਾਨ ਕੋਲੋਂ ਚਿੱਟਾ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਠੱਠੀ ਭਾਈ, 7 ਸਤੰਬਰ (ਜਗਰੂਪ ਸਿੰਘ ਮਠਾੜੂ)-ਪਿੰਡ ਠੱਠੀ ਭਾਈ ਵਿਖੇ ਨਸ਼ਿਆਂ ਦੇ ਖਾਤਮੇ ਲਈ ਗਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਵਿੱਢੀ ਮੁਹਿੰਮ ਤਹਿਤ ਕਥਿਤ ਤੌਰ ’ਤੇ ਪਿਛਲੇ ਕਰੀਬ ਡੇਢ ਸਾਲ ਤੋਂ ਚਿੱਟੇ ਦਾ ਕਾਰੋਬਾਰ ਕਰ ਰਹੇ ਇਕ ਨੌਜਵਾਨ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਗਿਆ ਹੈ। ਪਿੰਡ ਵਾਸੀਆਂ ਵਲੋਂ ਕਾਬੂ ਕੀਤੇ ਗਏ ਉਕਤ ਨੌਜਵਾਨ ਕੋਲੋਂ ਚਿੱਟਾ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਨੇ ਪੁੱਛਗਿੱਛ ਦੌਰਾਨ ਨਸ਼ੇ ਦੇ ਕਾਰੋਬਾਰ ਸਬੰਧੀ ਕਈ ਅਹਿਮ ਖੁਲਾਸੇ ਕੀਤੇ ਹਨ। ਨੌਜਵਾਨ ਨੇ ਇਹ ਵੀ ਦੱਸਿਆ ਹੈ ਕਿ ਉਹ ਪਿੰਡ ਦੇ ਹੀ ਗੁਰਪ੍ਰੀਤ ਸਿੰਘ ਉਰਫ ਗੰਜਾ ਨਾਮੀ ਵਿਅਕਤੀ ਦਾ ਨਸ਼ਾ ਵੇਚਦਾ ਹੈ। ਨਸ਼ਾ ਵੇਚਣ ਦੇ ਬਦਲੇ ਉਸ ਨੂੰ ਹਜ਼ਾਰ ਰੁਪਏ ਦਿਹਾੜੀ ਮਿਲਦੀ ਹੈ। ਉਸ ਨੇ ਅੱਗੇ ਨਸ਼ਾ ਖਰੀਦਣ ਵਾਲੇ ਉਸ ਦੇ ਕਿਹੜੇ-ਕਿਹੜੇ ਗਾਹਕ ਹਨ, ਬਾਰੇ ਵੀ ਨਾਂਅ ਜਨਤਕ ਕੀਤੇ ਹਨ। ਇਨ੍ਹਾਂ ਖੁਲਾਸਿਆਂ ਨੂੰ ਪੁਲਿਸ ਜਾਂਚ ਲਈ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਜੇਕਰ ਪੁਲਿਸ ਵਲੋਂ ਇਨ੍ਹਾਂ ਖੁਲਾਸਿਆਂ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾਂਦੀ ਹੈ ਤਾਂ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਤੱਕ ਵੀ ਪਹੁੰਚ ਕੀਤੀ ਜਾ ਸਕਦੀ ਹੈ ਤੇ ਪੁਲਿਸ ਪ੍ਰਸ਼ਾਸਨ ਨੂੰ ਇਸ ਮਾਮਲੇ ਵਿਚ ਵੱਡੀ ਸਫਲਤਾ ਮਿਲ ਸਕਦੀ ਹੈ। ਪਿੰਡ ਵਾਸੀਆਂ ਅਨੁਸਾਰ ਇਲਾਕੇ ਵਿਚ ਨਸ਼ਿਆਂ ਦੇ ਵਧ ਰਹੇ ਪ੍ਰਭਾਵ ਨੂੰ ਦੇਖਦਿਆਂ ਪੰਚਾਇਤ ਅਤੇ ਜਾਗਰੂਕ ਲੋਕਾਂ ਵਲੋਂ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖਤ ਰੁਖ ਅਖਤਿਆਰ ਕੀਤਾ ਜਾ ਰਿਹਾ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਿਰਫ ਸਰਕਾਰ ਅਤੇ ਪੁਲਿਸ ’ਤੇ ਨਿਰਭਰ ਰਹਿਣ ਦੀ ਬਜਾਏ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਇਸ ਮਾਮਲੇ ਸਬੰਧੀ ਥਾਣਾ ਸਮਾਲਸਰ ਦੇ ਮੁੱਖ ਅਫਸਰ ਇਕਬਾਲ ਸਿੰਘ ਰੋਮਾਣਾ ਨੇ ਆਪਣਾ ਸਖਤ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਇਲਾਕੇ ਅੰਦਰ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਪੁਲਿਸ ਵਲੋਂ ਨਸ਼ਿਆਂ ਦੀ ਸਪਲਾਈ ਲਾਈਨ ਤੱਕ ਪਹੁੰਚਣ ਲਈ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਐਡਵੋਕੇਟ ਪ੍ਰਦੀਪ ਸਿੰਘ ਕਿੰਗਰਾ ਸਰਪੰਚ ਠੱਠੀ ਭਾਈ ਅਤੇ ਗੁਰਦੀਪ ਸਿੰਘ ਗਾਂਧੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਗਰਾਮ ਪੰਚਾਇਤ ਤੇ ਪਿੰਡ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦਿੰਦਿਆਂ ਉਕਤ ਨੌਜਵਾਨ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਇਸ ਮਾਮਲੇ ਦੀ ਤਹਿ ਤੱਕ ਜਾ ਕੇ ਜਾਂਚ ਕਰਨੀ ਚਾਹੀਦੀ ਹੈ| ਪੰਚਾਇਤ ਤੇ ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਸ਼ਾ ਵੇਚਣ ਵਾਲਿਆਂ ਦੇ ਨਾਲ-ਨਾਲ ਨਸ਼ੇ ਦੀ ਸਪਲਾਈ ਕਰਨ ਵਾਲੇ ਮੁੱਖ ਵਿਅਕਤੀਆਂ ਨੂੰ ਵੀ ਕਾਬੂ ਕਰਕੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ. ਖੋਸਾ ਦੀ ਮਹਿੰਗਾਈ ਵਿਰੁੱਧ ਹੋਈ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਅਤੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੀਆ...
Ad Position 24