07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਬੀ.ਕੇ.ਯੂ. ਖੋਸਾ ਦੀ ਮਹਿੰਗਾਈ ਵਿਰੁੱਧ ਹੋਈ ਵਿਸ਼ੇਸ਼ ਮੀਟਿੰਗ

ਬਾਘਾ ਪੁਰਾਣਾ, 7 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਖੋਸਾ ਬਲਾਕ ਬਾਘਾ ਪੁਰਾਣਾ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਗੁਰੂ ਨਾਨਕ ਦਰਬਾਰ ਬਾਘਾ ਪੁਰਾਣਾ ਵਿਖੇ ਬਲਾਕ ਪ੍ਰਧਾਨ ਸੁਰਜੀਤ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜਥੇਬੰਦੀ ਦੇ ਸੀਨੀਅਰ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਅਤੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉਗੋਕੇ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਮੰਦਰ ਸਿੰਘ ਉਗੋਕੇ ਅਤੇ ਗੁਰਦਰਸ਼ਨ ਸਿੰਘ ਕਾਲੇਕੇ ਨੇ ਵੱਧ ਰਹੀ ਮਹਿੰਗਾਈ ਬਾਰੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਮਹਿੰਗਾਈ ਨੂੰ ਨੱਥ ਪਾਉਣ ਵਿਚ ਬਿਲਕੁਲ ਫ਼ੇਲ੍ਹ ਸਾਬਤ ਹੋਈਆਂ ਹਨ ਅਤੇ ਖਾਣ ਪੀਣ ਤੋਂ ਲੈ ਕੇ ਹੋਰ ਜ਼ਰੂਰੀ ਵਸਤਾਂ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਗਈਆ ਹਨ ਖੰਡ, ਗੁੜ, ਤੇਲ ਆਦਿ ਹੋਰ ਜ਼ਰੂਰੀ ਵਸਤਾਂ ਦੀ ਕਾਲਾ ਬਾਜ਼ਾਰੀ ਹੋ ਰਹੀ ਪਰ ਸਰਕਾਰ ਮੂਕ ਦਰਸ਼ਕ ਬਣ ਕੇ ਦੇਖ ਰਹੀ ਹੈ ਜਿਸ ਤੋਂ ਸਾਬਤ ਹੈ ਕਿ ਸਰਕਾਰ ਜਮ੍ਹਾਂਖੋਰਾਂ ਨਾਲ ਮਿਲੀ ਹੋਈ ਹੈ।

Ad Position 21
repet_subhas-goyals [Copy P29]
ਬੀ.ਕੇ.ਯੂ. ਖੋਸਾ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਤੇ ਹਾਜ਼ਰ ਯੂਨੀਅਨ ਮੈਂਬਰ। ਤਸਵੀਰ : ਮਾਣੂੰਕੇ 08-09-2026
ਬਾਘਾ ਪੁਰਾਣਾ, 7 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਖੋਸਾ ਬਲਾਕ ਬਾਘਾ ਪੁਰਾਣਾ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਗੁਰੂ ਨਾਨਕ ਦਰਬਾਰ ਬਾਘਾ ਪੁਰਾਣਾ ਵਿਖੇ ਬਲਾਕ ਪ੍ਰਧਾਨ ਸੁਰਜੀਤ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜਥੇਬੰਦੀ ਦੇ ਸੀਨੀਅਰ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਅਤੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉਗੋਕੇ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਮੰਦਰ ਸਿੰਘ ਉਗੋਕੇ ਅਤੇ ਗੁਰਦਰਸ਼ਨ ਸਿੰਘ ਕਾਲੇਕੇ ਨੇ ਵੱਧ ਰਹੀ ਮਹਿੰਗਾਈ ਬਾਰੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਮਹਿੰਗਾਈ ਨੂੰ ਨੱਥ ਪਾਉਣ ਵਿਚ ਬਿਲਕੁਲ ਫ਼ੇਲ੍ਹ ਸਾਬਤ ਹੋਈਆਂ ਹਨ ਅਤੇ ਖਾਣ ਪੀਣ ਤੋਂ ਲੈ ਕੇ ਹੋਰ ਜ਼ਰੂਰੀ ਵਸਤਾਂ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਗਈਆ ਹਨ ਖੰਡ, ਗੁੜ, ਤੇਲ ਆਦਿ ਹੋਰ ਜ਼ਰੂਰੀ ਵਸਤਾਂ ਦੀ ਕਾਲਾ ਬਾਜ਼ਾਰੀ ਹੋ ਰਹੀ ਪਰ ਸਰਕਾਰ ਮੂਕ ਦਰਸ਼ਕ ਬਣ ਕੇ ਦੇਖ ਰਹੀ ਹੈ ਜਿਸ ਤੋਂ ਸਾਬਤ ਹੈ ਕਿ ਸਰਕਾਰ ਜਮ੍ਹਾਂਖੋਰਾਂ ਨਾਲ ਮਿਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜਨਤਾ ਨੂੰ ਇਸ ਵਿਰੁੱਧ ਡਟ ਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਇਸ ਮੌਕੇ ਸੰਬੋਧਨ ਕਰਦਿਆਂ ਸਰਬਨ ਸਿੰਘ ਲੰਡੇ, ਤੇਜ ਸਿੰਘ ਰਹਿਲ, ਰਵਿੰਦਰ ਸਿੰਘ ਗੁਲਾਬ ਸਿੰਘ ਵਾਲਾ, ਜਸਵੀਰ ਸਿੰਘ ਮਾਹਲਾ, ਸੋਹਣ ਸਿੰਘ ਪੰਮੀ ਪ੍ਰਧਾਨ ਸੇਖਾ ਨੇ ਸਮੂਹ ਕਿਸਾਨ ਜਥੇਬੰਦੀਆਂ ਨੂੰ ਇਕ ਫ਼ਰੰਟ ਤੇ ਇਕੱਠੇ ਹੋ ਕਿ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਸੰਘਰਸ਼ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸਰਬਸੰਮਤੀ ਨਾਲ ਐਲਾਨ ਕੀਤਾ ਕਿ ਪੰਜਾਬ ਸਰਕਾਰ ਆਪਣੇ ਵਿਰੋਧੀ ਸੋਚ ਰੱਖਣ ਵਾਲੇ ਲੋਕਾਂ ਨੂੰ ਜਬਰ ਦਾ ਸਿਕਾਰ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਹੱਕ ਮੰਗਦੇ ਸਰਕਾਰੀ ਕਰਮਚਾਰੀਆਂ, ਵਿਦਿਆਰਥੀਆਂ, ਕਿਸਾਨਾਂ, ਮਜ਼ਦੂਰਾਂ, ਸਫ਼ਾਈ ਸੇਵਕਾਂ ਤੇ ਤਸ਼ੱਦਦ ਕੀਤਾ ਜਾ ਰਿਹਾ ਹੈ ਕਿਸਾਨ ਯੂਨੀਅਨ ਖੋਸਾ ਸਰਕਾਰ ਦੀਆਂ ਇਨ੍ਹਾਂ ਜਾਬਰ ਨੀਤੀਆਂ ਦਾ ਡਟ ਕੇ ਟਾਕਰਾ ਕਰੇਗੀ ਅਤੇ ਜਬਰ ਦੇ ਸ਼ਿਕਾਰ ਲੋਕਾਂ ਨਾਲ ਹਿੱਕ ਠੋਕ ਕੇ ਖੜੇਗੀ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਲਖਵੀਰ ਸਿੰਘ ਕੋਮਲ ਬਲਾਕ ਸਕੱਤਰ ਨੇ ਨਿਭਾਈ ਇਸ ਮੌਕੇ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਸੇਖਾ, ਤਾਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਸਰਪੰਚ ਸਮਾਧ ਭਾਈ, ਪਰਵਿੰਦਰ ਸਿੰਘ ਫੂਲੇਵਾਲਾ, ਜਸਵੀਰ ਸਿੰਘ ਇਕਾਈ ਪ੍ਰਧਾਨ ਆਲਮਵਾਲਾ ਕਲਾਂ, ਕਮਲਜੀਤ ਸਿੰਘ ਪ੍ਰਧਾਨ ਸਮਾਲਸਰ, ਗੁਰਜੰਟ ਸਿੰਘ, ਦਰਸ਼ਨ ਸਿੰਘ, ਜੋਗਿੰਦਰ ਸਿੰਘ, ਜੁਗਰਾਜ ਸਿੰਘ ਉਗੋਕੇ, ਸੁਖਦੇਵ ਸਿੰਘ, ਜਗਤਾਰ ਸਿੰਘ, ਜਸਵੀਰ ਸਿੰਘ ਲੰਡੇ , ਜਸਵਿੰਦਰ ਸਿੰਘ, ਸੁਰਜੀਤ ਸਿੰਘ, ਜਗਦੀਸ਼ ਸਿੰਘ, ਬਲਵਿੰਦਰ ਸਿੰਘ, ਜਗਰੂਪ ਸਿੰਘ, ਰੂਪ ਸਿੰਘ, ਬਲਰਾਜ ਸਿੰਘ, ਜਸਵਿੰਦਰ ਸਿੰਘ, ਗੁਰਸੇਵਕ ਸਿੰਘ, ਜ਼ੋਰਾ ਸਿੰਘ, ਹਰਪ੍ਰੀਤ ਸਿੰਘ, ਫੂਲੇਵਾਲਾ, ਗੁਰਨਾਮ ਸਿੰਘ, ਗੁਰਵਿੰਦਰ ਸਿੰਘ ਦਾਰਾ, ਮਨਜੀਤ ਸਿੰਘ ਮਾਨ, ਗੁਰਵਿੰਦਰ ਸਿੰਘ,ਜੀਤਾ ਸਿੰਘ ਘੋਲੀਆ, ਬੂਟਾ ਸਿੰਘ, ਸੇਵਕ ਸਿੰਘ, ਕਰਮ ਸਿੰਘ ਜਗਦੀਸ਼ ਸਿੰਘ ਸੇਖਾ, ਜੋਧਾ ਸਿੰਘ ਥਰਾਜ, ਪ੍ਰਗਟ ਸਿੰਘ ਆਲਮ ਵਾਲਾ ਤੋ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੈਨੇਟ ਚੋਣ ’ਚ ਯੋਗ ਉਮੀਦਵਾਰ ਨੂੰ ਪਹਿਲ ਦਿਓ-ਅਸ਼ੋਕ ਗੋਇਲ ਮੋਗਾ ਦਾ ਮਾਣ, ਪੰਜਾਬ ਯੂਨੀਵਰਸਿਟੀ ਦੀ ਆਵਾਜ਼ ਅਸ਼ੋਕ ਗੋਇਲ-ਚੇਅ... ਅਗਲੀ ਖ਼ਬਰ ਚਿੱਟੇ ਦਾ ਕਾਰੋਬਾਰ ਕਰਨ ਵਾਲਾ ਨੌਜਵਾਨ ਪਿੰਡ ਵਾਸੀਆਂ ਨੇ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ
Ad Position 24