ਰੋਟਰੀ ਕਲੱਬ ਟਾਊਨ ਵਲੋਂ 2 ਸੇਵਾ-ਮੁਕਤ ਅਧਿਆਪਕਾਂ ਦਾ ਸਨਮਾਨ
ਰਤੀਆ, 7 ਸਤੰਬਰ (ਬੇਅੰਤ ਕੌਰ ਮੰਡੇਰ)- ਅਧਿਆਪਕ ਦਿਵਸ ਮੌਕੇ ਰੋਟਰੀ ਕਲੱਬ ਰਤੀਆ ਟਾਊਨ ਨੇ 2 ਸੇਵਾ-ਮੁਕਤ ਅਧਿਆਪਕਾਂ ਹੈੱਡਮਾਸਟਰ ਪਰਵਿੰਦਰ ਸਿੰਘ ਅਤੇ ਲੈਕਚਰਾਰ ਕਵਲਜੀਤ ਸਿੰਘ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਵਿੱਦਿਅਕ ਸੇਵਾਵਾਂ ਬਦਲੇ ਸਨਮਾਨਿਤ ਕੀਤਾ। ਕਲੱਬ ਦੇ ਅਧਿਕਾਰੀਆਂ ਨੇ ਦੋਵਾਂ ਅਧਿਆਪਕਾਂ ਨੂੰ ਸ਼ਾਲ ਤੇ ਪ੍ਰਸ਼ੰਸਾ ਪੱਤਰ ਭੇਟ ਕਰਦਿਆਂ ਸਿੱਖਿਆ ਦੇ ਖੇਤਰ ’ਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।
ਰਤੀਆ, 7 ਸਤੰਬਰ (ਬੇਅੰਤ ਕੌਰ ਮੰਡੇਰ)- ਅਧਿਆਪਕ ਦਿਵਸ ਮੌਕੇ ਰੋਟਰੀ ਕਲੱਬ ਰਤੀਆ ਟਾਊਨ ਨੇ 2 ਸੇਵਾ-ਮੁਕਤ ਅਧਿਆਪਕਾਂ ਹੈੱਡਮਾਸਟਰ ਪਰਵਿੰਦਰ ਸਿੰਘ ਅਤੇ ਲੈਕਚਰਾਰ ਕਵਲਜੀਤ ਸਿੰਘ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਵਿੱਦਿਅਕ ਸੇਵਾਵਾਂ ਬਦਲੇ ਸਨਮਾਨਿਤ ਕੀਤਾ। ਕਲੱਬ ਦੇ ਅਧਿਕਾਰੀਆਂ ਨੇ ਦੋਵਾਂ ਅਧਿਆਪਕਾਂ ਨੂੰ ਸ਼ਾਲ ਤੇ ਪ੍ਰਸ਼ੰਸਾ ਪੱਤਰ ਭੇਟ ਕਰਦਿਆਂ ਸਿੱਖਿਆ ਦੇ ਖੇਤਰ ’ਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਕਲੱਬ ਦੇ ਪ੍ਰਧਾਨ ਐਡਵੋਕੇਟ ਤਰਲੋਚਨ ਸਿੰਘ ਰੁਪਾਲ ਨੇ ਸਨਮਾਨ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਣ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸੇਵਾ-ਮੁਕਤੀ ਤੋਂ ਬਾਅਦ ਵੀ ਉਨ੍ਹਾਂ ਦੇ ਅਨੁਭਵ ਤੇ ਮਾਰਗ ਦਰਸ਼ਨ ਸਮਾਜ ਲਈ ਪ੍ਰੇਰਨਾਦਾਇਕ ਹਨ। ਪ੍ਰੋਜੈਕਟ ਅਫ਼ਸਰ ਗਮਦੂਰ ਸਿੰਘ ਤੇ ਕਲੱਬ ਸਕੱਤਰ ਹਰਦੀਪ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਅਧਿਆਪਕਾਂ ਨੂੰ ਸਨਮਾਨਿਤ ਕਰਦਿਆਂ ਕਲੱਬ ਦੀਆਂ ਗਤੀਵਿਧੀਆਂ ਤੇ ਸਮਾਜ ਸੇਵਾ ਕਾਰਜਾਂ ਬਾਰੇ ਰਿਪੋਰਟ ਪੇਸ਼ ਕੀਤੀ। ਸਨਮਾਨਿਤ ਅਧਿਆਪਕਾਂ ਨੇ ਰੋਟਰੀ ਕਲੱਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹਾ ਸਨਮਾਨ ਨਾ ਸਿਰਫ਼ ਅਧਿਆਪਕਾਂ ਲਈ ਮਾਣ ਵਾਲੀ ਗੱਲ ਹੈ ਬਲਕਿ ਉਨ੍ਹਾਂ ਨੂੰ ਸਮਾਜ ਦੀ ਭਲਾਈ ਲਈ ਨਿਰੰਤਰ ਯੋਗਦਾਨ ਪਾਉਣ ਲਈ ਪ੍ਰੇਰਿਤ ਵੀ ਕਰਦਾ ਹੈ। ਇਸ ਮੌਕੇ ਟੇਕ ਸਿੰਘ ਚਾਹਲ, ਮੇਜਰ ਸਿੰਘ, ਸਤਪਾਲ ਸਿੰਘ ਢਿੱਲੋਂ, ਉਦੈਦੀਪ ਸਿੰਘ, ਸੁਖਵਿੰਦਰ ਸੰਧੂ, ਪਲਵਿੰਦਰ ਗਿੱਲ, ਹਰਮਨ ਦੰਦੀਵਾਲ ਆਦਿ ਹਾਜ਼ਰ ਸਨ।