09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

84.10 ਗ੍ਰਾਮ ਸਮੈਕ ਸਮੇਤ ਇਕ ਕਾਬੂ

ਨਵੀਂ ਦਿੱਲੀ, 8 ਸਤੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਬਾਹਰੀ ਉੱਤਰੀ ਜ਼ਿਲ੍ਹੇ ਦੇ ਥਾਣਾ ਭਲਸਵਾ ਡੇਅਰੀ ਦੀ ਪੁਲਿਸ ਨੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਕੋਲੋਂ 84.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਨਵੀਂ ਦਿੱਲੀ, 8 ਸਤੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਬਾਹਰੀ ਉੱਤਰੀ ਜ਼ਿਲ੍ਹੇ ਦੇ ਥਾਣਾ ਭਲਸਵਾ ਡੇਅਰੀ ਦੀ ਪੁਲਿਸ ਨੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਕੋਲੋਂ 84.10 ਗ੍ਰਾਮ ਸਮੈਕ ਬਰਾਮਦ ਕੀਤੀ ਹੈ। ਇਸ ਦੋਸ਼ੀ ਦਾ ਨਾਂਅ ਸ਼ੇਖ ਮਲਿਕ (45) ਨਿਵਾਸੀ ਭਲਸਵਾ ਡੇਅਰੀ ਦਿੱਲੀ ਹੈ। ਪੁਲਿਸ ਭਲਸਵਾ ਡੇਅਰੀ ਦਿੱਲੀ ਕੋਲ ਜਦੋਂ ਗਸ਼ਤ ਕਰ ਰਹੀ ਸੀ ਤਾਂ ਉਸ ਨੂੰ ਇਕ ਗੁਪਤ ਸੂਚਨਾ ਮਿਲੀ ਸੀ, ਜਿਸ ’ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਇਕ ਸ਼ੱਕੀ ਵਿਅਕਤੀ ਨੂੰ ਫੜਿਆ। ਜਿਸ ਦੀ ਪਹਿਚਾਣ ਸੇਖ਼ ਮਲਿਕ ਵਜੋਂ ਕੀਤੀ। ਜਦੋਂ ਪੁਲਿਸ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਥੈਲੀ ਫੜੀ, ਜਿਸ ਵਿਚ ਸਮੈਕ ਰੱਖੀ ਹੋਈ ਸੀ। ਪੁਲਿਸ ਨੇ ਸਮੈਕ ਜ਼ਬਤ ਕਰ ਕੇ ਐਨ.ਡੀ.ਪੀ.ਐਸ. ਐਕਟ ਦੇ ਅਧੀਨ ਕੇਸ ਦਰਜ ਕੀਤਾ ਹੈ। ਪੁਲਿਸ ਇਸ ਤੋਂ ਨਸ਼ੀਲੇ ਪਦਾਰਥ ਦਾ ਸਰੋਤ ਅਤੇ ਉਸ ਦੇ ਪਿਛਲੇ ਸੰਬੰਧਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਵਿਚ ਲੱਗੀ ਹੋਈ ਹੈ। ਪੁਲਿਸ ਸਮੈਕ ਦੀ ਸਪਲਾਈ ਵਿਚ ਸ਼ਾਮਿਲ ਲੋਕਾਂ ਬਾਰੇ ਫੜੇ ਗਏ ਦੋਸ਼ੀ ਤੋਂ ਪਤਾ ਕਰਨ ਵਿਚ ਜੁਟੀ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਦੋ ਚੋਰਾਂ ਨੂੰ ਕੀਤਾ ਕਾਬੂ ਕਾਫੀ ਮਾਤਰਾ ਵਿਚ ਘਰੇਲੂ ਸਾਮਾਨ ਬਰਾਮਦ ਅਗਲੀ ਖ਼ਬਰ ਹੈਰੋਇਨ ਦਾ ਸੇਵਨ ਕਰਦੇ ਨੂੰ ਪੁਲਿਸ ਨੇ ਕੀਤਾ ਕਾਬੂ
Ad Position 24