ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕੜਾਹ ਪ੍ਰਸਾਦ ਦੀ ਪਰਚੀ ਲਈ ਆਟੋਮੈਟਿਕ ਸੈੱਲਫ਼ ਸਰਵਿਸ ਮਸ਼ੀਨ ਸ਼ੁਰੂ
ਨਵੀਂ ਦਿੱਲੀ, 9 ਸਤੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਆਟੋਮੈਟਿਕ ਸੈੱਲਫ਼ ਸਰਵਿਸ ਮਸ਼ੀਨ ਸਥਾਪਿਤ ਕੀਤੀ ਗਈ ਹੈ । ਇਸ ਮਸ਼ੀਨ ਦੀ ਸ਼ੁਰੂਆਤ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਵੱਲੋਂ ਅਰਦਾਸ ਕਰਕੇ ਕੀਤੀ ਗਈ।
ਨਵੀਂ ਦਿੱਲੀ, 9 ਸਤੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਆਟੋਮੈਟਿਕ ਸੈੱਲਫ਼ ਸਰਵਿਸ ਮਸ਼ੀਨ ਸਥਾਪਿਤ ਕੀਤੀ ਗਈ ਹੈ । ਇਸ ਮਸ਼ੀਨ ਦੀ ਸ਼ੁਰੂਆਤ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਵੱਲੋਂ ਅਰਦਾਸ ਕਰਕੇ ਕੀਤੀ ਗਈ। ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਹ ਮਸ਼ੀਨ ਐਕਸਿਸ ਬੈਂਕ ਵੱਲੋਂ ਲਗਾਈ ਗਈ ਹੈ ਤੇ ਇਸ ਵਿਚ ਲੱਗੇ ਕਯੂ ਆਰ ਕੋਡ ਸਦਕਾ ਸੰਗਤ ਕੜਾਹ ਪ੍ਰਸ਼ਾਦ ਦੀ ਪਰਚੀ ਆਸਾਨੀ ਤੇ ਸੁਵਿਧਾਜਨਕ ਢੰਗ ਨਾਲ ਪ੍ਰਾਪਤ ਕਰ ਸਕੇਗੀ। ਉਨ੍ਹਾਂ ਕਿਹਾ ਕਿ ਸੰਗਤ ਦੀ ਬਿਹਤਰ ਸੇਵਾ ਤੇ ਸਹੂਲਤ ਵਾਸਤੇ ਇਹ ਮਸ਼ੀਨ ਸਥਾਪਿਤ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਗੁਰੂ ਘਰ ਵਿਚ ਗੁਰਪੁਰਬ ਦੇ ਦਿਹਾੜਿਆਂ ਅਤੇ ਛੁੱਟੀ ਵਾਲੇ ਦਿਨਾਂ ਵਿਚ ਬਹੁਤ ਜ਼ਿਆਦਾ ਸੰਗਤ ਗੁਰੂ ਘਰ ਵਿਚ ਨਤਮਸਤਕ ਹੋਣ ਆਉਂਦੀ ਹੈ ਤੇ ਇਹ ਮਸ਼ੀਨ ਸੰਗਤ ਵਾਸਤੇ ਬਹੁਤ ਲਾਹੇਵੰਦ ਸਾਬਤ ਹੋਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਆਉਂਦੇ ਸਮੇਂ ਵਿਚ ਦਿੱਲੀ ਦੇ ਹੋਰ ਗੁਰੂ ਘਰਾਂ ਵਿਚ ਵੀ ਅਜਿਹੀਆਂ ਮਸ਼ੀਨਾਂ ਸਥਾਪਿਤ ਕੀਤੀਆਂ ਜਾਣਗੀਆਂ। ਉਹਨਾਂ ਨੇ ਇਸ ਮੌਕੇ ਐਕਸਿਸ ਬੈਂਕ ਦੇ ਅਧਿਕਾਰੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਜਿਨ੍ਹਾਂ ਦੇ ਉਪਰਾਲੇ ਸਦਕਾ ਇਹ ਮਸ਼ੀਨ ਸਥਾਪਿਤ ਕੀਤੀ ਗਈ ਹੈ।