10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸਵਾਈਨ ਫਲੂ ਦੇ 2 ਹੋਰ ਨਵੇਂ ਕੇਸ ਆਏ ਸਾਹਮਣੇ, ਕੁੱਲ ਗਿਣਤੀ 13 ਤੱਕ ਪੁੱਜੀ

ਜਲੰਧਰ, 10 ਸਤੰਬਰ (ਜਤਿੰਦਰ ਪੰਮੀ)-ਸਵਾਈਨ ਫਲੂ ਜ਼ਿਲ੍ਹੇ ’ਚ ਹੌਲ਼ੀ-ਹੌਲ਼ੀ ਪੈਰ ਪਾਸਾਰ ਰਿਹਾ ਹੈ ਅਤੇ ਰੋਜ਼ਾਨਾ ਹੀ ਇਸ ਦੇ ਨਵੇਂ ਮਰੀਜ਼ ਸਾਹਮਣੇ ਆ ਰਹੇ ਹਨ। ਬੁੱਧਵਾਰ ਨੂੰ ਸਵਾਈਨ ਫਲੂ ਦੇ ਦੋ ਹੋਰ ਮਰੀਜ਼ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹੇ ’ਚ ਮਰੀਜ਼ਾਂ ਦੀ ਗਿਣਤੀ 13 ਹੋ ਗਈ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਜਲੰਧਰ, 10 ਸਤੰਬਰ (ਜਤਿੰਦਰ ਪੰਮੀ)-ਸਵਾਈਨ ਫਲੂ ਜ਼ਿਲ੍ਹੇ ’ਚ ਹੌਲ਼ੀ-ਹੌਲ਼ੀ ਪੈਰ ਪਾਸਾਰ ਰਿਹਾ ਹੈ ਅਤੇ ਰੋਜ਼ਾਨਾ ਹੀ ਇਸ ਦੇ ਨਵੇਂ ਮਰੀਜ਼ ਸਾਹਮਣੇ ਆ ਰਹੇ ਹਨ। ਬੁੱਧਵਾਰ ਨੂੰ ਸਵਾਈਨ ਫਲੂ ਦੇ ਦੋ ਹੋਰ ਮਰੀਜ਼ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹੇ ’ਚ ਮਰੀਜ਼ਾਂ ਦੀ ਗਿਣਤੀ 13 ਹੋ ਗਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਇਕ ਮਰੀਜ਼ ਮਹਾਨਗਰ ਦੇ ਸੋਫੀ ਮੁਹੱਲੇ ਤੇ ਦੂਜਾ ਮਰੀਜ਼ ਗੁਰੂ ਗੋਬਿੰਦ ਸਿੰਘ ਐਵੇਨਿਊ ’ਚ ਪਾਜ਼ੀਟਿਵ ਪਾਇਆ ਗਿਆ। ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਇਨ੍ਹਾਂ ਮਰੀਜ਼ਾਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ਦੀ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ। ਓਧਰ ਸਿਹਤ ਵਿਭਾਗ ਨੇ ਅੱਜ 13 ਸ਼ੱਕੀ ਮਰੀਜ਼ਾਂ ਦੇ ਸੈਂਪਲ ਲੈ ਕੇ ਜਾਂਚ ਲਈ ਲੈਬ ਵਿੱਚ ਭੇਜੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਐਪਡਿਮਾਲੋਜਿਸਟ ਡਾ. ਸ਼ੋਭਨਾ ਬਾਂਸਲ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਨੂੰ ਸਵਾਈਨ ਫਲੂ ਦੇ ਲੱਛਣ ਵਾਲੇ ਸ਼ੱਕੀ ਮਰੀਜ਼ਾਂ ਦੀ ਜਾਂਚ ਕਰਵਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹੋਏ ਹਨ ਤਾਂ ਮਰੀਜ਼ਾਂ ਦੀ ਸ਼ਨਾਖਤ ਸਮੇਂ ਸਿਰ ਕੀਤੀ ਜਾ ਸਕੇ ਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਸਕੇ। ਓਧਰ ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਘਰ ਬਿਮਾਰ ਜੀਅ ਨੂੰ ਜੇਕਰ ਸਵਾਈਨ ਫਲੂ ਵਰਗੇ ਲੱਛਣ ਨਜ਼ਰ ਆਉਂਦੇ ਹਨ ਤਾਂ ਉਸ ਨੂੰ ਤੁਰੰਤ ਨੇੜੇ ਸਰਕਾਰੀ ਹਸਪਤਾਲ ਲਿਜਾ ਕੇ ਜਾਂਚ ਕਰਵਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰ ਦੀ ਜਾਇਦਾਦ ’ਤੇ ‘ਖਾਕੀ’ ਦੀ ਕਰਾਰੀ ਸੱਟ, 1.29 ਕਰੋੜ ਦੀ ਜਾਇਦਾਦ ਫਰੀਜ਼ 8 ਤਸਕਰ ਦੀ ਜ਼ਮੀਨ-ਮਕਾਨ ਤੋਂ ਇਲਾਵਾ... ਅਗਲੀ ਖ਼ਬਰ ਸ਼ਹਿਣਾ ਵਿਖੇ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ
Ad Position 24