12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਟੋਹਾਣਾ ਵਿਖੇ ਸਰਕਾਰੀ ਬੈਂਕਾਂ ਦੇ ਮੁਲਾਜ਼ਮਾਂ ਵਲੋਂ ਹੜਤਾਲ ਦਾ ਸਮਰਥਨ

ਟੋਹਾਣਾ, 11 ਸਤੰਬਰ (ਮਨਜੀਤ ਸਿੰਘ)- ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ (ਯੂ. ਐੱਫ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਟੋਹਾਣਾ, 11 ਸਤੰਬਰ (ਮਨਜੀਤ ਸਿੰਘ)- ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ (ਯੂ.ਐੱਫ.ਬੀ.ਯੂ.) ਵੱਲੋਂ ਦਿੱਤੇ ਦੇਸ਼-ਵਿਆਪੀ ਹੜਤਾਲ ਦੇ ਸੱਦੇ ਤਹਿਤ ਅੱਜ ਪੰਜਾਬ ਨੈਸ਼ਨਲ ਬੈਂਕ ਰੇਲਵੇ ਰੋਡ ਟੋਹਾਣਾ ਦੇ ਬਾਹਰ ਸਰਕਾਰੀ ਬੈਂਕਾਂ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਹੜਤਾਲ ਦਾ ਸਮਰਥਨ ਕਰਦਿਆਂ ਬੈਂਕਿੰਗ ਸੇਵਾਵਾਂ ਦਾ ਬਾਈਕਾਟ ਕੀਤਾ। ਹੜਤਾਲ ਕਾਰਨ ਸਰਕਾਰੀ ਬੈਂਕਾਂ ਦੀਆਂ ਸ਼ਾਖਾਵਾਂ ਵਿੱਚ ਆਮ ਕੰਮਕਾਜ ਪ੍ਰਭਾਵਿਤ ਰਿਹਾ ਜਿਸ ਕਾਰਨ ਬੈਂਕ ਨਾਲ ਸਬੰਧਤ ਜ਼ਰੂਰੀ ਕੰਮ ਕਰਵਾਉਣ ਆਏ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਬੈਂਕ ਮੁਲਾਜ਼ਮ ਜਥੇਬੰਦੀਆਂ ਵੱਲੋਂ ਲੰਮੇ ਸਮੇਂ ਤੋਂ ਹਫ਼ਤੇ ਵਿੱਚ ਪੰਜ ਦਿਨ ਬੈਂਕਿੰਗ ਪ੍ਰਣਾਲੀ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਯੂ.ਐੱਫ.ਬੀ.ਯੂ. ਤੇ ਇੰਡੀਅਨ ਬੈਂਕਸ ਐਸੋਸੀਏਸ਼ਨ ਵਿਚਕਾਰ ਇਸ ਮਸਲੇ ਸਬੰਧੀ ਹੋਈ ਗੱਲਬਾਤ ਵਿੱਚ ਸਹਿਮਤੀ ਨਾ ਬਣਨ ਕਾਰਨ 11 ਸਤੰਬਰ ਦੀ ਦੇਸ਼-ਵਿਆਪੀ ਹੜਤਾਲ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ। ਬੈਂਕ ਮੁਲਾਜ਼ਮਾਂ ਦੀਆਂ ਮੰਗਾਂ ਵਿੱਚ ਪੰਜ ਦਿਨਾਂ ਦੀ ਬੈਂਕਿੰਗ ਵਿਵਸਥਾ ਲਾਗੂ ਕਰਨਾ, ਕਾਰਗੁਜ਼ਾਰੀ ਨਾਲ ਜੁੜੀ ਪ੍ਰੋਤਸਾਹਨ ਯੋਜਨਾ (ਪੀ.ਐੱਲ.ਆਈ.) ਵਿੱਚ ਸੁਧਾਰ ਤੇ ਲੰਮੇ ਸਮੇਂ ਤੋਂ ਲਟਕ ਰਹੇ ਹੋਰ ਮਸਲਿਆਂ ਦਾ ਹੱਲ ਕਰਨਾ ਸ਼ਾਮਲ ਹੈ। ਜਥੇਬੰਦੀਆਂ ਦਾ ਕਹਿਣਾ ਹੈ ਕਿ ਪੰਜ ਦਿਨਾਂ ਦੀ ਬੈਂਕਿੰਗ ਪ੍ਰਣਾਲੀ ਨਾਲ ਮੁਲਾਜ਼ਮਾਂ ਨੂੰ ਪਰਿਵਾਰ ਲਈ ਵਧੇਰੇ ਸਮਾਂ ਮਿਲਣ ਦੇ ਨਾਲ-ਨਾਲ ਕੰਮਕਾਜ ਦੀ ਗੁਣਵੱਤਾ ਵਿੱਚ ਵੀ ਸੁਧਾਰ ਆ ਸਕਦਾ ਹੈ। ਦੇਸ਼ ਭਰ ਵਿੱਚ ਹੜਤਾਲ ਦਾ ਸਭ ਤੋਂ ਵੱਧ ਅਸਰ ਸਰਕਾਰੀ ਖੇਤਰ ਦੇ ਬੈਂਕਾਂ ਦੀਆਂ ਸ਼ਾਖਾਵਾਂ ’ਤੇ ਪਿਆ ਹੈ। ਸਟੇਟ ਬੈਂਕ ਆਫ਼ ਇੰਡੀਆ, ਪੰਜਾਬ ਨੈਸ਼ਨਲ ਬੈਂਕ, ਬੈਂਕ ਆਫ਼ ਇੰਡੀਆ, ਯੂਨੀਅਨ ਬੈਂਕ, ਬੈਂਕ ਆਫ਼ ਬੜੌਦਾ, ਕੈਨਰਾ ਬੈਂਕ, ਇੰਡੀਅਨ ਬੈਂਕ ਅਤੇ ਹੋਰ ਸਰਕਾਰੀ ਬੈਂਕਾਂ ਦੀਆਂ ਸ਼ਾਖਾ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਹਾਲਾਂਕਿ ਹੜਤਾਲ ਦੌਰਾਨ ਏ.ਟੀ.ਐੱਮ ., ਯੂ.ਪੀ.ਆਈ., ਮੋਬਾਈਲ ਬੈਂਕਿੰਗ ਅਤੇ ਇੰਟਰਨੈੱਟ ਬੈਂਕਿੰਗ ਵਰਗੀਆਂ ਡਿਜੀਟਲ ਸੇਵਾਵਾਂ ਆਮ ਤੌਰ ’ਤੇ ਉਪਲਬਧ ਰਹਿਣ ਦੀ ਜਾਣਕਾਰੀ ਦਿੱਤੀ ਗਈ ਹੈ। ਇਸ ਦੇ ਬਾਵਜੂਦ ਖਾਤਿਆਂ ਨਾਲ ਸਬੰਧਤ ਦਸਤਾਵੇਜ਼ੀ ਕੰਮ, ਚੈੱਕ ਕਲੀਅਰੈਂਸ ਤੇ ਸ਼ਾਖਾ ਪੱਧਰ ਦੇ ਹੋਰ ਕੰਮ ਪ੍ਰਭਾਵਿਤ ਹੋ ਸਕਦੇ ਹਨ। ਬੈਂਕ ਜਥੇਬੰਦੀਆਂ ਵੱਲੋਂ ਅੱਗੇ ਵੀ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਮੌਜੂਦਾ ਕਾਰਜਕ੍ਰਮ ਅਨੁਸਾਰ 28, 29 ਤੇ 30 ਸਤੰਬਰ ਨੂੰ ਤਿੰਨ ਦਿਨਾਂ ਦੀ ਦੇਸ਼-ਵਿਆਪੀ ਹੜਤਾਲ ਤੇ 26 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਪ੍ਰੋਗਰਾਮ ਰੱਖਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਜਥੇਬੰਦੀਆਂ ਨੇ ਨਗਰ ਨਿਗਮ ਤੇ ਫਾਇਰ ਕਰਮਚਾਰੀਆਂ ਦੀ ਜਨ-ਨਿਆਏ ਪੰਚਾਇਤ ’ਚ ਪਹੁੰਚ ਕੇ ਸਮਰਥਨ ਪ੍ਰਗਟ ਕੀਤਾ ਅਗਲੀ ਖ਼ਬਰ ਸੰਸਦ ਮੈਂਬਰ ਨਵੀਨ ਜਿੰਦਲ ਨੇ ਕੁਰੂਕਸ਼ੇਤਰ ਸੰਸਦੀ ਹਲਕੇ ਦੇ ਵਿਕਾਸ ਸੰਬੰਧੀ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ
Ad Position 24