14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਵਲੋਂ ਖੂਨਦਾਨ ਕੈਂਪ

ਯਮੁਨਾਨਗਰ, 13 ਸਤੰਬਰ (ਗੁਰਦਿਆਲ ਸਿੰਘ ਨਿਮਰ)- ਸਤਿਗੁਰੂ ਮਾਤਾ ਸੁਦੀਕਸ਼ਾ ਦੇ ਅਸ਼ੀਰਵਾਦ ਨਾਲ ਸੰਤ ਨਿਰੰਕਾਰੀ ਮਿਸ਼ਨ ਦੀ ਸਮਾਜ ਸੇਵੀ ਸੰਸਥਾ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਨੇ ਜਗਾਧਰੀ ਦੇ ਸੈਕਟਰ-18 ਸਥਿਤ ਸੰਤ ਨਿਰੰਕਾਰੀ ਭਵਨ ਵਿਖੇ ਖੂਨਦਾਨ ਕੈਂਪ ਲਗਵਾਇਆ ਗਿਆ। ਇਸ ਕੈਂਪ ਵਿਚ ਮਿਸ਼ਨ ਦੇ 106 ਸ਼ਰਧਾਲੂਆਂ ਨੇ ਨਿਰਸਵਾਰਥ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ।

Ad Position 21
repet_subhas-goyals [Copy P29]
ਮੁੱਖ ਮਹਿਮਾਨ ਖੂਨਦਾਨੀਆਂ ਨੂੰ ਬੈਜ ਲਗਾ ਕੇ ਸਨਮਾਨਿਤ ਕਰਦੇ ਹੋਏ। ਤਸਵੀਰ : ਨਿਮਰ 14-09-2026
ਯਮੁਨਾਨਗਰ, 13 ਸਤੰਬਰ (ਗੁਰਦਿਆਲ ਸਿੰਘ ਨਿਮਰ)- ਸਤਿਗੁਰੂ ਮਾਤਾ ਸੁਦੀਕਸ਼ਾ ਦੇ ਅਸ਼ੀਰਵਾਦ ਨਾਲ ਸੰਤ ਨਿਰੰਕਾਰੀ ਮਿਸ਼ਨ ਦੀ ਸਮਾਜ ਸੇਵੀ ਸੰਸਥਾ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਨੇ ਜਗਾਧਰੀ ਦੇ ਸੈਕਟਰ-18 ਸਥਿਤ ਸੰਤ ਨਿਰੰਕਾਰੀ ਭਵਨ ਵਿਖੇ ਖੂਨਦਾਨ ਕੈਂਪ ਲਗਵਾਇਆ ਗਿਆ। ਇਸ ਕੈਂਪ ਵਿਚ ਮਿਸ਼ਨ ਦੇ 106 ਸ਼ਰਧਾਲੂਆਂ ਨੇ ਨਿਰਸਵਾਰਥ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਹਰਿਆਣਾ ਸਰਕਾਰ ਦੇ ਹਰਿਆਣਾ ਸਟਾਫ ਸਿਲੈਕਸ਼ਨ ਕਮਿਸ਼ਨ ਦੇ ਮੈਂਬਰ ਅਮਰ ਸਿੰਘ ਨੇ ਰਿਬਨ ਕੱਟ ਕੇ ਕੈਂਪ ਦਾ ਉਦਘਾਟਨ ਕੀਤਾ। ਇਸ ਦੌਰਾਨ ਮੁੱਖ ਮਹਿਮਾਨ ਅਮਰ ਸਿੰਘ, ਸੰਤ ਨਿਰੰਕਾਰੀ ਮਿਸ਼ਨ ਦੇ ਖੇਤਰੀ ਨਿਰਦੇਸ਼ਕ ਵਿਕਰਮ ਗਾਂਧੀ, ਨਗਰ ਕੌਂਸਲਰ ਪ੍ਰਿਯਾਂਕ ਸ਼ਰਮਾ, ਕੋਆਰਡੀਨੇਟਰ ਮਹਾਤਮਾ ਬਲਰਾਜ ਮਿੱਤਲ ਅਤੇ ਹੋਰ ਪਤਵੰਤਿਆਂ ਨੇ ਖੂਨਦਾਨੀਆਂ ਨੂੰ ਬੈਜ ਭੇਟ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ। ਸਿਵਲ ਹਸਪਤਾਲ ਦੇ ਬਲੱਡ ਬੈਂਕ ਦੀ ਇਕ ਟੀਮ ਖੂਨ ਇਕੱਠਾ ਕਰਨ ਲਈ ਮੌਜੂਦ ਸੀ। ਇਸ ਮੌਕੇ ਕੈਂਪ ਵਿਚ ਸਵੇਰ ਤੋਂ ਹੀ ਖੂਨਦਾਨ ਕਰਨ ਲਈ ਉਤਸੁਕ ਸ਼ਰਧਾਲੂਆਂ ਦੀਆਂ ਲੰਬੀਆਂ ਕਤਾਰਾਂ ਲੱਗਣੀਆਂ ਸ਼ੁਰੂ ਹੋ ਗਈਆਂ। ਇਸ ਦੌਰਾਨ ਨਿਰੰਕਾਰੀ ਭਰਾਵਾਂ ਅਤੇ ਭੈਣਾਂ ਨੇ ਉਤਸ਼ਾਹ ਨਾਲ ਖੂਨਦਾਨ ਕੀਤਾ। ਇਸ ਮੌਕੇ ਮਿਸ਼ਨ ਨੇ ਸਾਰੇ ਖੂਨਦਾਨੀਆਂ ਨੂੰ ਧੰਨਵਾਦ ਕਾਰਡ, ਸਰਟੀਫਿਕੇਟ ਅਤੇ ਪੌਸ਼ਟਿਕ ਸਨੈਕਸ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਮਹਿਮਾਨ ਅਮਰ ਸਿੰਘ ਨੇ ਕਿਹਾ ਕਿ ਖੂਨਦਾਨ ਨੂੰ ਇਕ ਮਹਾਨ ਦਾਨ ਮੰਨਿਆ ਜਾਂਦਾ ਹੈ। ਕਿਸੇ ਲੋੜਵੰਦ ਵਿਅਕਤੀ ਦੀ ਜਾਨ ਬਚਾਉਣ ਲਈ ਖੂਨਦਾਨ ਕਰਨ ਤੋਂ ਵੱਡਾ ਕੋਈ ਪੁੰਨ ਦਾ ਕੰਮ ਨਹੀਂ ਹੈ। ਹਰ ਤੰਦਰੁਸਤ ਵਿਅਕਤੀ ਨੂੰ ਸਮੇਂ-ਸਮੇਂ ‘ਤੇ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਕਨਵੀਨਰ ਮਹਾਤਮਾ ਬਲਰਾਜ ਮਿੱਤਲ ਨੇ ਕਿਹਾ ਕਿ ਸਿਰਫ਼ ਮਨੁੱਖੀ ਖੂਨ ਹੀ ਜਾਨ ਬਚਾ ਸਕਦਾ ਹੈ, ਇਸ ਦਾ ਕੋਈ ਬਦਲ ਨਹੀਂ ਹੈ। ਨਿਰੰਕਾਰੀ ਬਾਬਾ ਹਰਦੇਵ ਸਿੰਘ ਜੀ ਮਹਾਰਾਜ ਦਾ ਸੰਦੇਸ਼, ਖੂਨ ਮਨੁੱਖਾਂ ਦੀਆਂ ਨਾੜੀਆਂ ਵਿਚ ਵਹਿਣਾ ਚਾਹੀਦਾ ਹੈ, ਨਾਲੀਆਂ ਵਿਚ ਨਹੀਂ, ਨੂੰ ਪੂਰਾ ਕਰਦੇ ਹੋਏ, ਮਿਸ਼ਨ ਨਿਰੰਤਰ ਮਨੁੱਖੀ ਸੇਵਾ ਵਿਚ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ ਹੈ। ਉਨ੍ਹਾਂ ਕਿਹਾ ਕਿ ਸੰਤ ਨਿਰੰਕਾਰੀ ਮਿਸ਼ਨ ਖੂਨਦਾਨ ਦੇ ਖੇਤਰ ਵਿਚ ਮੋਹਰੀ ਭੂਮਿਕਾ ਨਿਭਾ ਰਿਹਾ ਹੈ। ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਦੁਆਰਾ 1986 ਵਿਚ ਸ਼ੁਰੂ ਕੀਤੀ ਗਈ ਪਰਉਪਕਾਰੀ ਖੂਨਦਾਨ ਮੁਹਿੰਮ ਹੁਣ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਅਗਵਾਈ ਹੇਠ ਇਕ ਵਿਆਪਕ ਮੁਹਿੰਮ ਵਿਚ ਬਦਲ ਗਈ ਹੈ। ਹੁਣ ਤੱਕ ਕਰਵਾਏ ਖੂਨਦਾਨ ਕੈਂਪਾਂ ਰਾਹੀਂ 15 ਲੱਖ ਯੂਨਿਟ ਤੋਂ ਵੱਧ ਖੂਨ ਇਕੱਠਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੰਤ ਨਿਰੰਕਾਰੀ ਮਿਸ਼ਨ ਹਮੇਸ਼ਾ ਮਨੁੱਖਤਾ ਦੀ ਸੇਵਾ ਲਈ ਤਿਆਰ ਰਹਿੰਦਾ ਹੈ। ਕੋਵਿਡ-19 ਮਹਾਂਮਾਰੀ ਦੌਰਾਨ ਵੀ ਜਦੋਂ ਖੂਨ ਦੀ ਲੋੜ ਸੀ, ਮਿਸ਼ਨ ਦੇ ਵਲੰਟੀਅਰਾਂ ਨੇ ਲੋੜਵੰਦਾਂ ਦੀ ਮਦਦ ਲਈ ਨਿਰਸਵਾਰਥ ਹੋ ਕੇ ਖੂਨਦਾਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਸਾਈਬਰ ਠੱਗੀ: 2.37 ਲੱਖ ਦੀ ਠੱਗੀ ਦੇ ਦੋ ਮੁਲਜ਼ਮ ਯੂ.ਪੀ. ਤੇ ਸੰਗਰੂਰ ਤੋਂ ਕਾਬੂ
Ad Position 24