14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ

ਰਤੀਆ, 13 ਸਤੰਬਰ (ਬੇਅੰਤ ਕੌਰ ਮੰਡੇਰ)- ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਪੁਰਾਣਾ ਬਾਜ਼ਾਰ ਰਤੀਆ ਵਿਖੇ ਖ਼ੂਨਦਾਨ ਅਤੇ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਸਮਾਗਮ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਾਕਾ ਸਿੰਘ ਲੱਧੂਵਾਸ, ਇਕਬਾਲ ਸਿੰਘ ਖੋਖਰ, ਗੁਰਮੇਲ ਸਿੰਘ ਸਹਿਨਲ, ਸ੍ਰੀ ਅਰੋੜਵੰਸ਼ ਮਹਾਸਭਾ ਦੇ ਪ੍ਰਧਾਨ ਰਾਜਪਾਲ ਗਰੋਵਰ ਅਤੇ ਟੀਮ ਮੈਂਬਰਾਂ ਨੇ ਹਿੱਸਾ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਰਤੀਆ, 13 ਸਤੰਬਰ (ਬੇਅੰਤ ਕੌਰ ਮੰਡੇਰ)- ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਪੁਰਾਣਾ ਬਾਜ਼ਾਰ ਰਤੀਆ ਵਿਖੇ ਖ਼ੂਨਦਾਨ ਅਤੇ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਸਮਾਗਮ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਾਕਾ ਸਿੰਘ ਲੱਧੂਵਾਸ, ਇਕਬਾਲ ਸਿੰਘ ਖੋਖਰ, ਗੁਰਮੇਲ ਸਿੰਘ ਸਹਿਨਲ, ਸ੍ਰੀ ਅਰੋੜਵੰਸ਼ ਮਹਾਸਭਾ ਦੇ ਪ੍ਰਧਾਨ ਰਾਜਪਾਲ ਗਰੋਵਰ ਅਤੇ ਟੀਮ ਮੈਂਬਰਾਂ ਨੇ ਹਿੱਸਾ ਲਿਆ। ਸਮਾਜ ਸੇਵਕ ਹੈਪੀ ਸਿੰਘ ਸੇਠੀ ਨੇ ਪ੍ਰੋਗਰਾਮ ਸਾਂਝਾ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਧਾਰਮਿਕ ਸਮਾਗਮ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ ਅਤੇ ਕੈਂਪ ਦਾ ਲਾਭ ਉਠਾਇਆ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰੀ ਬਲੱਡ ਬੈਂਕ ਫ਼ਤਿਹਾਬਾਦ ਦੀ ਟੀਮ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਇਸ ਸਮਾਗਮ ਲਈ ਪਹੁੰਚੀ। ਇਸ ਤੋਂ ਇਲਾਵਾ, ਸਿਵਲ ਹਸਪਤਾਲ ਦੀ ਟੀਮ ਨੇ ਵੱਖ-ਵੱਖ ਬਿਮਾਰੀਆਂ ਦੇ ਟੈੱਸਟ ਕੀਤੇ, ਅਰੋੜਾ ਡੈਂਟਲ ਕਲੀਨਿਕ ਨੇ ਦੰਦਾਂ ਦੀ ਜਾਂਚ ਕੀਤੀ, ਸਿੰਘ ਲੈਬ ਨੇ ਕੈਲਸ਼ੀਅਮ, ਸ਼ੂਗਰ, ਯੂਰਿਕ ਐਸਿਡ ਅਤੇ ਕੈਲਸੀਟ੍ਰਲ ਦੇ ਟੈੱਸਟ ਕੀਤੇ ਅਤੇ ਥਿੰਦ ਲਾਈਫਕੇਅਰ ਹਸਪਤਾਲ ਨੇ ਸਿਹਤ ਜਾਂਚ ਕੀਤੀ। ਟੀਮ ਨੇ ਖ਼ੂਨਦਾਨ ਕੈਂਪ ਵਿਚ ਲਗਪਗ 50 ਯੂਨਿਟ ਖੂਨ ਇਕੱਠਾ ਕੀਤਾ। ਖ਼ੂਨਦਾਨ ਕਰਨ ਵਾਲਿਆਂ ਨੂੰ ਸਨਮਾਨ ਪੱਤਰ ਭੇਟ ਕੀਤੇ ਗਏ ਜਦਕਿ ਬਾਬਾ ਬੰਦਾ ਸਿੰਘ ਬਹਾਦਰ ਸਟੱਡੀ ਸਰਕਲ ਨੇ ਉਨ੍ਹਾਂ ਨੂੰ ਵਿਸ਼ੇਸ਼ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮੈਨੇਜਰ ਦਲਜੀਤ ਸਿੰਘ, ਮਨਜੀਤ ਸਿੰਘ, ਜੱਜ ਸਿੰਘ, ਮਨਵਿੰਦਰ ਸਿੰਘ, ਰਾਹੁਲ ਸਿੰਘ, ਨਵਦੀਪ ਸਿੰਘ, ਜਰਨੈਲ ਸਿੰਘ, ਰੂਪ ਸਿੰਘ, ਹਰਜੀਤ ਕੱਕੜ, ਰਾਜਿੰਦਰ ਸਿੰਘ ਗਰੋਵਰ, ਕਪਿਲ ਕੁਮਾਰ, ਰਣਜੀਤ ਸਿੰਘ ਬਿੱਟੂ, ਬੰਟੀ ਮੋਂਗਾ, ਸ਼ੇਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤੇਰਾ ਪੰਥ ਜੈਨ ਸਭਾ ਵਿਖੇ ਲਗਾਇਆ ਯੋਗ ਅਤੇ ਪ੍ਰਾਣਾਯਾਮ ਕੈਂਪ ਅਗਲੀ ਖ਼ਬਰ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਵਲੋਂ ਖੂਨਦਾਨ ਕੈਂਪ
Ad Position 24