ਝੋਨੇ ਦੀ ਖਰੀਦ ਜਲਦ ਸ਼ੁਰੂ ਕਰਨ ਤੇ ਜਮਾਲਪੁਰ ਓਵਰਬ੍ਰਿਜ-ਅੰਡਰਪਾਸ ਚਾਲੂ ਕਰਵਾਉਣ ਦੀ ਮੰਗ
ਭਾਕਿਯੂ ਚੜੂਨੀ ਤੇ ਇਲਾਕੇ ਦੇ ਕਿਸਾਨਾਂ ਨੇ ਐੱਸ.ਡੀ.ਐੱਮ. ਨੂੰ ਸੌਂਪਿਆ ਮੰਗ-ਪੱਤਰ
ਟੋਹਾਣਾ, 15 ਸਤੰਬਰ (ਮਨਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਅਤੇ ਇਲਾਕੇ ਦੇ ਕਿਸਾਨਾਂ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਜਲਦ ਸ਼ੁਰੂ ਕਰਨ ਅਤੇ ਜਮਾਲਪੁਰ ਵਿਖੇ ਬਣੇ ਓਵਰਬ੍ਰਿਜ ਤੇ ਅੰਡਰਪਾਸ ਨੂੰ ਜਲਦ ਤੋਂ ਜਲਦ ਸੁਚਾਰੂ ਢੰਗ ਨਾਲ ਚਾਲੂ ਕਰਵਾਉਣ ਦੀ ਮੰਗ ਨੂੰ ਲੈ ਕੇ ਐੱਸ. ਡੀ.
ਟੋਹਾਣਾ, 15 ਸਤੰਬਰ (ਮਨਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਅਤੇ ਇਲਾਕੇ ਦੇ ਕਿਸਾਨਾਂ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਜਲਦ ਸ਼ੁਰੂ ਕਰਨ ਅਤੇ ਜਮਾਲਪੁਰ ਵਿਖੇ ਬਣੇ ਓਵਰਬ੍ਰਿਜ ਤੇ ਅੰਡਰਪਾਸ ਨੂੰ ਜਲਦ ਤੋਂ ਜਲਦ ਸੁਚਾਰੂ ਢੰਗ ਨਾਲ ਚਾਲੂ ਕਰਵਾਉਣ ਦੀ ਮੰਗ ਨੂੰ ਲੈ ਕੇ ਐੱਸ.ਡੀ.ਐੱਮ. ਨੂੰ ਮੰਗ-ਪੱਤਰ ਸੌਂਪਿਆ ਗਿਆ। ਕਿਸਾਨਾਂ ਨੇ ਕਿਹਾ ਕਿ ਝੋਨੇ ਦੀ ਫਸਲ ਮੰਡੀਆਂ ਵਿੱਚ ਆਉਣੀ ਸ਼ੁਰੂ ਹੋ ਗਈ ਹੈ, ਇਸ ਲਈ ਸਰਕਾਰੀ ਖਰੀਦ ਵਿੱਚ ਕਿਸੇ ਕਿਸਮ ਦੀ ਦੇਰੀ ਕਿਸਾਨਾਂ ਲਈ ਮੁਸ਼ਕਲਾਂ ਪੈਦਾ ਕਰ ਸਕਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਖਰੀਦ ਸਮੇਂ ਸਿਰ ਸ਼ੁਰੂ ਹੋਣ ਨਾਲ ਕਿਸਾਨ ਆਪਣੀ ਫਸਲ ਬਿਨਾਂ ਕਿਸੇ ਪਰੇਸ਼ਾਨੀ ਦੇ ਮੰਡੀਆਂ ਵਿੱਚ ਵੇਚ ਸਕਣਗੇ ਅਤੇ ਉਨ੍ਹਾਂ ਨੂੰ ਫਸਲ ਵੇਚਣ ਲਈ ਕਈ-ਕਈ ਦਿਨ ਮੰਡੀਆਂ ਵਿੱਚ ਉਡੀਕ ਨਹੀਂ ਕਰਨੀ ਪਵੇਗੀ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ, ਬਾਰਦਾਨਾ, ਤੋਲ ਅਤੇ ਫਸਲ ਦੀ ਚੁਕਾਈ ਆਦਿ ਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕੀਤੇ ਜਾਣ। ਇਸ ਦੇ ਨਾਲ ਹੀ ਕਿਸਾਨਾਂ ਨੇ ਜਮਾਲਪੁਰ ਓਵਰਬ੍ਰਿਜ ਅਤੇ ਅੰਡਰਪਾਸ ਨੂੰ ਜਲਦ ਚਾਲੂ ਕਰਵਾਉਣ ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਉਠਾਈ। ਉਨ੍ਹਾਂ ਕਿਹਾ ਕਿ ਇਸ ਰਸਤੇ ਦੀ ਸੁਚਾਰੂ ਆਵਾਜਾਈ ਇਲਾਕੇ ਦੇ ਲੋਕਾਂ, ਕਿਸਾਨਾਂ ਅਤੇ ਵਾਹਨ ਚਾਲਕਾਂ ਲਈ ਬਹੁਤ ਜ਼ਰੂਰੀ ਹੈ। ਓਵਰਬ੍ਰਿਜ ਅਤੇ ਅੰਡਰਪਾਸ ਦੇ ਪੂਰੀ ਤਰ੍ਹਾਂ ਚਾਲੂ ਨਾ ਹੋਣ ਕਾਰਨ ਆਵਾਜਾਈ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਹਾਦਸਿਆਂ ਦਾ ਖਤਰਾ ਵੀ ਬਣਿਆ ਰਹਿੰਦਾ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਸਬੰਧਤ ਵਿਭਾਗਾਂ, ਖਾਸ ਕਰਕੇ ਲੋਕ ਨਿਰਮਾਣ ਵਿਭਾਗ ਵੱਲੋਂ ਬਕਾਇਆ ਕੰਮ ਨੂੰ ਜਲਦ ਪੂਰਾ ਕਰਵਾ ਕੇ ਰਸਤਾ ਆਮ ਲੋਕਾਂ ਲਈ ਸੁਚਾਰੂ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਕਿਸਾਨਾਂ ਦੀਆਂ ਦੋਵੇਂ ਮੰਗਾਂ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ।ਕਿਸਾਨ ਆਗੂਆਂ ਨੇ ਉਮੀਦ ਪ੍ਰਗਟਾਈ ਕਿ ਪ੍ਰਸ਼ਾਸਨ ਵੱਲੋਂ ਮੰਗ-ਪੱਤਰ ‘ਤੇ ਗੰਭੀਰਤਾ ਨਾਲ ਕਾਰਵਾਈ ਕਰਦਿਆਂ ਝੋਨੇ ਦੀ ਖਰੀਦ ਸਮੇਂ ਸਿਰ ਸ਼ੁਰੂ ਕਰਵਾਉਣ ਅਤੇ ਜਮਾਲਪੁਰ ਓਵਰਬ੍ਰਿਜ ਤੇ ਅੰਡਰਪਾਸ ਨੂੰ ਜਲਦ ਚਾਲੂ ਕਰਵਾਉਣ ਲਈ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ।