15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਡਿਪਟੀ ਕਮਿਸ਼ਨਰ ਪ੍ਰੀਤੀ ਨੇ ਜ਼ਿਲ੍ਹੇ ’ਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਮੀਖਿਆ ਮੀਟਿੰਗ ਸੱਦੀ

ਯਮੁਨਾਨਗਰ, 15 ਸਤੰਬਰ (ਗੁਰਦਿਆਲ ਸਿੰਘ ਨਿਮਰ) - ਡਿਪਟੀ ਕਮਿਸ਼ਨਰ ਪ੍ਰੀਤੀ ਨੇ ਜ਼ਿਲ੍ਹੇ ਵਿਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਜ਼ਿਲ੍ਹਾ ਸਕੱਤਰੇਤ ਦੇ ਆਡੀਟੋਰੀਅਮ ਵਿਚ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿਚ ਡਿਪਟੀ ਕਮਿਸ਼ਨਰ ਨੇ ਸਾਰੇ ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਯਮੁਨਾਨਗਰ, 15 ਸਤੰਬਰ (ਗੁਰਦਿਆਲ ਸਿੰਘ ਨਿਮਰ) - ਡਿਪਟੀ ਕਮਿਸ਼ਨਰ ਪ੍ਰੀਤੀ ਨੇ ਜ਼ਿਲ੍ਹੇ ਵਿਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਜ਼ਿਲ੍ਹਾ ਸਕੱਤਰੇਤ ਦੇ ਆਡੀਟੋਰੀਅਮ ਵਿਚ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿਚ ਡਿਪਟੀ ਕਮਿਸ਼ਨਰ ਨੇ ਸਾਰੇ ਐਸ. ਡੀ. ਐਮ., ਮਾਈਨਿੰਗ ਅਫ਼ਸਰ, ਡੀ. ਡੀ. ਪੀ . ਓ., ਆਰ. ਟੀ. ਓ. ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ‘ਤੇ ਨਜ਼ਰ ਰੱਖਣ ਅਤੇ ਨਿਯਮਿਤ ਜਾਂਚ ਕਰਕੇ ਉਨ੍ਹਾਂ ਨੂੰ ਰੋਕਣ ਦੇ ਨਿਰਦੇਸ਼ ਦਿੱਤੇ। ਸਮੀਖਿਆ ਮੀਟਿੰਗ ਵਿਚ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਈਨਿੰਗ ਅਫ਼ਸਰ ਲੋਕੇਂਦਰ ਸਿੰਘ ਨੇ ਦੱਸਿਆ ਕਿ ਸਰਕਾਰ ਨੂੰ ਪਿਛਲੇ ਮਹੀਨੇ ਜ਼ਿਲ੍ਹੇ ਵਿਚ ਮਾਈਨਿੰਗ ਗਤੀਵਿਧੀਆਂ ਵਿਚ ਸ਼ਾਮਿਲ ਵਾਹਨਾਂ ਤੋਂ 1 ਕਰੋੜ 25 ਲੱਖ 67 ਹਜ਼ਾਰ ਰੁ. ਦਾ ਮਾਲੀਆ ਪ੍ਰਾਪਤ ਹੋਇਆ ਹੈ ਅਤੇ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਚ ਸ਼ਾਮਿਲ 41 ਵਾਹਨ ਜ਼ਬਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ 32 ਬਲਾਕ ਬਣਾਏ ਗਏ ਹਨ, ਜਿਨ੍ਹਾਂ ਵਿਚੋਂ 4 ਚਾਲੂ ਹਨ ਅਤੇ ਇਕ ਬਲਾਕ ਮੁਅੱਤਲ ਹੈ। ਮੀਟਿੰਗ ਵਿਚ ਡਿਪਟੀ ਕਮਿਸ਼ਨਰ ਪ੍ਰੀਤੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣਾ ਹੈ ਅਤੇ ਇਹ ਸੰਬੰਧਿਤ ਪ੍ਰਸ਼ਾਸਕੀ ਵਿਭਾਗਾਂ ਦੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਆਪਣੇ ਫਰਜ਼ਾਂ ਨੂੰ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਜੇਕਰ ਸਾਰੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਤਾਲਮੇਲ ਨਾਲ ਕੰਮ ਕਰਨ ਤਾਂ ਗੈਰ-ਕਾਨੂੰਨੀ ਮਾਈਨਿੰਗ ਨੂੰ ਜ਼ਰੂਰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਸੰਬੰਧਿਤ ਵਿਭਾਗਾਂ ਤੋਂ ਐਨ. ਓ. ਸੀ. ਪ੍ਰਾਪਤ ਕਰਨ ਅਤੇ ਵਾਹਨ ਛੱਡਣ ਦੀ ਪ੍ਰਕਿਰਿਆ ਨੂੰ ਪੂਰਾ ਕਰਨ ਤੋਂ ਬਾਅਦ ਹੀ ਵਾਹਨਾਂ ਨੂੰ ਛੱਡਿਆ ਜਾਣਾ ਚਾਹੀਦਾ ਹੈ। ਸਾਰੇ ਸੰਬੰਧਿਤ ਵਿਭਾਗਾਂ ਨੂੰ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਆਪਣੀਆਂ ਪ੍ਰਕਿਰਿਆਵਾਂ ਵਿਚ ਸੁਧਾਰ ਕਰਨਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗੈਰ-ਕਾਨੂੰਨੀ ਮਾਈਨਿੰਗ ਵਿਚ ਫੜ੍ਹੇ ਗਏ ਵਾਹਨਾਂ ਦਾ ਚਲਾਨ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਜ਼ਬਤ ਕੀਤਾ ਜਾਵੇ ਅਤੇ ਮਾਲਕਾਂ ਵਿਰੁੱਧ ਢੁਕਵੀਂ ਕਾਰਵਾਈ ਕੀਤੀ ਜਾਵੇ। ਉਨ੍ਹਾਂ ਮੀਟਿੰਗ ਨੂੰ ਹਦਾਇਤ ਕੀਤੀ ਕਿ ਸਰਦੀਆਂ ਦਾ ਮੌਸਮ ਸ਼ੁਰੂ ਹੋਣ ਵਾਲਾ ਹੈ ਅਤੇ ਗੈਰ-ਕਾਨੂੰਨੀ ਮਾਈਨਿੰਗ ਵਿਚ ਲੱਗੇ ਵਾਹਨਾਂ ਕਾਰਨ ਹਾਦਸਿਆਂ ਦਾ ਖ਼ਤਰਾ ਰਹਿੰਦਾ ਹੈ। ਇਸ ਲਈ ਮਾਈਨਿੰਗ ਨਾਲ ਜੁੜੇ ਸਾਰੇ ਵਿਭਾਗਾਂ ਅਤੇ ਪੁਲਿਸ ਨੂੰ ਪੂਰੀ ਚੌਕਸੀ ਨਾਲ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਜਗਾਧਰੀ ਦੇ ਵਿਧਾਇਕ ਅਕਰਮ ਖਾਨ, ਪੁਲਿਸ ਸੁਪਰਡੈਂਟ ਕਮਲਦੀਪ ਗੋਇਲ, ਵਧੀਕ ਡਿਪਟੀ ਕਮਿਸ਼ਨਰ ਨਵੀਨ ਆਹੂਜਾ, ਜਗਾਧਰੀ ਦੇ ਐਸ. ਡੀ. ਐਮ. ਵਿਸ਼ਵਨਾਥ, ਐਸ. ਡੀ. ਐਮ. ਵਿਆਸਪੁਰ ਡਾ. ਕੁਲਦੀਪ ਸਿੰਘ, ਐਸ. ਡੀ. ਐਮ. ਛਛਰੌਲੀ ਜਸਪਾਲ ਸਿੰਘ ਗਿੱਲ, ਐਸ. ਡੀ. ਐਮ. ਰਾਦੌਰ ਨਰਿੰਦਰ ਕੁਮਾਰ, ਡੀ. ਐਸ. ਪੀ. ਰਜਤ ਗੁਲੀਆ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਹਰਤਜੀਤ ਕੌਰ, ਜ਼ਿਲ੍ਹਾ ਮਾਈਨਿੰਗ ਅਫ਼ਸਰ ਲੋਕੇਂਦਰ ਸਿੰਘ, ਡੀ. ਡੀ. ਪੀ. ਓ ਨਰਿੰਦਰ ਸਿੰਘ, ਡੀ. ਪੀ. ਆਰ. ਓ. ਡਾ. ਮਨੋਜ ਕੁਮਾਰ, ਸੰਬੰਧਿਤ ਥਾਣਿਆਂ ਦੇ ਇੰਚਾਰਜ, ਵਿਕਰੀ ਕਰ ਵਿਭਾਗ, ਆਰ. ਟੀ. ਓ. ਵਿਭਾਗ, ਪੁਲਿਸ ਵਿਭਾਗ ਦੇ ਅਧਿਕਾਰੀ ਅਤੇ ਹੋਰ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਦੇਸ਼ ਦੇ ਮੁੱਦਿਆਂ ਨੂੰ ਲੈ ਕੇ ‘ਦੇਸ਼ ਬਚਾਓ ਮੋਰਚਾ’ ਬਣਾਇਆ ਅਗਲੀ ਖ਼ਬਰ ਘਰ ਦੀ ਛੱਤ ’ਤੇ ਦਿਖੀ ਗੋਹ, ਰੈਸਕਿਊ ਟੀਮ ਨੇ ਸੁਰੱਖਿਅਤ ਫੜੀ
Ad Position 24