ਭਾਵਦੀਨ ਵਿਖੇ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਗੁਰਮਤਿ ਸਮਾਗਮ ਕਰਵਾਇਆ
ਕਰਨਾਲ, 15 ਸਤੰਬਰ (ਗੁਰਮੀਤ ਸਿੰਘ ਸੱਗੂ)- ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਜ੍ਹਬੀ ਸਿੰਘ ਮਹਾਂਸਭਾ ਹਰਿਆਣਾ ਦੇ ਸਹਿਯੋਗ ਨਾਲ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਵਲੋਂ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੇ ਪਿੰਡ ਭਾਵਦੀਨ ਸਿਰਸਾ ਹਰਿਆਣਾ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਭਾਈ ਗੁਰਪਾਲ ਸਿੰਘ ਸਿਰਸਾ ਪ੍ਰਚਾਰਕ ਵਲੋਂ ਕਥਾ ਵਿਚਾਰ, ਭਾਈ ਜਸਬੀਰ ਸਿੰਘ ਮਿੱਡਾ ਢਾਡੀ ਜਥੇ ਵਲੋਂ ਢਾਡੀ ਵਾਰਾਂ ਅਤੇ ਭਾਈ ਗੁਰਪੇਜ ਸਿੰਘ ਦਸਮੇਸ਼ ਤਰਨਾ ਦਲ ਕਵੀਸ਼ਰੀ ਜਥੇ ਵਲੋਂ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਸ
ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਸੁਖਵਿੰਦਰ ਸਿੰਘ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਇਤਿਹਾਸ ਬਾਰੇ ਜਾਣਕਾਰੀ ਦਿੰਦੇ ਹੋਏ | ਤਸਵੀਰ- ਗੁਰਮੀਤ ਸਿੰਘ ਸੱਗੂ
16-09-2026
ਕਰਨਾਲ, 15 ਸਤੰਬਰ (ਗੁਰਮੀਤ ਸਿੰਘ ਸੱਗੂ)- ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਜ੍ਹਬੀ ਸਿੰਘ ਮਹਾਂਸਭਾ ਹਰਿਆਣਾ ਦੇ ਸਹਿਯੋਗ ਨਾਲ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਵਲੋਂ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੇ ਪਿੰਡ ਭਾਵਦੀਨ ਸਿਰਸਾ ਹਰਿਆਣਾ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਭਾਈ ਗੁਰਪਾਲ ਸਿੰਘ ਸਿਰਸਾ ਪ੍ਰਚਾਰਕ ਵਲੋਂ ਕਥਾ ਵਿਚਾਰ, ਭਾਈ ਜਸਬੀਰ ਸਿੰਘ ਮਿੱਡਾ ਢਾਡੀ ਜਥੇ ਵਲੋਂ ਢਾਡੀ ਵਾਰਾਂ ਅਤੇ ਭਾਈ ਗੁਰਪੇਜ ਸਿੰਘ ਦਸਮੇਸ਼ ਤਰਨਾ ਦਲ ਕਵੀਸ਼ਰੀ ਜਥੇ ਵਲੋਂ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਵਿਚ ਵਿਸ਼ੇਸ਼ ਸਹਿਯੋਗ ਦੇਣ ਲਈ ਸੁਖਵਿੰਦਰ ਸਿੰਘ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਨੂੰ ਗੁਰੂ ਗੋਬਿੰਦ ਸਿੰਘ ਜੀ ਵਲੋਂ ‘ਰੰਘਰੇਟਾ ਗੁਰੂ ਕਾ ਬੇਟਾ ‘ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ ਸੀ, ਜਦੋਂ ਉਹ ਦਿੱਲੀ ਤੋਂ ਗੁਰੂ ਤੇਗ ਬਹਾਦਰ ਜੀ ਦਾ ਪਾਵਨ ਸੀਸ ਲੈ ਕੇ ਕੀਰਤਪੁਰ ਸਾਹਿਬ ਪਹੁੰਚੇ ਸਨ । ਉਨ੍ਹਾਂ ਨੇ ਆਪਣਾ ਸਾਰਾ ਜੀਵਨ ਗੁਰੂ ਹੁਕਮਾਂ ਅਨੁਸਾਰ ਬਤੀਤ ਕੀਤਾ । ਸਾਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਇਸ ਮੌਕੇ ਦਸਮੇਸ਼ ਤਰਨਾ ਦਲ ਦੇ ਮੁਖੀ ਨਨਕਾਣਾ ਸਾਹਿਬ ਵਾਲੇ ਬਾਬਾ ਮੇਜਰ ਸਿੰਘ ਸੋਢੀ, ਮਜ੍ਹਬੀ ਸਿੰਘ ਮਹਾਂਸਭਾ ਦੇ ਪ੍ਰਧਾਨ ਚਰਨਜੀਤ ਸਿੰਘ ਭੱਟੀ, ਬਲਵਿੰਦਰ ਸਿੰਘ ਮਮੇਰਾਂ ਕਲਾਂ ਜਨਰਲ ਸਕੱਤਰ, ਮੀਤ ਪ੍ਰਧਾਨ ਸੁਖਦੇਵ ਸਿੰਘ ਸੰਧੂ ਸੰਤ ਨਗਰ, ਮੀਤ ਪ੍ਰਧਾਨ ਭਾਵਦੀਨ ਸੋਨੂੰ ਸਿੰਘ ਫੌਜੀ, ਬਲਵਿੰਦਰ ਸਿੰਘ ਖੇੜੀ, ਦਿਲਬਾਗ ਸਿੰਘ ਸਰਪੰਚ, ਚੇਅਰਮੈਨ ਮਲਕੀਤ ਸਿੰਘ ਖਾਲਸਾ ਬਾਬਾ ਜੀਵਨ ਸਿੰਘ ਟ੍ਰਸਟ ਸੰਤਾਵਾਲੀ ਵਾਲੀ, ਸ਼ੇਰ ਸਿੰਘ, ਮਲਕੀਤ ਸਿੰਘ , ਦਿਲਬਾਗ ਸਿੰਘ ਆਦਿ ਹਾਜ਼ਰ ਸਨ। ਸਟੇਜ ਸਕੱਤਰ ਦੀ ਸੇਵਾ ਭਾਈ ਗੁਰਪਾਲ ਸਿੰਘ ਸਿਰਸਾ ਵਲੋਂ ਨਿਭਾਈ ਗਈ।