ਸਾਹਿਤ ਅਕਾਦਮੀ ਵਲੋਂ ਯਮੁਨਾਨਗਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਿਰਾਸਤ ਬਾਰੇ ਰਾਸ਼ਟਰੀ ਸੈਮੀਨਾਰ
ਯਮੁਨਾਨਗਰ, 15 ਸਤੰਬਰ (ਗੁਰਦਿਆਲ ਸਿੰਘ ਨਿਮਰ)-ਅੱਜ ਸਾਹਿਤ ਅਕਾਦਮੀ ਨਵੀਂ ਦਿੱਲੀ (ਸੱਭਿਆਚਾਰ ਮੰਤਰਾਲਾ ਭਾਰਤ ਸਰਕਾਰ) ਨੇ ਗੁਰੂ ਨਾਨਕ ਖਾਲਸਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਹਰਿਆਣਾ ਦੇ ਸਹਿਯੋਗ ਨਾਲ ਗੁਰੂ ਨਾਨਕ ਖਾਲਸਾ ਕਾਲਜ ਯਮੁਨਾਨਗਰ ਦੇ ਆਡੀਟੋਰੀਅਮ ਵਿਖੇ ‘ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਿਰਾਸਤ’ ਵਿਸ਼ੇ ‘ਤੇ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ । ਇਹ ਸੈਮੀਨਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਪਵਿੱਤਰ ਯਾਦ ਵਿਚ ਕਰਵਾਇਆ ਗਿਆ ਸੀ।
ਗ
ਗੁਰੂ ਨਾਨਕ ਖ਼ਾਲਸਾ ਕਾਲਜ ਯਮੁਨਾਨਗਰ ਦੇ ਆਡੀਟੋਰੀਅਮ ਵਿਖੇ ਕਰਵਾਏ ਗਏ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਵਿਚ ਹਿੱਸਾ ਲੈਣ ਵਾਲੇ ਬੁਲਾਰੇ ਕਾਲਜ ਪ੍ਰਿੰ. ਡਾ. ਅਰਵਿੰਦਰ ਸਿੰਘ ਭੱਲਾ। ਤਸਵੀਰ : ਨਿਮਰ
16-09-2026
ਯਮੁਨਾਨਗਰ, 15 ਸਤੰਬਰ (ਗੁਰਦਿਆਲ ਸਿੰਘ ਨਿਮਰ)-ਅੱਜ ਸਾਹਿਤ ਅਕਾਦਮੀ ਨਵੀਂ ਦਿੱਲੀ (ਸੱਭਿਆਚਾਰ ਮੰਤਰਾਲਾ ਭਾਰਤ ਸਰਕਾਰ) ਨੇ ਗੁਰੂ ਨਾਨਕ ਖਾਲਸਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਹਰਿਆਣਾ ਦੇ ਸਹਿਯੋਗ ਨਾਲ ਗੁਰੂ ਨਾਨਕ ਖਾਲਸਾ ਕਾਲਜ ਯਮੁਨਾਨਗਰ ਦੇ ਆਡੀਟੋਰੀਅਮ ਵਿਖੇ ‘ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਿਰਾਸਤ’ ਵਿਸ਼ੇ ‘ਤੇ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ । ਇਹ ਸੈਮੀਨਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਪਵਿੱਤਰ ਯਾਦ ਵਿਚ ਕਰਵਾਇਆ ਗਿਆ ਸੀ। ਇਸ ਰਾਸ਼ਟਰੀ ਸੈਮੀਨਾਰ ਵਿਚ ਉੱਘੇ ਵਿਦਵਾਨਾਂ, ਲੇਖਕਾਂ, ਸਿੱਖਿਆ ਸ਼ਾਸਤਰੀਆਂ ਅਤੇ ਸਾਹਿਤਕ ਤੇ ਵਿੱਦਿਅਕ ਭਾਈਚਾਰੇ ਦੇ ਮੈਂਬਰਾਂ ਨੇ ਇਕੱਠੇ ਹੋ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫ਼ਲਸਫ਼ੇ, ਕੁਰਬਾਨੀ, ਸਾਹਿਤਕ ਯੋਗਦਾਨ ਅਤੇ ਅਮਿੱਟ ਵਿਰਾਸਤ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਉਦਘਾਟਨੀ ਸੈਸ਼ਨ ਦੀ ਸ਼ੁਰੂਆਤ ਮੁੱਖ ਮਹਿਮਾਨ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਦੀ ਆਮਦ ਅਤੇ ਸਵਾਗਤ ਨਾਲ ਹੋਈ। ਉਪਰੰਤ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਾਹਿਤ ਅਕਾਦਮੀ ਦੇ ਡਿਪਟੀ ਸਕੱਤਰ ਡਾ. ਐਨ. ਸੁਰੇਸ਼ ਬਾਬੂ ਨੇ ਸ਼ੁਰੂਆਤੀ ਸੰਬੋਧਨ ਕੀਤਾ ਅਤੇ ਨਿਰੰਤਰ ਸਾਹਿਤਕ, ਵਿੱਦਿਅਕ ਅਤੇ ਸੱਭਿਆਚਾਰਕ ਚਰਚਾ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਵਿਰਾਸਤ ਨਾਲ ਜੁੜੇ ਰਹਿਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਇਸ ਦੌਰਾਨ ਭਾਰਤ ਸਰਕਾਰ ਦੇ ਮਾਣਯੋਗ ਸੱਭਿਆਚਾਰ ਮੰਤਰੀ ਦਾ ਸੰਦੇਸ਼ ਵੀ ਪੇਸ਼ ਕੀਤਾ ਗਿਆ, ਜਿਸ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ। ਕੇਂਦਰੀ ਯੂਨੀਵਰਸਿਟੀ ਧਰਮਸ਼ਾਲਾ ਦੇ ਚਾਂਸਲਰ ਪ੍ਰੋ. ਹਰਮੋਹਿੰਦਰ ਸਿੰਘ ਬੇਦੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਮੁੱਖ ਭਾਸ਼ਣ ਦਿੱਤਾ, ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਅਦੁੱਤੀ ਜੀਵਨ ਅਤੇ ਕੁਰਬਾਨੀ ਬਾਰੇ ਬੋਲਦਿਆਂ, ਪ੍ਰੋ. ਬੇਦੀ ਨੇ ਮਨੁੱਖੀ ਕਦਰਾਂ-ਕੀਮਤਾਂ ਦੀ ਸੰਭਾਲ ਅਤੇ ਧਰਮ ਤੇ ਜ਼ਮੀਰ ਦੀ ਆਜ਼ਾਦੀ ਦੀ ਰਾਖੀ ਲਈ ਉਨ੍ਹਾਂ ਦੇ ਡੂੰਘੇ ਯੋਗਦਾਨ ‘ਤੇ ਚਾਨਣਾ ਪਾਇਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗੁਰੂ ਜੀ ਦੀ ਸ਼ਹਾਦਤ ਭਾਰਤ ਦੇ ਸੱਭਿਅਤਾ ਇਤਿਹਾਸ ਵਿਚ ਇਕ ਵਿਸ਼ੇਸ਼ ਸਥਾਨ ਰੱਖਦੀ ਹੈ। ਇਸ ਸਮਾਗਮ ਦੀ ਸ਼ੋਭਾ ਗੁਰੂ ਨਾਨਕ ਖਾਲਸਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀ ਪ੍ਰਬੰਧਕੀ ਕਮੇਟੀ ਦੇ ਉੱਘੇ ਮੈਂਬਰਾਂ, ਜਿਨ੍ਹਾਂ ਵਿਚ ਉਪ-ਪ੍ਰਧਾਨ ਆਰ. ਐੱਸ. ਭੱਟੀ, ਜਨਰਲ ਸਕੱਤਰ ਬਲਵੰਤ ਸਿੰਘ ਬੰਗਾ, ਵਿੱਤ ਸਕੱਤਰ ਅਮਰਦੀਪ ਸਿੰਘ ਅਤੇ ਮੈਂਬਰ ਡਾ. ਕਮਲਪ੍ਰੀਤ ਕੌਰ ਸ਼ਾਮਿਲ ਸਨ। ਇਸ ਦੌਰਾਨ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ. ਮਾਧਵ ਕੌਸ਼ਿਕ ਨੇ ਪ੍ਰਧਾਨਗੀ ਭਾਸ਼ਣ ਦਿੱਤਾ। ਆਪਣੇ ਭਾਸ਼ਣ ਵਿਚ ਡਾ. ਕੌਸ਼ਿਕ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਿਰਾਸਤ ਦੇ ਸਾਹਿਤਕ, ਦਾਰਸ਼ਨਿਕ ਅਤੇ ਸੱਭਿਆਚਾਰਕ ਪਹਿਲੂਆਂ ‘ਤੇ ਚਾਨਣਾ ਪਾਇਆ। ਉਦਘਾਟਨੀ ਸੈਸ਼ਨ ਦੀ ਸਮਾਪਤੀ ਗੁਰੂ ਨਾਨਕ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਵਲੋਂ ਪੇਸ਼ ਕੀਤੇ ਗਏ ਧੰਨਵਾਦੀ ਮਤੇ ਨਾਲ ਹੋਈ, ਜਿਨ੍ਹਾਂ ਨੇ ਮੁੱਖ ਮਹਿਮਾਨਾਂ, ਉੱਘੀਆਂ ਸ਼ਖਸੀਅਤਾਂ, ਸਾਹਿਤ ਅਕਾਦਮੀ, ਵਿਦਵਾਨਾਂ ਅਤੇ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਦਾ ਧੰਨਵਾਦ ਕੀਤਾ। ਰਾਸ਼ਟਰੀ ਸੈਮੀਨਾਰ ਦੇ ਅਕਾਦਮਿਕ ਭਾਗ ਵਿਚ ਦੋ ਵਿਦਵਤਾ ਭਰਪੂਰ ਸੈਸ਼ਨ ਸ਼ਾਮਿਲ ਸਨ। ਇਸ ਮੌਕੇ ਪਹਿਲੇ ਸੈਸ਼ਨ ਦੀ ਪ੍ਰਧਾਨਗੀ ਗੁਰੂ ਨਾਨਕ ਖਾਲਸਾ ਕਾਲਜ ਦੇ ਪ੍ਰਿੰ. ਡਾ. ਅਰਵਿੰਦਰ ਸਿੰਘ ਭੱਲਾ ਨੇ ਕੀਤੀ ਅਤੇ ਇਸ ਵਿਚ ਅਵਤਾਰ ਸਿੰਘ, ਮਨਜਿੰਦਰ ਸਿੰਘ ਅਤੇ ਡਾ. ਲੇਜ਼ੀਆ ਲਖਵੀਰ ਵਲੋਂ ਵਿਦਵਤਾ ਭਰਪੂਰ ਪੇਸ਼ਕਾਰੀਆਂ ਕੀਤੀਆਂ ਗਈਆਂ। ਇਨ੍ਹਾਂ ਖੋਜ-ਪੱਤਰਾਂ ਵਿਚ ਗੁਰੂ ਜੀ ਦੇ ਜੀਵਨ, ਵਿਚਾਰਧਾਰਾ, ਸਾਹਿਤਕ ਯੋਗਦਾਨ ਅਤੇ ਇਤਿਹਾਸਕ ਮਹੱਤਤਾ ਦੇ ਵੱਖ-ਵੱਖ ਪਹਿਲੂਆਂ ਦੀ ਚਰਚਾ ਕੀਤੀ ਗਈ। ਇਸ ਮੌਕੇ ਦੂਜੇ ਸੈਸ਼ਨ ਦੀ ਪ੍ਰਧਾਨਗੀ ਉੱਘੇ ਪੰਜਾਬੀ ਲੇਖਕ ਰਵਿੰਦਰ ਸਿੰਘ ਨੇ ਕੀਤੀ ਅਤੇ ਇਸ ਵਿਚ ਡਾ. ਕੁਲਦੀਪ ਸਿੰਘ, ਡਾ. ਅਨੁਰਾਗ ਸਿੰਘ ਅਤੇ ਡਾ. ਦਲਵਿੰਦਰ ਸਿੰਘ ਗਰੇਵਾਲ ਦੇ ਖੋਜ-ਪੱਤਰ ਪੇਸ਼ ਕੀਤੇ ਗਏ। ਬੁਲਾਰਿਆਂ ਨੇ ਭਾਰਤ ਦੀ ਸਾਹਿਤਕ ਅਤੇ ਸੱਭਿਆਚਾਰਕ ਵਿਰਾਸਤ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਯੋਗਦਾਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਦੀ ਨਿਰੰਤਰ ਸਾਰਥਕਤਾ ਬਾਰੇ ਵਿਭਿੰਨ ਵਿਦਵਤਾ ਭਰਪੂਰ ਦ੍ਰਿਸ਼ਟੀਕੋਣ ਪੇਸ਼ ਕੀਤੇ। ਰਾਸ਼ਟਰੀ ਸੈਮੀਨਾਰ ਦੀ ਸਮਾਪਤੀ ਸੈਸ਼ਨ (ਵੈਲੇਡਿਕਟਰੀ ਸੈਸ਼ਨ) ਨਾਲ ਹੋਈ, ਜਿਸ ਦੀ ਪ੍ਰਧਾਨਗੀ ਕੇਂਦਰੀ ਯੂਨੀਵਰਸਿਟੀ ਧਰਮਸ਼ਾਲਾ ਦੇ ਚਾਂਸਲਰ ਪ੍ਰੋ. ਹਰਮੋਹਿੰਦਰ ਸਿੰਘ ਬੇਦੀ ਨੇ ਕੀਤੀ। ਸਾਹਿਤ ਅਕਾਦਮੀ ਦੇ ਡਿਪਟੀ ਸਕੱਤਰ ਡਾ. ਐਨ. ਸੁਰੇਸ਼ ਬਾਬੂ ਨੇ ਸਮਾਪਤੀ ਭਾਸ਼ਣ ਦਿੱਤਾ। ਇਸ ਦੌਰਾਨ ਸਮਾਪਤੀ ਭਾਸ਼ਣ ਉੱਘੇ ਪੰਜਾਬੀ ਵਿਦਵਾਨ ਅਤੇ ਲੇਖਕ ਸ੍ਰੀ ਬਲਕਾਰ ਸਿੰਘ ਵਲੋਂ ਦਿੱਤਾ ਗਿਆ। ਆਪਣੇ ਭਾਸ਼ਣ ’ ਚ ਬਲਕਾਰ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ ਡੂੰਘੀ ਮਹੱਤਤਾ ਅਤੇ ਭਾਰਤ ਦੇ ਅਧਿਆਤਮਿਕ, ਸਾਹਿਤਕ ਅਤੇ ਸੱਭਿਆਚਾਰ ਗਵਰਨਿੰਗ ਬਾਡੀ ਅਤੇ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਰਣਦੀਪ ਸਿੰਘ ਜੌਹਰ ਨੇ ਇਸ ਮੌਕੇ ‘ਤੇ ਆਪਣਾ ਸੰਦੇਸ਼ ਦਿੰਦਿਆਂ ਰਾਸ਼ਟਰੀ ਸੈਮੀਨਾਰ ਦੇ ਸਫਲ ਪ੍ਰੋਗਰਾਮ ਲਈ ਸ਼ੁਭਕਾਮਨਾਵਾਂ ਦਿੱਤੀਆਂ।