27 ਦੀ ਨੂਹ ਰੈਲੀ ਲਈ ਇਨੈਲੋ ਆਗੂ ਕੁਨਾਲ ਕਰਨ ਸਿੰਘ ਨੇ ਪਿੰਡ ਕਨ੍ਹੜੀ ’ਚ ਦਿੱਤਾ ਸੱਦਾ
ਟੋਹਾਣਾ, 15 ਸਤੰਬਰ (ਮਨਜੀਤ ਸਿੰਘ)- ਇੰਡੀਅਨ ਨੈਸ਼ਨਲ ਲੋਕਦਲ (ਇਨੈਲੋ) ਦੇ ਸੀਨੀਅਰ ਆਗੂ ਕੁਨਾਲ ਕਰਨ ਸਿੰਘ ਨੇ 27 ਸਤੰਬਰ ਨੂੰ ਨੂਹ ਵਿਖੇ ਹੋਣ ਵਾਲੀ ਪਾਰਟੀ ਦੀ ਰੈਲੀ ਨੂੰ ਲੈ ਕੇ ਪਿੰਡ ਕਨ੍ਹੜੀ ਵਿੱਚ ਪਿੰਡ ਵਾਸੀਆਂ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਰੈਲੀ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਵੱਧ ਤੋਂ ਵੱਧ ਗਿਣਤੀ ਵਿੱਚ ਨੂਹ ਪਹੁੰਚ ਕੇ ਰੈਲੀ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ।
ਟੋਹਾਣਾ, 15 ਸਤੰਬਰ (ਮਨਜੀਤ ਸਿੰਘ)- ਇੰਡੀਅਨ ਨੈਸ਼ਨਲ ਲੋਕਦਲ (ਇਨੈਲੋ) ਦੇ ਸੀਨੀਅਰ ਆਗੂ ਕੁਨਾਲ ਕਰਨ ਸਿੰਘ ਨੇ 27 ਸਤੰਬਰ ਨੂੰ ਨੂਹ ਵਿਖੇ ਹੋਣ ਵਾਲੀ ਪਾਰਟੀ ਦੀ ਰੈਲੀ ਨੂੰ ਲੈ ਕੇ ਪਿੰਡ ਕਨ੍ਹੜੀ ਵਿੱਚ ਪਿੰਡ ਵਾਸੀਆਂ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਰੈਲੀ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਵੱਧ ਤੋਂ ਵੱਧ ਗਿਣਤੀ ਵਿੱਚ ਨੂਹ ਪਹੁੰਚ ਕੇ ਰੈਲੀ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ। ਕੁਨਾਲ ਕਰਨ ਸਿੰਘ ਨੇ ਕਿਹਾ ਕਿ ਇਨੈਲੋ ਦੀ ਇਹ ਰੈਲੀ ਪਾਰਟੀ ਦੀ ਮਜ਼ਬੂਤੀ ਅਤੇ ਵਰਕਰਾਂ ਦੀ ਇਕਜੁੱਟਤਾ ਦਾ ਸੁਨੇਹਾ ਦੇਵੇਗੀ। ਉਨ੍ਹਾਂ ਕਿਹਾ ਕਿ ਰੈਲੀ ਨੂੰ ਲੈ ਕੇ ਟੋਹਾਣਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਵਰਕਰਾਂ ਅਤੇ ਆਮ ਲੋਕਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਟੋਹਾਣਾ ਵਿਧਾਨ ਸਭਾ ਹਲਕੇ ਤੋਂ ਵੱਡੀ ਗਿਣਤੀ ਵਿੱਚ ਲੋਕ ਰੈਲੀ ਵਿੱਚ ਸ਼ਾਮਿਲ ਹੋਣ ਲਈ ਨੂਹ ਜਾਣਗੇ ਅਤੇ 500 ਤੋਂ ਵੱਧ ਗੱਡੀਆਂ ਰੈਲੀ ਵਿੱਚ ਪਹੁੰਚਣ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਰੈਲੀ ਦੀਆਂ ਤਿਆਰੀਆਂ ਵਿੱਚ ਪੂਰੇ ਉਤਸ਼ਾਹ ਨਾਲ ਜੁਟਣ ਦਾ ਸੱਦਾ ਦਿੱਤਾ। ਪਿੰਡ ਕਨ੍ਹੜੀ ਦੇ ਦੌਰੇ ਦੌਰਾਨ ਕੁਨਾਲ ਕਰਨ ਸਿੰਘ ਨੇ ਪਿੰਡ ਵਾਸੀਆਂ ਨਾਲ ਰੈਲੀ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਪਾਰਟੀ ਵਰਕਰ ਅਤੇ ਪਿੰਡ ਵਾਸੀ ਵੀ ਮੌਜੂਦ ਸਨ।