15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪੀ.ਐੱਮ. ਸ੍ਰੀ ਗਰਲਜ਼ ਸਕੂਲ ਜਾਖਲ ਵਿਖੇ ਵਿਦਿਆਰਥਣਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਟੋਹਾਣਾ, 15 ਸਤੰਬਰ (ਮਨਜੀਤ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਜੀਵਨ ਵਿੱਚ ਸੇਵਾ ਦੇ 25 ਸਾਲ ਪੂਰੇ ਹੋਣ ਦੇ ਮੌਕੇ ’ਤੇ ਭਾਰਤੀ ਜਨਤਾ ਪਾਰਟੀ ਵਲੋਂ 17 ਸਤੰਬਰ ਤੋਂ ਦੇਸ਼ ਭਰ ਵਿੱਚ ‘ਪੰਦਰਵਾੜਾ’ ਸ਼ੁਰੂ ਕੀਤਾ ਜਾਵੇਗਾ। ਇਸ ਤਹਿਤ ਭਾਜਪਾ ਵਰਕਰ ਸੇਵਾ, ਲੋਕ ਭਲਾਈ ਅਤੇ ਸਮਾਜਿਕ ਸਰੋਕਾਰਾਂ ਨਾਲ ਜੁੜੇ ਵੱਖ-ਵੱਖ ਸਮਾਗਮ ਕਰਵਾ ਕੇ ਲੋਕਾਂ ਤੱਕ ਪਹੁੰਚ ਕਰਨਗੇ।

Ad Position 21
repet_subhas-goyals [Copy P29]
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ। ਤਸਵੀਰ ਮਨਜੀਤ ਸਿੰਘ ਟੋਹਾਣਾ 16-09-2026
ਟੋਹਾਣਾ, 15 ਸਤੰਬਰ (ਮਨਜੀਤ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਜੀਵਨ ਵਿੱਚ ਸੇਵਾ ਦੇ 25 ਸਾਲ ਪੂਰੇ ਹੋਣ ਦੇ ਮੌਕੇ ’ਤੇ ਭਾਰਤੀ ਜਨਤਾ ਪਾਰਟੀ ਵਲੋਂ 17 ਸਤੰਬਰ ਤੋਂ ਦੇਸ਼ ਭਰ ਵਿੱਚ ‘ਪੰਦਰਵਾੜਾ’ ਸ਼ੁਰੂ ਕੀਤਾ ਜਾਵੇਗਾ। ਇਸ ਤਹਿਤ ਭਾਜਪਾ ਵਰਕਰ ਸੇਵਾ, ਲੋਕ ਭਲਾਈ ਅਤੇ ਸਮਾਜਿਕ ਸਰੋਕਾਰਾਂ ਨਾਲ ਜੁੜੇ ਵੱਖ-ਵੱਖ ਸਮਾਗਮ ਕਰਵਾ ਕੇ ਲੋਕਾਂ ਤੱਕ ਪਹੁੰਚ ਕਰਨਗੇ। ਭਾਜਪਾ ਦਫ਼ਤਰ ਵਿਖੇ ਕਰਵਾਈ ਪ੍ਰੈੱਸ ਕਾਨਫ਼ਰੰਸ ਦੌਰਾਨ ਰਾਜ ਸਭਾ ਮੈਂਬਰ ਅਤੇ ਭਾਜਪਾ ਦੇ ਸੀਨੀਅਰ ਆਗੂ ਸੁਭਾਸ਼ ਬਰਾਲਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਜਨਤਕ ਜੀਵਨ ਵਿੱਚ ਸੇਵਾ, ਸੁਸ਼ਾਸਨ ਅਤੇ ਗਰੀਬਾਂ ਦੀ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਸਮਾਜ ਦੇ ਆਖਰੀ ਪੱਧਰ ’ਤੇ ਖੜ੍ਹੇ ਵਿਅਕਤੀ ਤੱਕ ਵਿਕਾਸ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਸੁਭਾਸ਼ ਬਰਾਲਾ ਨੇ ਦੱਸਿਆ ਕਿ ‘ਸੇਵਾ ਪੰਦਰਵਾੜੇ’ ਦੌਰਾਨ ਖੂਨਦਾਨ ਕੈਂਪ, ਸਿਹਤ ਜਾਂਚ ਕੈਂਪ, ਸਫ਼ਾਈ ਮੁਹਿੰਮ, ਬੂਟੇ ਲਗਾਉਣ, ਲੋੜਵੰਦਾਂ ਦੀ ਸਹਾਇਤਾ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਸਬੰਧੀ ਜਾਗਰੂਕਤਾ ਸਮਾਗਮ ਕਰਵਾਏ ਜਾਣਗੇ। ਭਾਜਪਾ ਵਰਕਰ ਸਮਾਜ ਦੇ ਵੱਖ-ਵੱਖ ਵਰਗਾਂ ਤੱਕ ਪਹੁੰਚ ਕਰਕੇ ਇਨ੍ਹਾਂ ਸੇਵਾ ਕਾਰਜਾਂ ਵਿੱਚ ਸਰਗਰਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਭਾਜਪਾ ਲਈ ਸੇਵਾ ਸਿਰਫ਼ ਕੋਈ ਪ੍ਰੋਗਰਾਮ ਨਹੀਂ, ਸਗੋਂ ਪਾਰਟੀ ਦੀ ਕਾਰਜ-ਸੰਸਕ੍ਰਿਤੀ ਦਾ ਮੁੱਢਲਾ ਆਧਾਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 25 ਸਾਲਾਂ ਦੇ ਜਨਤਕ ਜੀਵਨ ਨੂੰ ਰਾਸ਼ਟਰ ਸੇਵਾ, ਲੋਕ ਸੇਵਾ ਅਤੇ ਗਰੀਬਾਂ ਦੀ ਭਲਾਈ ਪ੍ਰਤੀ ਸਮਰਪਣ ਦੀ ਪ੍ਰੇਰਣਾਦਾਇਕ ਯਾਤਰਾ ਦੱਸਦਿਆਂ ਉਨ੍ਹਾਂ ਕਿਹਾ ਕਿ ‘ਸੇਵਾ ਪੰਦਰਵਾੜੇ’ ਰਾਹੀਂ ਵਰਕਰ ਸੇਵਾ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲੈਣਗੇ। ਬਰਾਲਾ ਨੇ ਭਾਜਪਾ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਪੰਦਰਵਾੜੇ ਦੌਰਾਨ ਪੂਰੀ ਸਰਗਰਮੀ ਨਾਲ ਲੋੜਵੰਦ ਲੋਕਾਂ ਤੱਕ ਪਹੁੰਚਣ ਅਤੇ ਸੇਵਾ ਕਾਰਜਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਾਈਵਾਲੀ ਨਾਲ ਅੱਗੇ ਵਧਾਉਣ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਆਸ਼ਾ ਖੇੜਾ ਨੇ ਕਿਹਾ ਕਿ 17 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਸੇਵਾ ਕਾਰਜਾਂ ਨੂੰ ਜ਼ਿਲ੍ਹੇ ਵਿੱਚ ਪੂਰੀ ਤਨਦੇਹੀ ਅਤੇ ਨਿਸ਼ਠਾ ਨਾਲ ਸਫ਼ਲ ਬਣਾਇਆ ਜਾਵੇਗਾ। ਜ਼ਿਲ੍ਹਾ ਮੀਡੀਆ ਇੰਚਾਰਜ ਰਾਜਿੰਦਰ ਸਪੜਾ ਨੇ ਦੱਸਿਆ ਕਿ ਪ੍ਰੈੱਸ ਕਾਨਫ਼ਰੰਸ ਦੌਰਾਨ ਜ਼ਿਲ੍ਹਾ ਪ੍ਰਧਾਨ ਡਾ. ਆਸ਼ਾ ਖੇੜਾ , ਰਾਜਿੰਦਰ ਸਪੜਾ, ਸ਼੍ਰੀਨਿਵਾਸ ਗੋਇਲ, ਮਨਦੀਪ ਮਲਿਕ, ਪੀਯੂਸ਼ ਮਹਿਤਾ, ਸਰੋਜ ਸਿਹਾਗ, ਰਾਜਕੁਮਾਰ ਇੰਦੌਰਾ ਅਤੇ ਅਜੈ ਗਾਵੜ ਸਮੇਤ ਕਈ ਭਾਜਪਾ ਆਗੂ ਤੇ ਅਹੁਦੇਦਾਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜਨਮ ਲੈਂਦਿਆਂ ਹੀ ਨਵਜਾਤ ਬੱਚੇ ਦੀ ਵਿਗੜੀ ਹਾਲਤ, ਸਮੇਂ ਸਿਰ ਸਹੀ ਇਲਾਜ ਨਾਲ ਬਚੀ ਨੰਨ੍ਹੀ ਜਾਨ ਅਗਲੀ ਖ਼ਬਰ ਲੋਹੇ ਦੀ ਰਾਡ ਨਾਲ ਹਮਲਾ ਕਰਨ ਦੇ ਮਾਮਲੇ ’ਚ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ
Ad Position 24