15 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਮੁਲਜ਼ਮ ਕਾਬੂ
ਟੋਹਾਣਾ, 15 ਸਤੰਬਰ (ਮਨਜੀਤ ਸਿੰਘ)- ਨਾਜਾਇਜ਼ ਸ਼ਰਾਬ ਦੀ ਵਿਕਰੀ ਅਤੇ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਚੌਕੀ ਚੰਡੀਗੜ੍ਹ ਰੋਡ ਟੋਹਾਣਾ ਦੀ ਟੀਮ ਨੇ ਕਾਰਵਾਈ ਕਰਦਿਆਂ ਇੱਕ ਨੌਜਵਾਨ ਨੂੰ 15 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਸੰਨੀ ਉਰਫ਼ ਮੋਗਲ ਪੁੱਤਰ ਪ੍ਰੇਮ ਕੁਮਾਰ ਵਾਸੀ ਰਾਜਨਗਰ, ਟੋਹਾਣਾ ਵਜੋਂ ਹੋਈ ਹੈ।
ਟੋਹਾਣਾ, 15 ਸਤੰਬਰ (ਮਨਜੀਤ ਸਿੰਘ)- ਨਾਜਾਇਜ਼ ਸ਼ਰਾਬ ਦੀ ਵਿਕਰੀ ਅਤੇ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਚੌਕੀ ਚੰਡੀਗੜ੍ਹ ਰੋਡ ਟੋਹਾਣਾ ਦੀ ਟੀਮ ਨੇ ਕਾਰਵਾਈ ਕਰਦਿਆਂ ਇੱਕ ਨੌਜਵਾਨ ਨੂੰ 15 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਸੰਨੀ ਉਰਫ਼ ਮੋਗਲ ਪੁੱਤਰ ਪ੍ਰੇਮ ਕੁਮਾਰ ਵਾਸੀ ਰਾਜਨਗਰ, ਟੋਹਾਣਾ ਵਜੋਂ ਹੋਈ ਹੈ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕਰਕੇ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ । ਪੁਲਿਸ ਚੌਕੀ ਚੰਡੀਗੜ੍ਹ ਰੋਡ ਟੋਹਾਣਾ ਦੇ ਇੰਚਾਰਜ ਉਪ-ਨਿਰੀਖਕ ਓਮ ਪ੍ਰਕਾਸ਼ ਨੇ ਦੱਸਿਆ ਕਿ ਮੁੱਖ ਸਿਪਾਹੀ ਬਾਲਕਿਸ਼ਨ ਆਪਣੀ ਟੀਮ ਸਮੇਤ 14 ਸਤੰਬਰ ਨੂੰ ਮਨਿਆਣਾ ਤੋਂ ਰਾਜਨਗਰ ਟੋਹਾਣਾ ਵੱਲ ਗਸ਼ਤ ਅਤੇ ਅਪਰਾਧਾਂ ਦੀ ਰੋਕਥਾਮ ਲਈ ਜਾ ਰਹੇ ਸਨ । ਮਨਿਆਣਾ ਪੁਲ ਪਾਰ ਕਰਨ ਤੋਂ ਬਾਅਦ ਪੁਲਿਸ ਟੀਮ ਨੂੰ ਸਾਹਮਣੇ ਤੋਂ ਇੱਕ ਨੌਜਵਾਨ ਹੱਥ ਵਿੱਚ ਚਿੱਟੇ ਰੰਗ ਦਾ ਪਲਾਸਟਿਕ ਦਾ ਕੱਟਾ ਫੜੀ ਆਉਂਦਾ ਦਿਖਾਈ ਦਿੱਤਾ। ਪੁਲਿਸ ਦੀ ਗੱਡੀ ਦੇਖ ਕੇ ਨੌਜਵਾਨ ਸੜਕ ਕਿਨਾਰੇ ਝਾੜੀਆਂ ਵੱਲ ਲੁਕਣ ਦੀ ਕੋਸ਼ਿਸ਼ ਕਰਨ ਲੱਗਾ। ਸ਼ੱਕ ਦੇ ਆਧਾਰ ’ਤੇ ਪੁਲਿਸ ਟੀਮ ਨੇ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲ ਮੌਜੂਦ ਪਲਾਸਟਿਕ ਦੇ ਕੱਟੇ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਕੱਟੇ ਵਿੱਚੋਂ 15 ਬੋਤਲਾਂ ਦੇਸੀ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਬਰਾਮਦ ਸ਼ਰਾਬ ਨੂੰ ਕਬਜ਼ੇ ਵਿੱਚ ਲੈ ਕੇ ਮੁਲਜ਼ਮ ਖ਼ਿਲਾਫ਼ ਮੁਕੱਦਮਾ ਨੰਬਰ 280, ਮਿਤੀ 14 ਸਤੰਬਰ 2026, ਆਬਕਾਰੀ ਐਕਟ ਦੀ ਧਾਰਾ 61 ਤਹਿਤ ਮਾਮਲਾ ਦਰਜ ਕੀਤਾ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।