16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਟੋਹਾਣਾ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ, ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਤਿਆਰੀਆਂ ਜ਼ੋਰਾਂ ’ਤੇ

ਟੋਹਾਣਾ, 16 ਸਤੰਬਰ (ਮਨਜੀਤ ਸਿੰਘ)- ਟੋਹਾਣਾ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਫਸਲ ਦੀ ਆਮਦ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਰਤੀਆ ਰੋਡ ਸਥਿਤ ਟੋਹਾਣਾ ਦੀ ਵਾਧੂ ਅਨਾਜ ਮੰਡੀ ਵਿੱਚ ਵੀ ਆਉਣ ਵਾਲੇ ਦਿਨਾਂ ਦੌਰਾਨ ਟੋਹਾਣਾ ਹਲਕੇ ਦੇ ਕਿਸਾਨ ਆਪਣੀ ਝੋਨੇ ਦੀ ਫਸਲ ਲੈ ਕੇ ਪਹੁੰਚਣਗੇ।

Ad Position 21
repet_subhas-goyals [Copy P29]
Ad Position 21
drinking water
ਟੋਹਾਣਾ ਦੀ ਅਨਾਜ ਵਿੱਚ ਝੋਨੇ ਦੀ ਆਮਦ ਦੌਰਾਨ ਹਾਜ਼ਰ ਮਜ਼ਦੂਰ। ਤਸਵੀਰ : ਮਨਜੀਤ ਸਿੰਘ ਟੋਹਾਣਾ 17-09-2026
ਟੋਹਾਣਾ, 16 ਸਤੰਬਰ (ਮਨਜੀਤ ਸਿੰਘ)- ਟੋਹਾਣਾ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਫਸਲ ਦੀ ਆਮਦ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਰਤੀਆ ਰੋਡ ਸਥਿਤ ਟੋਹਾਣਾ ਦੀ ਵਾਧੂ ਅਨਾਜ ਮੰਡੀ ਵਿੱਚ ਵੀ ਆਉਣ ਵਾਲੇ ਦਿਨਾਂ ਦੌਰਾਨ ਟੋਹਾਣਾ ਹਲਕੇ ਦੇ ਕਿਸਾਨ ਆਪਣੀ ਝੋਨੇ ਦੀ ਫਸਲ ਲੈ ਕੇ ਪਹੁੰਚਣਗੇ। ਝੋਨੇ ਦੀ ਖਰੀਦ ਦੇ ਸੀਜ਼ਨ ਨੂੰ ਦੇਖਦਿਆਂ ਮਾਰਕੀਟ ਕਮੇਟੀ ਵੱਲੋਂ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਮਾਰਕੀਟ ਕਮੇਟੀ ਟੋਹਾਣਾ ਦੇ ਸਕੱਤਰ ਸੰਦੀਪ ਗਰਗ ਨੇ ਦੱਸਿਆ ਕਿ ਮੰਡੀ ਵਿੱਚ ਝੋਨੇ ਦੀ ਖਰੀਦ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਮੰਡੀ ਵਿੱਚ ਬਿਜਲੀ ਅਤੇ ਪੀਣ ਵਾਲੇ ਪਾਣੀ ਦੀ ਸਹੂਲਤ ਉਪਲਬਧ ਹੈ। ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਪਾਣੀ ਦੇ ਟੈਂਕਰ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੀ ਤਰ੍ਹਾਂ ਇਸ ਵਾਰ ਵੀ ਕਿਸਾਨਾਂ ਨੂੰ ਪਾਣੀ ਸਬੰਧੀ ਕੋਈ ਮੁਸ਼ਕਲ ਨਾ ਆਉਣ ਦੇਣ ਲਈ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਟੋਹਾਣਾ ਦੀ ਵਾਧੂ ਅਨਾਜ ਮੰਡੀ ਵਿੱਚ ਵੀ ਸਫ਼ਾਈ ਦਾ ਕੰਮ ਚੱਲ ਰਿਹਾ ਹੈ ਅਤੇ ਝੋਨੇ ਦੀ ਆਮਦ ਵਧਣ ਤੋਂ ਪਹਿਲਾਂ ਉੱਥੇ ਲੋੜੀਂਦੀਆਂ ਸਹੂਲਤਾਂ ਨੂੰ ਮੁਕੰਮਲ ਕਰ ਲਿਆ ਜਾਵੇਗਾ। ਮੰਡੀਆਂ ਵਿੱਚ ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸੰਦੀਪ ਗਰਗ ਨੇ ਦੱਸਿਆ ਕਿ 1509 ਕਿਸਮ ਦਾ ਝੋਨਾ ਮੰਡੀ ਵਿੱਚ ਆਉਣਾ ਸ਼ੁਰੂ ਹੋ ਗਿਆ ਹੈ ਅਤੇ ਇਸ ਦੀ ਖਰੀਦ ਵੀ ਨਿਯਮਾਂ ਅਨੁਸਾਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਫਸਲ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮਾਰਕੀਟ ਕਮੇਟੀ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਨਿਯਮਾਂ ਅਨੁਸਾਰ ਆਪਣੀ ਫਸਲ ਮੰਡੀ ਵਿੱਚ ਲੈ ਕੇ ਆਉਣ ਅਤੇ ਝੋਨੇ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀ ਵਿੱਚ ਲਿਆਉਣ। ਕਿਸਾਨਾਂ ਨੂੰ ਗੇਟ ਪਾਸ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਆਪਣੀ ਫਸਲ ਮੰਡੀ ਵਿੱਚ ਲਿਆਉਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਝੋਨਾ ਲੈ ਕੇ ਆਉਣ ਵਾਲੇ ਟਰੈਕਟਰਾਂ ‘ਤੇ ਨੰਬਰ ਲਗਵਾਉਣਾ ਜ਼ਰੂਰੀ ਹੋਵੇਗਾ ਤੇ ਖਰੀਦ ਪ੍ਰਕਿਰਿਆ ਦੌਰਾਨ ਬਾਇਓਮੈਟਰਿਕ ਪ੍ਰਬੰਧ ਵੀ ਕੀਤਾ ਜਾਵੇਗਾ। ਇਸ ਨਾਲ ਕਿਸਾਨਾਂ ਦੀ ਫਸਲ ਦੀ ਵਿਕਰੀ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ ਤੇ ਉਨ੍ਹਾਂ ਨੂੰ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
Ad Position 22
No active advertisement
ਪਿਛਲੀ ਖ਼ਬਰ ਗਤਕੇ ਦੀ ਸਟੇਟ ਚੈਂਪੀਅਨਸ਼ਿਪ ’ਚ ਮਨਸੀਰਤ ਕੌਰ ਨੇ ਜਿੱਤਿਆ ਸੋਨੇ ਦਾ ਤਗਮਾ ਅਗਲੀ ਖ਼ਬਰ ਟੋਹਾਣਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਅੱਜ ਲਗਾਇਆ ਜਾਵੇਗਾ ਖੂਨਦਾਨ ਕੈਂਪ
Ad Position 24