16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਟੋਹਾਣਾ ਦੇ ਨਵੇਂ ਬੱਸ ਸਟੈਂਡ ਨੇੜੇ ਹਿਸਾਰ ਰੋਡ ’ਤੇ ਹਾਦਸਾ, ਮੋਟਰਸਾਈਕਲ ਸਵਾਰ ਜ਼ਖ਼ਮੀ

ਟੋਹਾਣਾ, 16 ਸਤੰਬਰ (ਮਨਜੀਤ ਸਿੰਘ) - ਟੋਹਾਣਾ ਦੇ ਨਵੇਂ ਬੱਸ ਸਟੈਂਡ ਨੇੜੇ ਹਿਸਾਰ ਰੋਡ ’ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਚੌਕ ਦੀ ਢੁੱਕਵੀਂ ਵਿਵਸਥਾ ਨਾ ਹੋਣ ਕਾਰਨ ਹਾਦਸਿਆਂ ਦਾ ਖ਼ਤਰਾ ਬਣਿਆ ਹੋਇਆ ਹੈ। ਇਸੇ ਦੌਰਾਨ 15 ਸਤੰਬਰ ਨੂੰ ਇੱਥੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।

Ad Position 21
repet_subhas-goyals [Copy P29]
Ad Position 21
drinking water
ਅਜੀਤ ਡੈਸਕ 17-09-2026
ਟੋਹਾਣਾ, 16 ਸਤੰਬਰ (ਮਨਜੀਤ ਸਿੰਘ) - ਟੋਹਾਣਾ ਦੇ ਨਵੇਂ ਬੱਸ ਸਟੈਂਡ ਨੇੜੇ ਹਿਸਾਰ ਰੋਡ ’ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਚੌਕ ਦੀ ਢੁੱਕਵੀਂ ਵਿਵਸਥਾ ਨਾ ਹੋਣ ਕਾਰਨ ਹਾਦਸਿਆਂ ਦਾ ਖ਼ਤਰਾ ਬਣਿਆ ਹੋਇਆ ਹੈ। ਇਸੇ ਦੌਰਾਨ 15 ਸਤੰਬਰ ਨੂੰ ਇੱਥੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਪ੍ਰਾਪਤ ਵੇਰਵਿਆਂ ਅਨੁਸਾਰ ਮੋਟਰਸਾਈਕਲ ਸਵਾਰ ਸੂਰਰੇ ਵਾਲਾ ਵੱਲੋਂ ਟੋਹਾਣਾ ਵੱਲ ਆ ਰਿਹਾ ਸੀ। ਨਵੇਂ ਬੱਸ ਸਟੈਂਡ ਦੇ ਨੇੜੇ ਹਿਸਾਰ ਰੋਡ ’ਤੇ ਪਹੁੰਚਣ ਸਮੇਂ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਵਿੱਚ ਮੋਟਰਸਾਈਕਲ ਸੜਕ ’ਤੇ ਡਿੱਗ ਕੇ ਕਾਫ਼ੀ ਨੁਕਸਾਨਿਆ ਗਿਆ। ਮੌਕੇ ’ਤੇ ਮੌਜੂਦ ਲੋਕਾਂ ਵੱਲੋਂ ਜ਼ਖ਼ਮੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਨਵੇਂ ਬੱਸ ਸਟੈਂਡ ਦੇ ਚਾਲੂ ਹੋਣ ਤੋਂ ਬਾਅਦ ਇਸ ਇਲਾਕੇ ਵਿੱਚ ਆਵਾਜਾਈ ਦਾ ਦਬਾਅ ਵਧਿਆ ਹੈ। ਹਿਸਾਰ ਰੋਡ ’ਤੇ ਬੱਸਾਂ, ਕਾਰਾਂ, ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਦੀ ਆਵਾਜਾਈ ਰਹਿੰਦੀ ਹੈ ਪਰ ਚੌਕ ਦੀ ਢੁੱਕਵੀਂ ਵਿਵਸਥਾ ਨਾ ਹੋਣ ਕਾਰਨ ਵਾਹਨ ਚਾਲਕਾਂ ਨੂੰ ਕਈ ਵਾਰ ਅਚਾਨਕ ਦਿਸ਼ਾ ਬਦਲਣੀ ਪੈਂਦੀ ਹੈ। ਇਸ ਨਾਲ ਹਾਦਸੇ ਦਾ ਖ਼ਤਰਾ ਬਣਿਆ ਰਹਿੰਦਾ ਹੈ। ਲੋਕਾਂ ਨੇ ਦੱਸਿਆ ਕਿ ਇਸ ਥਾਂ ’ਤੇ ਆਵਾਜਾਈ ਨੂੰ ਨਿਯਮਤ ਕਰਨ ਲਈ ਸਪੱਸ਼ਟ ਸੰਕੇਤਕ ਬੋਰਡ, ਸਪੀਡ ਕੰਟਰੋਲ ਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਲੋੜ ਹੈ। ਉਨ੍ਹਾਂ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਕਿ ਮੌਕੇ ਦਾ ਤੁਰੰਤ ਜਾਇਜ਼ਾ ਲੈ ਕੇ ਹਾਦਸਿਆਂ ਨੂੰ ਰੋਕਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ। ਲੋਕਾਂ ਦਾ ਕਹਿਣਾ ਹੈ ਕਿ ਕਿਸੇ ਵੱਡੇ ਹਾਦਸੇ ਦੀ ਉਡੀਕ ਕਰਨ ਦੀ ਬਜਾਏ ਨਵੇਂ ਬੱਸ ਸਟੈਂਡ ਨੇੜੇ ਹਿਸਾਰ ਰੋਡ ’ਤੇ ਆਵਾਜਾਈ ਦੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਘਰ ਤੋਂ ਏ. ਸੀ. ਪਾਈਪ ਚੋਰੀ ਕਰਨ ਦੇ ਦੋਸ਼ ਵਿਚ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਗਤਕੇ ਦੀ ਸਟੇਟ ਚੈਂਪੀਅਨਸ਼ਿਪ ’ਚ ਮਨਸੀਰਤ ਕੌਰ ਨੇ ਜਿੱਤਿਆ ਸੋਨੇ ਦਾ ਤਗਮਾ
Ad Position 24