18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਕਰਨਾਲ ’ਚ ਕਾਂਗਰਸੀ ਆਗੂਆਂ ਵਲੋਂ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸ਼ਰਧਾਂਜਲੀ ਭੇਟ

ਕਰਨਾਲ , 18 ਸਤੰਬਰ (ਗੁਰਮੀਤ ਸਿੰਘ ਸੱਗੂ)- ਮਹਾਨ ਇਨਕਲਾਬੀ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦੀ 143ਵੀਂ ਜਨਮ ਵਰ੍ਹੇਗੰਢ ’ਤੇ ਕਰਨਾਲ ਵਿਚ ਕਾਂਗਰਸੀ ਆਗੂਆਂ ਨੇ ਉਨ੍ਹਾਂ ਦੇ ਬੁੱਤ ‘ਤੇ ਫੁੱਲ ਚੜ੍ਹਾਏ ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਢੀਂਗਰਾ ਦਾ ਜੀਵਨ ਕੁਰਬਾਨੀ, ਹਿੰਮਤ ਤੇ ਮਾਤ ਭੂਮੀ ਪ੍ਰਤੀ ਅਟੁੱਟ ਸ਼ਰਧਾ ਦੀ ਇਕ ਅਮਰ ਗਾਥਾ ਹੈ ਜਿਸ ਨੂੰ ਦੇਸ਼ ਕਦੇ ਨਹੀਂ ਭੁੱਲ ਸਕਦਾ।

Ad Position 21
No active advertisement
ਅਜੀਤ ਡੈਸਕ 19-09-2026
ਕਰਨਾਲ , 18 ਸਤੰਬਰ (ਗੁਰਮੀਤ ਸਿੰਘ ਸੱਗੂ)- ਮਹਾਨ ਇਨਕਲਾਬੀ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦੀ 143ਵੀਂ ਜਨਮ ਵਰ੍ਹੇਗੰਢ ’ਤੇ ਕਰਨਾਲ ਵਿਚ ਕਾਂਗਰਸੀ ਆਗੂਆਂ ਨੇ ਉਨ੍ਹਾਂ ਦੇ ਬੁੱਤ ‘ਤੇ ਫੁੱਲ ਚੜ੍ਹਾਏ ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਢੀਂਗਰਾ ਦਾ ਜੀਵਨ ਕੁਰਬਾਨੀ, ਹਿੰਮਤ ਤੇ ਮਾਤ ਭੂਮੀ ਪ੍ਰਤੀ ਅਟੁੱਟ ਸ਼ਰਧਾ ਦੀ ਇਕ ਅਮਰ ਗਾਥਾ ਹੈ ਜਿਸ ਨੂੰ ਦੇਸ਼ ਕਦੇ ਨਹੀਂ ਭੁੱਲ ਸਕਦਾ। 18 ਸਤੰਬਰ 1883 ਨੂੰ ਅੰਮ੍ਰਿਤਸਰ ਵਿਚ ਜਨਮੇ ਮਦਨ ਲਾਲ ਢੀਂਗਰਾ ਨੇ ਦੇਸ਼ ਦੀ ਆਜ਼ਾਦੀ ਲਈ ਸਰਵਉੱਚ ਕੁਰਬਾਨੀ ਦਿੱਤੀ। ਇਸ ਮੌਕੇ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਓ ਨਰਿੰਦਰ ਸਿੰਘ, ਹਰਿਆਣਾ ਕਾਂਗਰਸ ਇੰਚਾਰਜ ਸੰਜੇ ਦੱਤ, ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਪ੍ਰਧਾਨ ਪਰਾਗ ਗਾਬਾ ਤੇ ਜ਼ਿਲ੍ਹਾ ਕਾਂਗਰਸ ਕਮੇਟੀ (ਦਿਹਾਤੀ) ਪ੍ਰਧਾਨ ਰਾਜੇਸ਼ ਵੈਦ ਨੇ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਉਨ੍ਹਾਂ ਦੇ ਬੁੱਤ ‘ਤੇ ਫੁੱਲ ਚੜ੍ਹਾ ਕੇ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਵੀ ਮੌਜੂਦ ਸਨ। ਇਸ ਮੌਕੇ ਰਾਓ ਨਰਿੰਦਰ ਸਿੰਘ ਨੇ ਕਿਹਾ ਕਿ ਸ਼ਹੀਦ ਮਦਨ ਲਾਲ ਢੀਂਗਰਾ ਦਾ ਜੀਵਨ ਸਾਨੂੰ ਦਰਸਾਉਂਦਾ ਹੈ ਕਿ ਦੇਸ਼ ਭਗਤੀ ਸਿਰਫ਼ ਸ਼ਬਦ ਨਹੀਂ ਹੈ ਸਗੋਂ ਮਾਤ ਭੂਮੀ ਲਈ ਸਭ ਕੁਝ ਕੁਰਬਾਨ ਕਰਨ ਦਾ ਸੰਕਲਪ ਹੈ। ਇਸ ਮੌਕੇ ਪਰਾਗ ਗਾਬਾ, ਰਾਜੇਸ਼ ਵੈਦ, ਭੂਪੀ ਲਾਠਰ, ਦਿਲਸ਼ੇਰ ਸਿੰਘ ਡਾਚਰ, ਲਲਿਤ ਆਹੂਜਾ, ਪੰਕਜ ਗਾਬਾ, ਸੰਦੀਪ ਮਹਾਜਨ, ਸੁਰੇਸ਼ ਚੌਧਰੀ, ਰਾਜੇਸ਼ ਚੌਧਰੀ, ਪਰਵੀਨ ਪੂਨੀਆ, ਸਪਨਾ ਰਾਣਾ ਤੇ ਪਰਮਜੀਤ ਬਾਲਮੀਕੀ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ, ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਸੁਰਾਂ ਤੋਂ ਸੇਵਾ ਤੱਕ’ ਵਿਸ਼ੇਸ਼ ਪ੍ਰੋਗਰਾਮ 20 ਨੂੰ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਸਚਿਨ ਗੁਪਤਾ ਵਲੋਂ ਸਿਵਲ ਹਸਪਤਾਲ ਨਾਰਾਇਣਗੜ੍ਹ ਦਾ ਅਚਨਚੇਤ ਨਿਰੀਖਣ
Ad Position 24