ਓਜ਼ੋਨ ਪਰਤ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ
ਫ਼ਿਰੋਜ਼ਪੁਰ, 19 ਸਤੰਬਰ (ਗੁਰਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਵਿਖੇ ਵਿਸ਼ਵ ਓਜ਼ੋਨ ਦਿਵਸ ਮੌਕੇ ਵਾਤਾਵਰਨ ਸੁਰੱਖਿਆ ਅਤੇ ਓਜ਼ੋਨ ਪਰਤ ਦੀ ਮਹੱਤਤਾ ਸਬੰਧੀ ਵਿਦਿਆਰਥਣਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਕਾਲਜ ਚੇਅਰਮੈਨ ਨਿਰਮਲ ਸਿੰਘ ਢਿੱਲੋਂ ਦੇ ਆਸ਼ੀਰਵਾਦ, ਡਾ.
ਫ਼ਿਰੋਜ਼ਪੁਰ, 19 ਸਤੰਬਰ (ਗੁਰਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਵਿਖੇ ਵਿਸ਼ਵ ਓਜ਼ੋਨ ਦਿਵਸ ਮੌਕੇ ਵਾਤਾਵਰਨ ਸੁਰੱਖਿਆ ਅਤੇ ਓਜ਼ੋਨ ਪਰਤ ਦੀ ਮਹੱਤਤਾ ਸਬੰਧੀ ਵਿਦਿਆਰਥਣਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਕਾਲਜ ਚੇਅਰਮੈਨ ਨਿਰਮਲ ਸਿੰਘ ਢਿੱਲੋਂ ਦੇ ਆਸ਼ੀਰਵਾਦ, ਡਾ.ਅਗਨੀਜ਼ ਢਿੱਲੋਂ, ਪ੍ਰਧਾਨ ਕਾਲਜ ਮੈਨੇਜਮੈਂਟ ਦੇ ਮਾਰਗਦਰਸ਼ਨ ਤੇ ਐਡਵੋਕੇਟ ਅਜੈ ਬੱਤਾ ਸਕੱਤਰ ਅਤੇ ਡਾ.ਸੰਗੀਤਾ ਪ੍ਰਿੰਸੀਪਲ ਦੀ ਅਗਵਾਈ ਹੇਠ ਕਾਰਵਾਈਆਂ ਗਤੀਵਿਧੀਆਂ ਨੂੰ ਡੀ.ਐੱਸ.ਟੀ. ਕਿਉਰੀ ਗ੍ਰਾਂਟ ਤੇ ਆਈ.ਕਿਊ.ਏ.ਸੀ. ਦਾ ਸਹਿਯੋਗ ਪ੍ਰਾਪਤ ਰਿਹਾ। ਪੋਸਟ ਗ੍ਰੈਜੂਏਟ ਕੈਮਿਸਟਰੀ ਵਿਭਾਗ ਵਲੋਂ ਵਿਦਿਆਰਥਣਾਂ ਨੇ ਓਜ਼ੋਨ ਪਰਤ ਦੀ ਮਹੱਤਤਾ, ਓਜ਼ੋਨ ਘਾਟ ਦੇ ਕਾਰਨਾਂ ਅਤੇ ਵਾਤਾਵਰਨ ’ਤੇ ਇਸ ਦੇ ਪ੍ਰਭਾਵਾਂ ਬਾਰੇ ਪਾਵਰ ਪੁਆਇੰਟ ਪੇਸ਼ਕਾਰੀਆਂ ਦਿੱਤੀਆਂ। ਇਸੇ ਦੌਰਾਨ ‘ਓਜ਼ੋਨ ਡਿਪਲੀਸ਼ਨ ਐਂਡ ਕੋਜ਼ਿਜ਼’ ਵਿਸ਼ੇ ’ਤੇ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ.ਸੰਗੀਤਾ ਨੇ ਵਿਸ਼ਵ ਓਜ਼ੋਨ ਦਿਵਸ ਮੌਕੇ ਕਰਵਾਈਆਂ ਗਈਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ।