19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਜਾਰੀ ਧਰਨੇ ’ਚ ਭਾਈ ਹਵਾਰਾ ਦੇ ਧਰਮੀ ਪਿਤਾ ਗੁਰਚਰਨ ਸਿੰਘ ਤੇ ਹਰਿਆਣਾ ਕਮੇਟੀ ਦੇ ਪ੍ਰਧਾਨ ਜਥੇ. ਝੀਂਡਾ ਹੋਏ ਸ਼ਾਮਿਲ

ਕਰਨਾਲ, 19 ਸਤੰਬਰ (ਗੁਰਮੀਤ ਸਿੰਘ ਸੱਗੂ)- ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਹਰਿਆਣਾ ਦੀ ਧਰਮਨਗਰੀ ਕੁਰੂਕਸ਼ੇਤਰ ‘ਚ ਸਿੱਖ ਸੰਗਤ ਵਲੋਂ ਦਿੱਤੇ ਜਾ ਰਹੇ ਧਰਨੇ ‘ਚ ਅੱਜ ਭਾਈ ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਗੁਰਚਰਨ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਇਸੇ ਦੌਰਾਨ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇ.

Ad Position 21
No active advertisement
ਅਜੀਤ ਡੈਸਕ 20-09-2026
ਕਰਨਾਲ, 19 ਸਤੰਬਰ (ਗੁਰਮੀਤ ਸਿੰਘ ਸੱਗੂ)- ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਹਰਿਆਣਾ ਦੀ ਧਰਮਨਗਰੀ ਕੁਰੂਕਸ਼ੇਤਰ ‘ਚ ਸਿੱਖ ਸੰਗਤ ਵਲੋਂ ਦਿੱਤੇ ਜਾ ਰਹੇ ਧਰਨੇ ‘ਚ ਅੱਜ ਭਾਈ ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਗੁਰਚਰਨ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਇਸੇ ਦੌਰਾਨ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ, ਮੈਂਬਰ ਹਰਮਨਪ੍ਰੀਤ ਸਿੰਘ, ਮੈਂਬਰ ਇੰਦਰਜੀਤ ਸਿੰਘ, ਸੁਖਜਿੰਦਰ ਸਿੰਘ ਮਸਾਣਾ, ਸੁਖਪਾਲ ਸਿੰਘ ਬੁੱਟਰ, ਹਰਿਆਣਾ ਕਮੇਟੀ ਦੇ ਯਾਤਰਾ ਵਿਭਾਗ ਦੇ ਇੰਚਾਰਜ ਹਰਕੀਰਤ ਸਿੰਘ ਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ। ਸਨਿਚਰਵਾਰ ਸ਼ਾਮ 4 ਤੋਂ 5 ਵਜੇ ਤੱਕ ਮੀਰੀ-ਪੀਰੀ ਚੌਕ (ਖੰਡਾ ਚੌਕ) ਵਿਖੇ ਸਿੱਖ ਸੰਗਤ ਵਲੋਂ ਦਿੱਤੇ ਜਾ ਰਹੇ ਧਰਨੇ ‘ਚ ਸੰਗਤ ਨੂੰ ਸਮਰਥਨ ਦੇਣ ਲਈ ਪਹੁੰਚੇ ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਬੰਦੀ ਸਿੰਘਾਂ ਨੂੰ ਇਨਸਾਫ਼ ਦਿਵਾਉਣ ਲਈ ਧਰਨੇ ਨੂੰ ਸੰਗਤ ਦਾ ਸਮਰਥਨ ਮਿਲਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸਜ਼ਾ ਭੁਗਤ ਰਹੇ ਕਈ ਬੰਦੀਆਂ ਨੂੰ ਸਰਕਾਰ ਵਲੋਂ ਪੈਰੋਲ ਦਿੱਤੀ ਜਾ ਚੁੱਕੀ ਹੈ ਪਰ ਸਿੱਖਾਂ ਦੇ ਮਾਮਲੇ ‘ਚ ਕਾਨੂੰਨ ਦੀ ਉਲੰਘਣਾ ਕੀਤੀ ਜਾ ਰਹੀ ਹੈ। ਨਾ ਤਾਂ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ ਤੇ ਨਾ ਹੀ ਉਨ੍ਹਾਂ ਨੂੰ ਪੈਰੋਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਤੇ ਕਾਨੂੰਨ ਮੁਤਾਿਬਕ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਪਰ ਸਰਕਾਰ ਨੇ ਅਜਿਹਾ ਕਰਨ ਦੀ ਬਜਾਏ ਉਨ੍ਹਾਂ ਨੂੰ ਜੇਲ੍ਹਾਂ ‘ਚ ਬੰਦ ਕਰਕੇ ਰੱਖਿਆ ਹੋਇਆ ਹੈ। ਇਸੇ ਦੌਰਾਨ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸੰਵਿਧਾਨ ਅਨੁਸਾਰ ਜਾਇਜ਼ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਬਿਆਨ ਦਿੱਤਾ ਸੀ ਕਿ ਬੰਦੀ ਸਿੰਘਾਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ ਪਰ ਹੁਣ ਬੰਦੀ ਸਿੰਘਾਂ ਨੂੰ ਮੁਆਫ਼ੀ ਮੰਗਣ ਲਈ ਕਿਹਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸੇ ਨਾ ਕਿਸੇ ਤਰੀਕੇ ਨਾਲ ਇਸ ਮਾਮਲੇ ਨੂੰ ਟਾਲ ਰਹੀ ਹੈ। ਇਸੇ ਦੌਰਾਨ ਬਾਪੂ ਗੁਰਚਰਨ ਸਿੰਘ ਤੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੇ ਸੰਗਤ ਨੂੰ ਅਪੀਲ ਕੀਤੀ ਕਿ 2 ਅਕਤੂਬਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਰੋਸ ਮਾਰਚ ‘ਚ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਕੁਰੂਕਸ਼ੇਤਰ ‘ਚ ਸਿੱਖ ਸੰਗਤ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 11 ਸਤੰਬਰ ਤੋਂ ਨਿਰੰਤਰ ਧਰਨਾ ਦਿੱਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ (ਡਕੌਂਦਾ) ਦੇ ਵਿਰੋਧ ਸਦਕਾ ਕਿਸਾਨ ਦੀ ਜ਼ਮੀਨ ਦੀ ਕੁਰਕੀ ਟਲੀ 23 ਗ੍ਰਾਮ ਚਿੱਟਾ ਬਰਾਮਦ-ਮੁਕੱਦਮੇ ਦਰਜ ਅਗਲੀ ਖ਼ਬਰ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਨਿਗਰਾਨੀ ਕਮੇਟੀ ਦੀ ਮੀਟਿੰਗ ’ਚ ਸੰਸਦ ਮੈਂਬਰ ਨਵੀਨ ਜਿੰਦਲ ਨੇ ਅਧਿਕਾਰੀਆਂ ਨੂੰ ਜਨਤਕ ਹਿੱਤ ’...
Ad Position 24