22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਡਿਪਟੀ ਕਮਿਸ਼ਨਰ ਪ੍ਰੀਤੀ ਦੀ ਪ੍ਰਧਾਨਗੀ ’ਚ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਹੋਈ

ਯਮੁਨਾਨਗਰ, 21 ਸਤੰਬਰ (ਗੁਰਦਿਆਲ ਸਿੰਘ ਨਿਮਰ) - ਡਿਪਟੀ ਕਮਿਸ਼ਨਰ ਪ੍ਰੀਤੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਜ਼ਿਲ੍ਹੇ ਵਿਚ ਅਣ-ਅਧਿਕਾਰਤ ਕਾਲੋਨੀਆਂ ਦੀ ਸਥਿਤੀ, ਗ਼ੈਰ-ਕਾਨੂੰਨੀ ਉਸਾਰੀਆਂ ਤੇ ਸੰਬੰਧਿਤ ਵਿਭਾਗਾਂ ਵਲੋਂ ਕੀਤੀ ਜਾ ਰਹੀ ਕਾਰਵਾਈ ਦਾ ਜਾਇਜ਼ਾ ਲਿਆ ਗਿਆ।

Ad Position 21
No active advertisement
ਜ਼ਿਲ੍ਹਾ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡੀ.ਸੀ. ਪ੍ਰੀਤੀ। ਤਸਵੀਰ : ਨਿਮਰ 22-09-2026
ਯਮੁਨਾਨਗਰ, 21 ਸਤੰਬਰ (ਗੁਰਦਿਆਲ ਸਿੰਘ ਨਿਮਰ) - ਡਿਪਟੀ ਕਮਿਸ਼ਨਰ ਪ੍ਰੀਤੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਜ਼ਿਲ੍ਹੇ ਵਿਚ ਅਣ-ਅਧਿਕਾਰਤ ਕਾਲੋਨੀਆਂ ਦੀ ਸਥਿਤੀ, ਗ਼ੈਰ-ਕਾਨੂੰਨੀ ਉਸਾਰੀਆਂ ਤੇ ਸੰਬੰਧਿਤ ਵਿਭਾਗਾਂ ਵਲੋਂ ਕੀਤੀ ਜਾ ਰਹੀ ਕਾਰਵਾਈ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਵਿਚ ਉਨ੍ਹਾਂ ਅਧਿਕਾਰੀਆਂ ਨੂੰ ਗ਼ੈਰ-ਕਾਨੂੰਨੀ ਕਾਲੋਨੀਆਂ ਨੂੰ ਠੱਲ੍ਹ ਪਾਉਣ ਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਸਾਰੇ ਤਹਿਸੀਲਦਾਰਾਂ ਨੂੰ ਗ਼ੈਰ-ਕਾਨੂੰਨੀ ਕਾਲੋਨੀਆਂ ਵਿਚ ਰਜਿਸਟਰੀਆਂ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ। ਮੀਟਿੰਗ ਵਿਚ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਅਣ-ਅਧਿਕਾਰਤ ਕਾਲੋਨੀਆਂ ਨਾਲ ਸੰਬੰਧਿਤ ਕਾਰਵਾਈ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਖੇਤੀਬਾੜੀ ਵਾਲੀ ਜ਼ਮੀਨ ‘ਤੇ ਅਣ-ਅਧਿਕਾਰਤ ਕਾਲੋਨੀਆਂ ਬਣਾਉਣ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਪ੍ਰੀਤੀ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਅਣਅਧਿਕਾਰਤ ਕਾਲੋਨੀਆਂ ਵਿਚ ਕਿਸੇ ਵੀ ਨਵੀਂ ਉਸਾਰੀ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਨਿਗਰਾਨੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸੰਬੰਧਿਤ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰਾਂ ਵਿਚ ਨਿਯਮਿਤ ਨਿਰੀਖਣ ਕਰਨੇ ਚਾਹੀਦੇ ਹਨ। ਉਨ੍ਹਾਂ ਸੰਬੰਧਿਤ ਵਿਭਾਗਾਂ ਨੂੰ ਅਣ-ਅਧਿਕਾਰਤ ਕਾਲੋਨੀਆਂ ਦੇ ਵਿਕਾਸ ਨੂੰ ਰੋਕਣ ਲਈ ਤਾਲਮੇਲ ਨਾਲ ਕੰਮ ਕਰਨ ਦੀ ਅਪੀਲ ਕੀਤੀ। ਸਾਰੇ ਸੰਬੰਧਿਤ ਵਿਭਾਗ ਤੇ ਅਧਿਕਾਰੀ ਅਣਅਧਿਕਾਰਤ ਖੇਤਰਾਂ ਵਿੱਚ ਕਾਲੋਨੀਆਂ ਬਣਨ ਤੋਂ ਰੋਕਣ ਲਈ ਜ਼ਿੰਮੇਵਾਰ ਹਨ ਤੇ ਇਸ ਲਈ ਸਾਰੇ ਅਧਿਕਾਰੀਆਂ ਨੂੰ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਖੇਤੀਬਾੜੀ ਜ਼ਮੀਨ ਨੂੰ ਰਿਹਾਇਸ਼ੀ ਖੇਤਰਾਂ ਵਿਚ ਨਹੀਂ ਬਦਲਿਆ ਜਾ ਸਕਦਾ, ਇਸ ਨਾਲ ਸਰਕਾਰ ਨੂੰ ਮਾਲੀਆ ਨੁਕਸਾਨ ਹੋਵੇਗਾ। ਉਨ੍ਹਾਂ ਤਹਿਸੀਲ ਦਫ਼ਤਰ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗਾਂ ਕਰਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਣ-ਅਧਿਕਾਰਤ ਖੇਤਰਾਂ ਵਿਚ ਬਣੀਆਂ ਕਾਲੋਨੀਆਂ ਰਜਿਸਟਰਡ ਨਾ ਹੋਣ। ਉਨ੍ਹਾਂ ਅੱਗੇ ਕਿਹਾ ਕਿ ਇਹ ਸਾਰੇ ਸੰਬੰਧਿਤ ਅਧਿਕਾਰੀਆਂ ਦਾ ਫਰਜ਼ ਬਣਦਾ ਹੈ ਕਿ ਜਦੋਂ ਵੀ ਖੇਤੀਬਾੜੀ ਜ਼ਮੀਨ ‘ਤੇ ਕੋਈ ਅਣਅਧਿਕਾਰਤ ਕਾਲੋਨੀ ਬਣਾਈ ਜਾ ਰਹੀ ਹੋਵੇ ਤਾਂ ਸੰਬੰਧਿਤ ਵਿਭਾਗਾਂ ਨੂੰ ਸੂਚਿਤ ਕੀਤਾ ਜਾਵੇ।ਮੀਟਿੰਗ ਵਿਚ ਐਸ. ਡੀ. ਐਮ. ਜਗਾਧਰੀ ਵਿਸ਼ਵਨਾਥ, ਐਸ.ਡੀ.ਐਮ. ਵਿਆਸਪੁਰ ਡਾ: ਕੁਲਦੀਪ ਸਿੰਘ, ਐਸ.ਡੀ.ਐਮ. ਛਛਰੌਲੀ ਜਸਪਾਲ ਸਿੰਘ ਗਿੱਲ, ਐਸ.ਡੀ.ਐਮ. ਰਾਦੌਰ ਨਰਿੰਦਰ ਕੁਮਾਰ, ਡੀ.ਐਸ.ਪੀ. ਕੰਵਲਜੀਤ, ਡੀ.ਪੀ.ਆਰ.ਓ. ਡਾ: ਮਨੋਜ ਕੁਮਾਰ, ਜ਼ਿਲ੍ਹਾ ਟਾਊਨ ਪਲਾਨਰ ਰਾਜੇਸ਼ ਕੁਮਾਰ, ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਛਪਾਰ ਦੀ ਪੰਥਕ ਕਾਨਫ਼ਰੰਸ ਲਈ ਗਿੱਲ ਹਲਕੇ ’ ਚੋਂ 50 ਤੋਂ ਵੱਧ ਬੱਸਾਂ ਅਤੇ ਵੱਡੀ ਗਿਣਤੀ ਵਿਚ ਗੱਡੀਆਂ ਦੇ ਕਾਫ਼ਲਿਆਂ ਸਮੇਤ ਵ... ਅਗਲੀ ਖ਼ਬਰ ਗੁਰਦੁਆਰਾ ਦਾਤਾ ਬੰਦੀ ਛੋੜ ਕਿਲ੍ਹਾ ਸਾਹਿਬ ਵਿਖੇ ਹੋਣ ਵਾਲੇ ਸਾਲਾਨਾ ਸਮਾਗਮਾਂ ਦੀਆਂ ਤਿਆਰੀਆਂ ਉਤਸ਼ਾਹ ਨਾਲ ਜਾਰੀ
Ad Position 24