ਗੁਰੂ ਤੇਗ ਬਹਾਦਰ ਜੀ ਦੀ ਬਾਣੀ ਨੂੰ ਨੌਜਵਾਨ ਜੀਵਨ ਵਿਚ ਅਪਣਾਉਣ - ਉਪ ਰਾਜਪਾਲ ਸੰਧੂ
ਨਵੀਂ ਦਿੱਲੀ, 22 ਸਤੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਸਾਹਿਤ ਅਕਾਦਮੀ ਅਤੇ ਹੰਸਰਾਜ ਕਾਲਜ ਦਿੱਲੀ ਦੀ ਸਾਂਝੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦੇ ਵਿਸ਼ੇ ’ਤੇ ਇਕ ਰਾਸ਼ਟਰੀ ਗੋਸ਼ਟੀ ਕੀਤੀ ਗਈ, ਜਿਸ ਵਿਚ ਦਿੱਲੀ ਦੇ ਉਪ-ਰਾਜਪਾਲ ਤਰਨਜੀਤ ਸਿੰਘ ਸੰਧੂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਦ
ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਦਾ ਸਨਮਾਨ ਕਰਦੇ ਹੋਏ ਅਧਿਕਾਰੀ।
23-09-2026
ਨਵੀਂ ਦਿੱਲੀ, 22 ਸਤੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਸਾਹਿਤ ਅਕਾਦਮੀ ਅਤੇ ਹੰਸਰਾਜ ਕਾਲਜ ਦਿੱਲੀ ਦੀ ਸਾਂਝੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦੇ ਵਿਸ਼ੇ ’ਤੇ ਇਕ ਰਾਸ਼ਟਰੀ ਗੋਸ਼ਟੀ ਕੀਤੀ ਗਈ, ਜਿਸ ਵਿਚ ਦਿੱਲੀ ਦੇ ਉਪ-ਰਾਜਪਾਲ ਤਰਨਜੀਤ ਸਿੰਘ ਸੰਧੂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਪ੍ਰੋਗਰਾਮ ਵਿਚ ਵੱਖ-ਵੱਖ ਯੂਨੀਵਰਸਿਟੀਆਂ ਦੇ ਵਿਦਵਾਨਾਂ, ਸਾਹਿਤਕਾਰਾਂ ਅਤੇ ਸਿੱਖਿਆ ਸ਼ਾਸਤਰੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਸ਼ਖ਼ਸੀਅਤ, ਸ਼ਹਾਦਤ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦੀ ਚਰਚਾ ਬਹੁਤ ਮਹੱਤਵਪੂਰਨ ਹੈ ਅਤੇ ਪਟਨਾ ਸਾਹਿਬ ਤੋਂ ਸ਼ੁਰੂ ਹੋਈ ਗੁਰੂ ਸਾਹਿਬ ਦੀ ਯਾਤਰਾ ਜਨ-ਜਨ ਤੱਕ ਪੁੱਜ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਬਾਣੀ ਪ੍ਰਤੀ ਸਮਾਜ ਵਿਚ ਗਹਿਰੀ ਨਿਸ਼ਠਾ ਅਤੇ ਸ਼ਰਧਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੀ ਬਾਣੀ ਨੂੰ ਕੇਵਲ ਪੜ੍ਹਨ ਹੀ ਨਹੀਂ ਸਗੋਂ ਉਨ੍ਹਾਂ ਦੇ ਸੰਦੇਸ਼ ਆਪਣੇ ਜੀਵਨ ਵਿਚ ਵੀ ਅਪਣਾਉਣ, ਸਾਹਿਤ ਅਕਾਦਮੀ ਦੇ ਸਕੱਤਰ ਡਾ. ਵਰੁਣ ਗੁਲਾਟੀ, ਪ੍ਰੋ. ਰਮਾ, ਮਾਧਵ ਕੌਸ਼ਿਕ (ਸਾਹਿਤ ਅਕਾਦਮੀ ਦੇ ਪ੍ਰਧਾਨ), ਕੁਲਦੀਪ ਸਿੰਘ ਅਗਨੀਹੋਤਰੀ, ਪ੍ਰੋ. ਜਗਬੀਰ ਸਿੰਘ, ਵਰਿੰਦਰਪਾਲ, ਰਵਿੰਦਰ ਸਿੰਘ, ਡਾ. ਰਵੇਲ ਸਿੰਘ, ਨਵੀਨ ਕੁਮਾਰ ਨੇ ਉਪਰੋਕਤ ਵਿਸ਼ੇ ਪ੍ਰਤੀ ਆਪਣੇ ਵਿਚਾਰ ਰੱਖੇ।