ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਵਾਸਤੇ ਸਿੱਖ ਸੰਗਤਾਂ ਨੂੰ ਹੋਰ ਉਡੀਕ ਨਾ ਕਰਾਈ ਜਾਵੇ-ਰਾਮ ਸਿੰਘ ‘ਬੰਬੇ’
ਨਵੀਂ ਦਿੱਲੀ, 22 ਸਤੰਬਰ(ਜਗਤਾਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਲਈ ਗੁਜਰਾਤ,ਗੋਆ ਤੇ ਕਰਨਾਟਕ ਦੇ ਆਨਰੇਰੀ ਇੰਚਾਰਜ ਰਾਮ ਸਿੰਘ ‘ਬੰਬੇ’(ਮੁਖੀ ਯੂਨਾਈਟਿਡ ਸਿੰਘ ਸਭਾ ਫਾਊਂਡੇਸ਼ਨ) ਨੇ ਦੋਵੇਂ ਮੁਲਕਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਗੁਰਦੁਆਰਾ ਕਰਤਾਰ ਪੁਰ ਸਾਹਿਬ ਦੇ ਦਰਸ਼ਨਾਂ ਵਾਸਤੇ ਲਾਂਘੇ ਨੂੰ ਤੁਰੰਤ ਖੋਲੇ ਜਾਣ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 7 ਮਈ 2025 ਨੂੰ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਨੂੰ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਸੀ।
ਨਵੀਂ ਦਿੱਲੀ, 22 ਸਤੰਬਰ(ਜਗਤਾਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਲਈ ਗੁਜਰਾਤ,ਗੋਆ ਤੇ ਕਰਨਾਟਕ ਦੇ ਆਨਰੇਰੀ ਇੰਚਾਰਜ ਰਾਮ ਸਿੰਘ ‘ਬੰਬੇ’(ਮੁਖੀ ਯੂਨਾਈਟਿਡ ਸਿੰਘ ਸਭਾ ਫਾਊਂਡੇਸ਼ਨ) ਨੇ ਦੋਵੇਂ ਮੁਲਕਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਗੁਰਦੁਆਰਾ ਕਰਤਾਰ ਪੁਰ ਸਾਹਿਬ ਦੇ ਦਰਸ਼ਨਾਂ ਵਾਸਤੇ ਲਾਂਘੇ ਨੂੰ ਤੁਰੰਤ ਖੋਲੇ ਜਾਣ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 7 ਮਈ 2025 ਨੂੰ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਨੂੰ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਸੰਗਤਾਂ ਕਰਤਾਰਪੁਰ ਲਾਂਘਾ ਖੋਲੇ ਜਾਣ ਦੀ ਬੇਸਬਰੀ ਦੀ ਉਡੀਕ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਤੇ ਹੋਰ ਸੰਸਥਾਵਾਂ ਵੱਲੋਂ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦੀ ਅਪੀਲਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਵੀਜ਼ੇ ਦਿੱਤੇ ਜਾ ਰਹੇ ਅਤੇ ਜਥਿਆਂ ਨੂੰ ਭੇਜਿਆ ਵੀ ਜਾ ਰਿਹਾ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਦੇ ਦਰਸ਼ਨਾਂ ਲਈ ਇਸ ਵਿਸ਼ੇਸ਼ ਲਾਂਘੇ ਨੂੰ ਬੰਦ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਖੀ ਭਾਵਨਾਵਾਂ ਦੇ ਮੱਦੇਨਜ਼ਰ ਦੋਵੇਂ ਮੁਲਕਾਂ ਦੀਆਂ ਸਰਕਾਰਾਂ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ।