22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਯੋਗਾ ਵਰਕਸ਼ਾਪ ਪ੍ਰੋਗਰਾਮ ਕਰਵਾਇਆ

ਯਮੁਨਾਨਗਰ, 22 ਸਤੰਬਰ (ਗੁਰਦਿਆਲ ਸਿੰਘ ਨਿਮਰ)- ਮੁਕੰਦ ਲਾਲ ਨੈਸ਼ਨਲ ਕਾਲਜ ਯਮੁਨਾਨਗਰ ਦੇ ਵਿਹੜੇ ਵਿਚ ਖੇਡ ਅਤੇ ਸਰੀਰਕ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਲਈ ਸੱਤ ਦਿਨਾਂ ਯੋਗਾ ਵਰਕਸ਼ਾਪ ਦਾ ਪ੍ਰੋਗਰਾਮ 11 ਸਤੰਬਰ ਤੋਂ 18 ਸਤੰਬਰ ਤੱਕ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਯੋਗਾ ਰਾਹੀਂ ਸਰੀਰਕ ਅਤੇ ਮਾਨਸਿਕ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਨਸ਼ਾਖੋਰੀ ਅਤੇ ਹਿੰਸਾ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 23-09-2026
ਯਮੁਨਾਨਗਰ, 22 ਸਤੰਬਰ (ਗੁਰਦਿਆਲ ਸਿੰਘ ਨਿਮਰ)- ਮੁਕੰਦ ਲਾਲ ਨੈਸ਼ਨਲ ਕਾਲਜ ਯਮੁਨਾਨਗਰ ਦੇ ਵਿਹੜੇ ਵਿਚ ਖੇਡ ਅਤੇ ਸਰੀਰਕ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਲਈ ਸੱਤ ਦਿਨਾਂ ਯੋਗਾ ਵਰਕਸ਼ਾਪ ਦਾ ਪ੍ਰੋਗਰਾਮ 11 ਸਤੰਬਰ ਤੋਂ 18 ਸਤੰਬਰ ਤੱਕ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਯੋਗਾ ਰਾਹੀਂ ਸਰੀਰਕ ਅਤੇ ਮਾਨਸਿਕ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਨਸ਼ਾਖੋਰੀ ਅਤੇ ਹਿੰਸਾ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ। ਇਸ ਪ੍ਰੋਗਰਾਮ ਦਾ ਉਦਘਾਟਨ ਕਾਲਜ ਦੇ ਕਾਰਜਕਾਰੀ ਪ੍ਰਿੰ. ਡਾ. ਮਨੋਹਰ ਗੋਇਲ ਅਤੇ ਸਵੈ-ਵਿੱਤ ਵਿਭਾਗ ਦੀ ਮੁਖੀ ਡਾ. ਨੀਤੀ ਦਰਿਆਲ ਨੇ ਕੀਤਾ। ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਯੋਗ ਆਸਣਾਂ ਦਾ ਅਭਿਆਸ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਪ੍ਰਾਣਾਯਾਮ ਅਤੇ ਮੁਦਰਾਵਾਂ ਦਾ ਵੀ ਅਭਿਆਸ ਕੀਤਾ। ਇਸ ਮੌਕੇ ‘ਤੇ ਇਹ ਸਮਝਾਇਆ ਗਿਆ ਕਿ ਯੋਗਾ ਬੱਚਿਆਂ ਨੂੰ ਨਸ਼ਿਆਂ ਅਤੇ ਹੋਰ ਬੁਰੀਆਂ ਆਦਤਾਂ ਤੋਂ ਦੂਰ ਰੱਖਣ ਵਿਚ ਮਦਦ ਕਰਦਾ ਹੈ ਅਤੇ ਉਨ੍ਹਾਂ ਦੇ ਸਰੀਰਕ, ਮਾਨਸਿਕ, ਅਧਿਆਤਮਿਕ ਅਤੇ ਸਮਾਜਿਕ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਯੋਗ ਨੂੰ ਆਪਣੀ ਨਿਯਮਿਤ ਜੀਵਨ ਸ਼ੈਲੀ ਦਾ ਹਿੱਸਾ ਬਣਾਉਣਾ ਇਕ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਵੱਲ ਇਕ ਸਕਾਰਾਤਮਕ ਕਦਮ ਹੋ ਸਕਦਾ ਹੈ। ਇਸ ਵਰਕਸ਼ਾਪ ਵਿਚ ਕਾਲਜ ਦੇ ਲਗਭਗ 150 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰੋਗਰਾਮ ਦੌਰਾਨ ਖੇਡ ਕੋਚ ਬਬੀਤਾ ਸੂਦ ਅਤੇ ਡਾ. ਸਚਿਨ ਕੁਮਾਰ ਨੇ ਵਿਦਿਆਰਥੀਆਂ ਨੂੰ ਯੋਗਾ ਅਤੇ ਪ੍ਰਾਣਾਯਾਮ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਵਿਚ ਸ਼ਾਮਿਲ ਕਰਨ ਲਈ ਉਤਸ਼ਾਹਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਕੇਂਦਰ ਟੋਹਾਣਾ ਵਿੱਚ ਚੋਰੀ ਦੇ ਮਾਮਲੇ ’ਚ ਇੱਕ ਹੋਰ ਮੁਲਜ਼ਮ ਕਾਬੂ ਅਗਲੀ ਖ਼ਬਰ ਨਮੋ ਕ੍ਰਿਕਟ ਲੀਗ ਵਿਚ ਮੁੱਖ ਮੰਤਰੀ ਦੇ ਰਾਜਨੀਤਿਕ ਸਕੱਤਰ ਤਰੁਣ ਭੰਡਾਰੀ ਨੇ ਖਿਡਾਰੀਆਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ
Ad Position 24