23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਸਿਰਸਾ, 21 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮਾਂ ਦੀ ਲੜੀ ਤਹਿਤ ਅਖੰਡ ਪਾਠ ਦੇ ਭੋਗ ਉਪਰੰਤ ਇੱਕ ਵਿਸ਼ਾਲ ਗੁਰਮਤਿ ਕੀਰਤਨ ਸਮਾਗਮ ਗੁਰਦੁਆਰਾ ਪਾਤਸ਼ਾਹੀ ਦਸਵੀਂ ਸਿਰਸਾ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ।

Ad Position 21
No active advertisement
ਸਿਰਸਾ ਵਿਖੇ ਧਾਰਮਿਕ ਸਮਾਗਮ ਵਿੱਚ ਹਾਜ਼ਰ ਸ਼ਰਧਾਲੂ। ਤਸਵੀਰ : ਪੰਨੀਵਾਲੀਆ 24-09-2026
ਸਿਰਸਾ, 21 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮਾਂ ਦੀ ਲੜੀ ਤਹਿਤ ਅਖੰਡ ਪਾਠ ਦੇ ਭੋਗ ਉਪਰੰਤ ਇੱਕ ਵਿਸ਼ਾਲ ਗੁਰਮਤਿ ਕੀਰਤਨ ਸਮਾਗਮ ਗੁਰਦੁਆਰਾ ਪਾਤਸ਼ਾਹੀ ਦਸਵੀਂ ਸਿਰਸਾ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ। ਇਹ ਸਮਾਗਮ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਸ਼ਹੀਦ ਬਾਬਾ ਦੀਪ ਸਿੰਘ ਗ੍ਰੰਥੀ ਸਭਾ (ਆਲ ਇੰਡੀਆ) ਅਤੇ ਆਲ ਇੰਡੀਆ ਮਜ਼੍ਹਬੀ ਸਿੱਖ ਵੈਲਫੇਅਰ ਐਸੋਸੀਏਸ਼ਨ ਦੇ ਸਾਂਝੇ ਪ੍ਰਬੰਧ ਹੇਠ ਤੇ ਸੰਗਤ ਦੀ ਸੇਵਾ ਵਿੱਚ ਕਰਵਾਇਆ ਗਿਆ ਸੀ। ਇਸ ਮੌਕੇ ਸਿਰਸਾ ਲੋਕ ਸਭਾ ਮੈਂਬਰ ਸ਼ੈਲਜਾ ਨੇ ਵੀ ਗੁਰੂ ਦਰਬਾਰ ਵਿੱਚ ਹਾਜ਼ਰੀ ਭਰੀ। ਇਸ ਤੋਂ ਇਲਾਵਾ ਗੁਰਦੁਆਰਾ ਚਿੱਲਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜਗਤਾਰ ਸਿੰਘ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਗੁਰਮੇਜ ਸਿੰਘ ਸਿਰਸਾ, ਪ੍ਰਕਾਸ਼ ਸਿੰਘ ਸਾਹੂਵਾਲਾ, ਅੰਮ੍ਰਿਤਪਾਲ ਸਿੰਘ ਔਢਾਂ, ਹਰਿਆਣਾ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਖਾਲਸਾ, ਸ਼ਹੀਦ ਗ੍ਰੰਥੀ ਸਭਾ (ਆਲ ਇੰਡੀਆ) ਹਰਿਆਣਾ ਦੇ ਪ੍ਰਧਾਨ ਬਾਬਾ ਦੀਪ ਸਿੰਘ, ਜਰਨੈਲ ਸਿੰਘ ਭਾਵਦੀਨ, ਪ੍ਰੋ. ਹਰਜਵੰਤ ਰਾਣੀਆਂ, ਗਿਆਨੀ ਕਰਨੈਲ ਸਿੰਘ ਔਢਾਂ ਤੇ ਬੀਬੀ ਸੁਖਵਿੰਦਰ ਕੌਰ ਗਿੱਲ ਨੇ ਬਾਬਾ ਜੀ ਦੇ ਜਨਮ ਦਿਵਸ ਤੇ ਇਤਿਹਾਸ ਸੰਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਸਿੰਘ ਸਾਹਿਬ ਜਥੇਦਾਰ ਗੁਰਜੰਟ ਸਿੰਘ ਰੋੜੀ ਨੂੰ ਮੁੱਖ ਰਾਸ਼ਟਰੀ ਸਿੱਖ ਧਾਰਮਿਕ ਪ੍ਰਚਾਰਕ ਨਿਯੁਕਤ ਕੀਤਾ ਗਿਆ ਹੈ। ਇਸ ਕ੍ਰਮ ਵਿੱਚ ਹਰਪਾਲ ਸਿੰਘ ਨੂੰ ਹਰਿਆਣਾ ਰਾਜ ਦਾ ਜਨਰਲ ਸਕੱਤਰ, ਹਰਪਿੰਦਰ ਸਿੰਘ ਹੈਪੀ ਨੂੰ ਸੂਬਾ ਪ੍ਰਧਾਨ ਯੂਥ ਵਿੰਗ ਹਰਿਆਣਾ, ਬਲਜੀਤ ਸਿੰਘ ਨੂੰ ਬਲਾਕ ਪ੍ਰਧਾਨ ਸਿਰਸਾ, ਚੰਦ ਸਿੰਘ ਹਰੀਪੁਰਾ ਨੂੰ ਬਲਾਕ ਪ੍ਰਧਾਨ ਰਾਣੀਆ, ਗੁਰਵਿੰਦਰ ਸਿੰਘ ਗਿੱਲ ਨੂੰ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਅਜੈ ਸਿੰਘ ਬਰਾੜ ਹਰਿਆਣਾ ਰਾਜ ਦੇ ਸੋਸ਼ਲ ਮੀਡੀਆ ਸਕੱਤਰ ਨਿਯੁੱਕਤ ਕੀਤਾ ਗਿਆ। ਇਸ ਮੌਕੇ ਸੁਖਮੰਦਰ ਸਿੰਘ ਗੱਜਣਵਾਲਾ ਰਾਸ਼ਟਰੀ ਪ੍ਰਧਾਨ ਏਮਜ਼ਵਾ, ਸਵਰਨ ਸਿੰਘ ਅਜੀਤਵਾਲ, ਰਾਸ਼ਟਰੀ ਚੇਅਰਮੈਨ ਰਾਜਨੀਤਿਕ ਵਿੰਗ, ਮਨਬੀਰ ਸਿੰਘ ਸ਼ੇਰਗਿੱਲ ਰਾਸ਼ਟਰੀ ਜਨਰਲ ਸਕੱਤਰ ਤੇ ਕਾਨੂੰਨੀ ਸਲਾਹਕਾਰ, ਅਮਰੀਕ ਸਿੰਘ ਪਟਿਆਲਾ ਰਾਸ਼ਟਰੀ ਸਲਾਹਕਾਰ ਏਮਜ਼ਵਾ ਸਮੇਤ ਸੰਗਠਨ ਦੇ ਕਈ ਅਹੁਦੇਦਾਰ, ਵਰਕਰ ਅਤੇ ਵਲੰਟੀਅਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੇਵਾ-ਮੁਕਤ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ 29-30 ਸਤੰਬਰ ਨੂੰ ਡੀ.ਸੀ. ਦਫ਼ਤਰ ਅੱਗੇ ਹੋਵੇਗਾ ਰਾਤ ਦਾ ਪੜਾਅ-ਹਰਪਾਲ ਸਿੰ... ਅਗਲੀ ਖ਼ਬਰ 24-09-2026
Ad Position 24