ਯੋਗ ਗੁਰੂ ਬਾਬਾ ਰਾਮਦੇਵ ਨੇ ਪਤੰਜਲੀ ਦੇ ਗਊ ਦੇ ਘਿਓ ਪ੍ਰਤੀ ਉੱਠੇ ਸਵਾਲਾਂ ਤੇ ਮਿਲਾਵਟ ਦੇ ਆਰੋਪਾਂ ਨੂੰ ਕੀਤਾ ਖਾਰਜ
ਨਵੀਂ ਦਿੱਲੀ, 23 ਸਤੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਯੋਗ ਗੁਰੂ ਬਾਬਾ ਰਾਮਦੇਵ ਨੇ ਦਿੱਲੀ ਦੇ ਕੰਸਟੀਚਿਊਸ਼ਨਲ ਕਲੱਬ ਵਿਖੇ ਇਕ ਮਹੱਤਵਪੂਰਨ ਬੈਠਕ ਕੀਤੀ ਜਿਸ ਵਿਚ ਉਨ੍ਹਾਂ ਨੇ ਬੜੇ ਜੋਸ਼ ਤੇ ਉਤਸ਼ਾਹ ਨਾਲ ਪਤੰਜਲੀ ਦੇ ਗਊ ਦੇ ਘਿਓ ਪ੍ਰਤੀ ਉੱਠ ਰਹੇ ਸਵਾਲਾਂ ਅਤੇ ਮਿਲਾਵਟ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ।
ਨਵੀਂ ਦਿੱਲੀ, 23 ਸਤੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਯੋਗ ਗੁਰੂ ਬਾਬਾ ਰਾਮਦੇਵ ਨੇ ਦਿੱਲੀ ਦੇ ਕੰਸਟੀਚਿਊਸ਼ਨਲ ਕਲੱਬ ਵਿਖੇ ਇਕ ਮਹੱਤਵਪੂਰਨ ਬੈਠਕ ਕੀਤੀ ਜਿਸ ਵਿਚ ਉਨ੍ਹਾਂ ਨੇ ਬੜੇ ਜੋਸ਼ ਤੇ ਉਤਸ਼ਾਹ ਨਾਲ ਪਤੰਜਲੀ ਦੇ ਗਊ ਦੇ ਘਿਓ ਪ੍ਰਤੀ ਉੱਠ ਰਹੇ ਸਵਾਲਾਂ ਅਤੇ ਮਿਲਾਵਟ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪਤੰਜਲੀ ਦਾ ਗਊ ਦਾ ਘਿਓ 100 ਫ਼ੀਸਦੀ ਸ਼ੁੱਧ ਹੈ ਅਤੇ ਇਸ ਦੇ ਵਿਰੁੱਧ ਸੋਸ਼ਲ ਮੀਡੀਆ ਅਤੇ ਹੋਰ ਮਾਧਿਅਮ ’ਤੇ ਗਲਤ ਫਹਿਮੀਆਂ ਤੇ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਬਾਬਾ ਰਾਮਦੇਵ ਨੇ ਚੁਣੌਤੀ ਦਿੰਦਿਆਂ ਕਿਹਾ ਕਿ ਪਤੰਜਲੀ ਦੇ ਉਤਪਾਦ ਪੂਰੀ ਤਰ੍ਹਾਂ ਦੇ ਨਾਲ ਪਾਰਦਰਸ਼ੀ ਅਤੇ ਗੁਣਵੱਤਾਪੂਰਨ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਦਿਨੀਂ ਇਸ ਘਿਓ ਪ੍ਰਤੀ ਵਿਵਾਦ ਉੱਠਿਆ ਸੀ ਪਰ ਉਹ ਖ਼ਤਮ ਹੋ ਗਿਆ ਹੈ। ਬਾਬਾ ਰਾਮਦੇਵ ਨੇ ਬਹੁਤ ਹੀ ਭਾਵੁਕ ਹੋ ਕੇ ਇਹ ਵੀ ਕਿਹਾ ਕਿ ਉਨ੍ਹਾਂ ਦੇ ਨਾਂਅ ’ਤੇ ਇਕ ਇੰਚ ਵੀ ਜ਼ਮੀਨ ਨਹੀਂ ਹੈ ਅਤੇ ਨਾ ਹੀ ਬੈਂਕ ਵਿਚ ਪੈਸਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੰਨਿਆਸ ਦੇਸ਼ ਸੇਵਾ ਅਤੇ ਅਯੁਰਵੇਦ ਦੇ ਵਿਕਾਸ ਲਈ ਸਮਰਪਿਤ ਹੈ ਜੋ ਪੂਰੀ ਪਾਰਦਰਸ਼ਿਤਾ ਨਾਲ ਜਨਤਾ ਵਿਚ ਰਹਿੰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਦੇਸ਼ ਦੇ ਮੁੱਦਿਆਂ, ਯੁਵਾ ਪੀੜ੍ਹੀ ਦੀ ਸਮਾਜਿਕ ਭੂਮਿਕਾ ਅਤੇ ਦੇਸ਼ ਦੇ ਹੋਰ ਮਹੱਤਵਪੂਰਨ ਸੰਵਿਧਾਨਕ ਵਿਸ਼ਿਆਂ ’ਤੇ ਵੀ ਖੁੱਲ੍ਹ ਕੇ ਆਪਣੀ ਗੱਲ ਰੱਖੀ। ਅਖ਼ੀਰ ਵਿਚ ਉਨ੍ਹਾਂ ਨੇ ਮੀਡੀਆ ਵਲੋਂ ਕੀਤੇ ਪ੍ਰਸ਼ਨਾਂ ਦਾ ਉੱਤਰ ਦਿੱਤਾ।