24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਵਿਦਿਆਰਥਣਾਂ ਸਾਈਬਰ ਅਪਰਾਧ ਪ੍ਰਤੀ ਜਾਗਰੂਕ ਹੋਣ-ਮੀਨਾ ਪਰਮਾਰ

ਸਿਰਸਾ, 24 ਸਤੰਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਡਿਪਟੀ ਚੇਅਰਪਰਸਨ ਮੀਨਾ ਪਰਮਾਰ ਨੇ ਅੱਜ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਨਾਲ ਗੱਲਬਾਤ ਕਿਹਾ ਕਿ ਉਹ ਸਾਈਬਰ ਅਪਰਾਧ ਬਾਰੇ ਜਾਗਰੂਕ ਰਹਿਣ। ਇਸ ਦੌਰਾਨ ਉਨ੍ਹਾਂ ਨੇ ਲੜਕੀਆਂ ਦੇ ਹੋਸਟਲ ਦਾ ਨਿਰਖਣ ਵੀ ਕੀਤਾ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

Ad Position 21
No active advertisement
ਅਜੀਤ ਡੈਸਕ 25-09-2026
ਸਿਰਸਾ, 24 ਸਤੰਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਡਿਪਟੀ ਚੇਅਰਪਰਸਨ ਮੀਨਾ ਪਰਮਾਰ ਨੇ ਅੱਜ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਨਾਲ ਗੱਲਬਾਤ ਕਿਹਾ ਕਿ ਉਹ ਸਾਈਬਰ ਅਪਰਾਧ ਬਾਰੇ ਜਾਗਰੂਕ ਰਹਿਣ। ਇਸ ਦੌਰਾਨ ਉਨ੍ਹਾਂ ਨੇ ਲੜਕੀਆਂ ਦੇ ਹੋਸਟਲ ਦਾ ਨਿਰਖਣ ਵੀ ਕੀਤਾ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਆਧੁਨਿਕ ਯੁੱਗ ਵਿੱਚ ਕੋਈ ਵੀ ਸੋਸ਼ਲ ਮੀਡੀਆ ਤੋਂ ਅਛੂਤਾ ਨਹੀਂ ਹੈ। ਜਿੱਥੇ ਇਸ ਦੇ ਸਕਾਰਾਤਮਕ ਪਹਿਲੂ ਹਨ ਉਥੇ ਹੀ ਸਾਈਬਰ ਅਪਰਾਧ ਵੀ ਵਧਿਆ ਹੈ। ਕੋਈ ਵੀ ਅਣਜਾਣ ਵੈੱਬਸਾਈਟ ਨਾ ਖੋਲ੍ਹੋ ਜਾਂ ਨਿੱਜੀ ਜਾਣਕਾਰੀ ਸਾਂਝੀ ਨਾ ਕਰੋ। ਔਰਤਾਂ ਤੇ ਵਿਦਿਆਰਥਣਾਂ ਨੂੰ ਕਿਸੇ ਵੀ ਪਰੇਸ਼ਾਨੀ ਜਾਂ ਦੁਰਵਿਵਹਾਰ ਦੀ ਰਿਪੋਰਟ ਤੁਰੰਤ ਆਈ.ਸੀ.ਸੀ. ਕਮੇਟੀ ਨੂੰ ਕਰਨੀ ਚਾਹੀਦੀ ਹੈ। ਸ਼ਿਕਾਇਤਾਂ ਮਹਿਲਾ ਕਮਿਸ਼ਨ ਕੋਲ ਈਮੇਲ ਜਾਂ ਟੈਲੀਫੋਨ ਰਾਹੀਂ ਵੀ ਦਰਜ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਆਈ.ਸੀ.ਸੀ. ਕਮੇਟੀ ਨੂੰ 90 ਦਿਨਾਂ ਦੇ ਅੰਦਰ ਸ਼ਿਕਾਇਤਾਂ ਦਾ ਹੱਲ ਕਰਨ ਦੀ ਕੋਸ਼ਿਸ਼ ਕਰਦੀ ਹੈ ਤੇ ਵਿਭਾਗ ਦੇ ਅਧਿਕਾਰੀਆਂ ਨੂੰ ਸਬੰਧਤ ਵਿਅਕਤੀ ਵਿਰੁੱਧ 7 ਦਿਨਾਂ ਦੇ ਅੰਦਰ ਕਾਰਵਾਈ ਕੀਤੀ ਜਾਂਦੀ ਹੈ। ਇਸ ਦੌਰਾਨ ਉਨ੍ਹਾਂ ਨੇ ਸੀ.ਡੀ.ਐਲ.ਯੂ. ਵਿਖੇ ਲੜਕੀਆਂ ਦੇ ਹੋਸਟਲ ਦਾ ਵੀ ਨਿਰੀਖਣ ਕੀਤਾ। ਨਿਰੀਖਣ ਦੌਰਾਨ ਉਨ੍ਹਾਂ ਨੇ ਵਿਦਿਆਰਥਣਾਂ ਦੀ ਹਾਜ਼ਰੀ, ਉਨ੍ਹਾਂ ਦੀ ਸੁਰੱਖਿਆ, ਪੀਣ ਵਾਲੇ ਪਾਣੀ, ਭੋਜਨ ਤੇ ਹੋਰ ਪ੍ਰਬੰਧਾਂ ਬਾਰੇ ਪੁੱਛਗਿੱਛ ਕੀਤੀ ਤੇ ਜ਼ਰੂਰੀ ਮਾਰਗਦਰਸ਼ਨ ਕੀਤਾ। ਉਨ੍ਹਾਂ ਨੇ ਹੋਸਟਲ ਵਿੱਚ ਵਿਦਿਆਰਥਣਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਸਟਾਫ ਬਾਰੇ ਵੀ ਪੁੱਛਗਿੱਛ ਕੀਤੀ। ਉਨ੍ਹਾਂ ਨੇ ਸੀ.ਐਮ.ਕੇ. ਕਾਲਜ ਤੇ ਨੈਸ਼ਨਲ ਗਰਲਜ਼ ਕਾਲਜ ਦਾ ਵੀ ਨਿਰੀਖਣ ਕੀਤਾ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਤਿੰਦਰ ਸਿੰਘ ਐਡਵੋਕੇਟ, ਰੇਣੂ ਸ਼ਰਮਾ, ਮਹਿਲਾ ਕਮਿਸ਼ਨ ਮੈਂਬਰ ਸੁਨੀਤਾ ਲੋਹਚਾਬ, ਸੀ.ਡੀ.ਐਲ.ਯੂ. ਰਜਿਸਟਰਾਰ ਸੁਨੀਲ ਕੁਮਾਰ, ਸੁਰੇਂਦਰ ਆਰੀਆ, ਜਸਵਿੰਦਰ ਕੌਰ ਪਿੰਕੀ ਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੇਵਾ ਸੰਕਲਪ ਅਭਿਆਨ ਤਹਿਤ ਪੁਲਿਸ ਮੁਲਾਜ਼ਮਾਂ ਨੇ ਕੀਤਾ ਖੂਨਦਾਨ ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ
Ad Position 24