ਨਸ਼ਾ ਕਰਦੇ ਹੋਏ 2 ਵਿਅਕਤੀ ਕਾਬੂ
ਫ਼ਾਜ਼ਿਲਕਾ, 25 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਨਸ਼ਾ ਕਰਦਿਆਂ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਨਹਿਰ ਪਟੜੀ ਸੁਖੇਰਾ ਬੋਦਲਾ ਤੋਂ ਲੱਧੂ ਵਾਲਾ ਕੋਲ ਪੁੱਜੀ ਤਾਂ ਮੋਰਚੇ ਵਿਚ ਦੇਖਿਆ ਕਿ 2 ਵਿਅਕਤੀ ਨਸ਼ੇ ਦਾ ਸੇਵਨ ਕਰ ਰਹੇ ਸਨ ਜਿਨ੍ਹਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇਕ ਲਾਈਟਰ, ਸਿਲਵਰ ਪੰਨੀ ਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਗਿਆ।
ਫ਼ਾਜ਼ਿਲਕਾ, 25 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਨਸ਼ਾ ਕਰਦਿਆਂ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਨਹਿਰ ਪਟੜੀ ਸੁਖੇਰਾ ਬੋਦਲਾ ਤੋਂ ਲੱਧੂ ਵਾਲਾ ਕੋਲ ਪੁੱਜੀ ਤਾਂ ਮੋਰਚੇ ਵਿਚ ਦੇਖਿਆ ਕਿ 2 ਵਿਅਕਤੀ ਨਸ਼ੇ ਦਾ ਸੇਵਨ ਕਰ ਰਹੇ ਸਨ ਜਿਨ੍ਹਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇਕ ਲਾਈਟਰ, ਸਿਲਵਰ ਪੰਨੀ ਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਗਿਆ। ਕਾਬੂ ਕੀਤੇ ਵਿਅਕਤੀਆਂ ਦੀ ਪਹਿਚਾਣ ਦਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਤੇ ਜਸਵਿੰਦਰ ਸਿੰਘ ਪੁੱਤਰ ਸ਼ਾਮ ਸਿੰਘ ਵਾਸੀ ਪਿੰਡ ਫੱਤੂ ਵਾਲਾ ਵਜੋਂ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।