ਸੰਸਦ ਮੈਂਬਰ ਨਵੀਨ ਜਿੰਦਲ ਵਲੋਂ ਦੁੱਖ ਦਾ ਪ੍ਰਗਟਾਵਾ
ਗੂਹਲਾ ਚੀਕਾ (ਕੁਰੂਕਸ਼ੇਤਰ), 25 ਸਤੰਬਰ (ਓ. ਪੀ.
ਗੂਹਲਾ ਚੀਕਾ (ਕੁਰੂਕਸ਼ੇਤਰ), 25 ਸਤੰਬਰ (ਓ.ਪੀ. ਸੈਣੀ)- ਸੰਸਦ ਮੈਂਬਰ ਨਵੀਨ ਜਿੰਦਲ ਨੇ ਕੁਰੂਕਸ਼ੇਤਰ-ਕੈਥਲ ਸੜਕ ‘ਤੇ ਹੋਏ ਸੜਕ ਹਾਦਸੇ ਵਿੱਚ ਰਾਜਸਥਾਨ ਦੇ ਗੋਗਾਮੇੜੀ ਜਾ ਰਹੇ ਟਰੈਕਟਰ ਟਰਾਲੀ ‘ਤੇ ਯਾਤਰਾ ਕਰ ਰਹੇ ਸ਼ਰਧਾਲੂਆਂ ਦੀ ਅਚਾਨਕ ਮੌਤ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਸ਼ਰਧਾਲੂਆਂ ਦੇ ਪਰਿਵਾਰਾਂ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਤੇ ਇਸ ਮੁਸ਼ਕਲ ਸਮੇਂ ਦੌਰਾਨ ਉਨ੍ਹਾਂ ਦੇ ਧੀਰਜ ਲਈ ਪ੍ਰਾਰਥਨਾ ਕੀਤੀ। ਆਪਣਾ ਦੁੱਖ ਪ੍ਰਗਟ ਕਰਦੇ ਹੋਏ ਉਨ੍ਹਾਂ ਕਿਹਾ ਕਿ “ਕੁਰੂਕਸ਼ੇਤਰ-ਕੈਥਲ ਸੜਕ ‘ਤੇ ਹੋਏ ਦੁਖਦਾਈ ਸੜਕ ਹਾਦਸੇ ਵਿੱਚ ਸ਼ਰਧਾਲੂਆਂ ਦੀ ਮੌਤ ਦੀ ਖ਼ਬਰ ਬਹੁਤ ਦੁਖਦਾਈ ਹੈ। ਮੈਂ ਉਨ੍ਹਾਂ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਇਸ ਹਾਦਸੇ ਵਿਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਪਰਮਾਤਮਾ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਵੇ ਤੇ ਸੋਗਗ੍ਰਸਤ ਪਰਿਵਾਰਾਂ ਨੂੰ ਇਸ ਵੱਡੇ ਨੁਕਸਾਨ ਨੂੰ ਸਹਿਣ ਦੀ ਤਾਕਤ ਦੇਵੇ।” ਹਾਦਸੇ ਵਿਚ ਜ਼ਖਮੀ ਹੋਏ ਲੋਕਾਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦੇ ਹੋਏ, ਉਨ੍ਹਾਂ ਕਿਹਾ, “ਮੈਂ ਹਸਪਤਾਲ ਵਿੱਚ ਇਲਾਜ ਅਧੀਨ ਸਾਰੇ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ।