27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਹੱਸੂ ਪਿੰਡ ’ਚ ਐਚ. ਐਮ. ਈ. ਐਲ. ਵੱਲੋਂ ਏਮਜ਼ ਬਠਿੰਡਾ ਦੇ ਸਹਿਯੋਗ ਨਾਲ ਮੇਗਾ ਸਿਹਤ ਜਾਂਚ ਕੈਂਪ

ਕਾਲਾਂਵਾਲੀ/ਸਿਰਸਾ, 26 ਸਤੰਬਰ (ਭੁਪਿੰਦਰ ਪੰਨੀਵਾਲੀਆ)- ਐਚ. ਪੀ.

Ad Position 21
No active advertisement
ਅਜੀਤ ਡੈਸਕ 27-09-2026
ਕਾਲਾਂਵਾਲੀ/ਸਿਰਸਾ, 26 ਸਤੰਬਰ (ਭੁਪਿੰਦਰ ਪੰਨੀਵਾਲੀਆ)- ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ (ਐਚ. ਐਮ. ਈ. ਐਲ.) ਦੀ ਗੁਰੂ ਗੋਬਿੰਦ ਸਿੰਘ ਰਿਫਾਈਨਰੀ ਵੱਲੋਂ ਏਮਜ਼ ਬਠਿੰਡਾ ਦੇ ਸਹਿਯੋਗ ਨਾਲ ਖੇਤਰ ਦੇ ਪਿੰਡ ਹੱਸੂ ਦੇ ਗੁਰਦੁਆਰਾ ਸਾਹਿਬ ਵਿਖੇ ਇੰਟੀਗ੍ਰੇਟਿਡ ਮੋਬਾਈਲ ਮੈਡੀਕਲ ਯੂਨਿਟ (ਐਮ.ਐਮ.ਯੂ.) ਵਿਦ ਟੈਲੀਮੈਡੀਸਨ ਪ੍ਰਾਜੈਕਟ ਤਹਿਤ ਮੇਗਾ ਸਿਹਤ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦਾ ਉਦੇਸ਼ ਪੇਂਡੂ ਭਾਈਚਾਰੇ ਨੂੰ ਉਨ੍ਹਾਂ ਦੇ ਨੇੜੇ ਹੀ ਮਿਆਰੀ ਸਿਹਤ ਸੇਵਾਵਾਂ ਤੇ ਮਾਹਿਰ ਡਾਕਟਰਾਂ ਦੀ ਸਲਾਹ ਮੁਹੱਈਆ ਕਰਵਾਉਣਾ ਸੀ। ਕੈਂਪ ਵਿੱਚ ਪਿੰਡ ਦੇ ਸਰਪੰਚ ਤੇ ਗ੍ਰਾਮ ਪੰਚਾਇਤ ਦੇ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ। ਕੈਂਪ ਦੌਰਾਨ ਏਮਜ਼ ਬਠਿੰਡਾ ਦੇ ਮਾਹਿਰ ਡਾਕਟਰਾਂ ਵੱਲੋਂ ਹੱਡੀਆਂ ਤੇ ਜੋੜਾਂ, ਅੱਖਾਂ, ਦੰਦਾਂ, ਚਮੜੀ ਤੇ ਜਨਰਲ ਮੈਡੀਸਨ ਸਮੇਤ ਵੱਖ-ਵੱਖ ਮੈਡੀਕਲ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜ ਅਨੁਸਾਰ ਡਾਕਟਰੀ ਸਲਾਹ ਤੇ ਸਿਹਤ ਸਬੰਧੀ ਮਾਰਗਦਰਸ਼ਨ ਦਿੱਤਾ ਗਿਆ। ਕੈਂਪ ਵਿੱਚ ਅੱਖਾਂ ਨਾਲ ਸਬੰਧਤ ਸਲਾਹ ਲੈਣ ਵਾਲੇ ਲੋਕਾਂ ਦੀ ਗਿਣਤੀ ਖਾਸ ਤੌਰ ’ਤੇ ਵੱਧ ਰਹੀ, ਜੋ ਪੇਂਡੂ ਖੇਤਰਾਂ ਵਿੱਚ ਸਮੇਂ ਸਿਰ ਅੱਖਾਂ ਦੀ ਜਾਂਚ ਤੇ ਮਾਹਿਰ ਸਿਹਤ ਸੇਵਾਵਾਂ ਦੀ ਮਹੱਤਤਾ ਨੂੰ ਦਰਸਾਉਂਦੀ ਹੈ। ਸਿਹਤ ਸੇਵਾਵਾਂ ਦੇ ਨਾਲ-ਨਾਲ ਕੈਂਪ ਦੌਰਾਨ ਸੀ.ਪੀ.ਆਰ. (ਕਾਰਡੀਓਪਲਮੋਨਰੀ ਰਿਸਸਿਟੇਸ਼ਨ) ਜਾਗਰੂਕਤਾ ਤੇ ਸਿਖਲਾਈ ਸੈਸ਼ਨ ਵੀ ਕਰਵਾਇਆ ਗਿਆ। ਪਿੰਡ ਵਾਸੀਆਂ ਨੇ ਇਸ ਵਿੱਚ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਨੂੰ ਮੁੱਢਲੀਆਂ ਸੀਪੀਆਰ ਤਕਨੀਕਾਂ ਤੇ ਮੈਡੀਕਲ ਐਮਰਜੈਂਸੀ ਦੀ ਸਥਿਤੀ ’ਚ ਚੁੱਕੇ ਜਾਣ ਵਾਲੇ ਜ਼ਰੂਰੀ ਕਦਮਾਂ ਬਾਰੇ ਜਾਣਕਾਰੀ ਦਿੱਤੀ ਗਈ। ਐਚ. ਐਮ. ਈ. ਐਲ. ਦੇ ਇੰਟੀਗ੍ਰੇਟਿਡ ਮੋਬਾਈਲ ਮੈਡੀਕਲ ਯੂਨਿਟ ਵਿਦ ਟੈਲੀਮੈਡੀਸਨ ਪ੍ਰਾਜੈਕਟ ਤਹਿਤ ਹੁਣ ਤੱਕ 291 ਸਿ ਹਤ ਕੈਂਪ ਲਗਾਏ ਜਾ ਚੁੱਕੇ ਹਨ ਜਿਨ੍ਹਾਂ ਰਾਹੀਂ 16,000 ਤੋਂ ਵੱਧ ਮਰੀਜ਼ ਲਾਭਾਨਵਿਤ ਹੋਏ ਹਨ। ਇਹ ਪਹਿਲਕਦਮੀ ਨਿਯਮਿਤ ਮੋਬਾਈਲ ਮੈਡੀਕਲ ਸੇਵਾਵਾਂ, ਮਾਹਿਰ ਡਾਕਟਰੀ ਸਲਾਹ ਤੇ ਤਕਨਾਲੋਜੀ ਆਧਾਰਿਤ ਸਿਹਤ ਸਹੂਲਤਾਂ ਰਾਹੀਂ ਪੇਂਡੂ ਖੇਤਰਾਂ ਵਿੱਚ ਸਿਹਤ ਸੇ ਵਾਵਾਂ ਦੀ ਪਹੁੰਚ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੀ ਟੀਮ ਨੇ ਨਿਊ ਹਮੀਦਾ ਕਾਲੋਨੀ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਅਗਲੀ ਖ਼ਬਰ ਡੀ. ਏ. ਵੀ. ਕਾਲਜ ਫਾਰ ਗਰਲਜ਼ ’ਚ ਪ੍ਰੇਰਨਾਦਾਇਕ ਸੈਸ਼ਨ ਕਰਵਾਇਆ
Ad Position 24