26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਫਸਲ ਦੀ ਰਜਿਸਟਰੇਸ਼ਨ ਲਈ ਐਸ.ਡੀ.ਐਮ. ਦਫ਼ਤਰ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ

ਸਿਰਸਾ, 26 ਸਤੰਬਰ (ਭੁਪਿੰਦਰ ਪੰਨੀਵਾਲੀਆ)- ਜਿਹੜੇ ਕਿਸਾਨਾਂ ਨੇ ਅਜੇ ਤੱਕ ਆਪਣੀਆਂ ਫਸਲਾਂ ਦੀ ਰਜਿਸਟਰੇਸ਼ਨ ਨਹੀਂ ਕਰਵਾਈ ਉਹ 27 ਸਤੰਬਰ ਤੱਕ ਐਸ. ਡੀ.

Ad Position 21
No active advertisement
ਅਜੀਤ ਡੈਸਕ 27-09-2026
ਸਿਰਸਾ, 26 ਸਤੰਬਰ (ਭੁਪਿੰਦਰ ਪੰਨੀਵਾਲੀਆ)- ਜਿਹੜੇ ਕਿਸਾਨਾਂ ਨੇ ਅਜੇ ਤੱਕ ਆਪਣੀਆਂ ਫਸਲਾਂ ਦੀ ਰਜਿਸਟਰੇਸ਼ਨ ਨਹੀਂ ਕਰਵਾਈ ਉਹ 27 ਸਤੰਬਰ ਤੱਕ ਐਸ.ਡੀ.ਐਮ. ਦਫ਼ਤਰ ਰਾਹੀਂ ਆਫਲਾਈਨ ਅਰਜ਼ੀ ਜਮ੍ਹਾਂ ਕਰਵਾ ਕੇ ਆਪਣੀਆਂ ਫ਼ਸਲਾਂ ਦਾ ਰਜਿਸਟਰੇਸ਼ਨ ਕਰਵਾ ਸਕਦੇ ਹਨ। ਜ਼ਿਲ੍ਹੇ ਦੇ ਸਾਰੇ ਐਸ.ਡੀ.ਐਮ. ਦਫ਼ਤਰ ਫ਼ਸਲ ਰਜਿਸਟਰੇਸ਼ਨ ਲਈ ਐਤਵਾਰ ਨੂੰ ਖੁੱਲ੍ਹੇ ਰਹਿਣਗੇ। ਜਿਹੜੇ ਕਿਸਾਨਾਂ ਨੇ ਅਜੇ ਤੱਕ ਆਪਣੀਆਂ ਫਸਲਾਂ ਦੀ ਰਜਿਸਟਰੇਸ਼ਨ ਨਹੀਂ ਕਰਵਾਈ ਹੈ ਉਹ ਆਫਲਾਈਨ ਅਰਜ਼ੀਆਂ ਪ੍ਰਾਪਤ ਕਰਨ ਦੀ ਆਖਰੀ ਤਰੀਕ 27 ਸਤੰਬਰ ਨਿਰਧਾਰਤ ਕੀਤੀ ਗਈ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਕਿਸਾਨ ਸਮਾਂ ਸੀਮਾ ਦੀ ਉਡੀਕ ਕੀਤੇ ਬਿਨਾਂ ਛੇਤੀ ਤੋਂ ਛੇਤੀ ਆਪਣੇ ਫ਼ਸਲ ਵੇਰਵੇ ਦਰਜ ਕਰਕੇ ਰਜਿਸਟਰੇਸ਼ਨ ਪ੍ਰਕਿਰਿਆ ਨੂੰ ਪੂਰਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਲੈਣ ਤੇ ਮੰਡੀ ਵਿੱਚ ਐਮ.ਐਸ.ਪੀ. ‘ਤੇ ਫ਼ਸਲਾਂ ਵੇਚਣ ਲਈ ‘ਮੇਰੀ ਫ਼ਸਲ ਮੇਰਾ ਬਿਓਰਾ’ ਅਧੀਨ ਰਜਿਸਟਰੇਸ਼ਨ ਜ਼ਰੂਰੀ ਹੈ। ਕਿਸਾਨਾਂ ਨੂੰ ਰਜਿਸਟਰੇਸ਼ਨ ਦੌਰਾਨ ਆਪਣੀ ਜ਼ਮੀਨ ਅਤੇ ਫ਼ਸਲਾਂ ਨਾਲ ਸਬੰਧਤ ਸਾਰੀ ਜਾਣਕਾਰੀ ਸਹੀ ਢੰਗ ਨਾਲ ਦਰਜ ਕਰਨ।
Ad Position 22
No active advertisement
ਪਿਛਲੀ ਖ਼ਬਰ ਮਹਿਲਾ ਤੇ ਬਾਲ ਵਿਕਾਸ ਵਿਭਾਗ ਨੇ ਕਰਵਾਇਆ ‘ਆਂਗਨ ਕਾ ਮਿਲਨ’ ਪ੍ਰੋਗਰਾਮ ਅਗਲੀ ਖ਼ਬਰ ਦੀਨਦਿਆਲ ਉਪਾਧਿਆਏ ਦੀ ਜਨਮ ਵਰ੍ਹੇਗੰਢ ਮਨਾਉਣ ਲਈ ਪ੍ਰੋਗਰਾਮ ਕਰਵਾਇਆ
Ad Position 24