ਗੁਰਮਤਿ ਪ੍ਰਚਾਰ ਸੰਬੰਧੀ ਲਗਾਏ ਜਾਣਗੇ ਇਕ ਰੋਜ਼ਾ ਗੁਰਮਤਿ ਸੈਮੀਨਾਰ- ਸੁਖਵਿੰਦਰ ਸਿੰਘ
ਕਰਨਾਲ, 26 ਸਤੰਬਰ (ਗੁਰਮੀਤ ਸਿੰਘ ਸੱਗੂ)- ਸਿੱਖ ਮਿਸ਼ਨ ਹਰਿਆਣਾ ਕਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਵਲੋਂ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਦੀ ਗਤੀ ਨੂੰ ਹੋਰ ਤੇਜ਼ ਕਰਦਿਆਂ ਬੱਚਿਆਂ ਦੇ ਸਤੰਬਰ ਮਹੀਨੇ ਦੇ ਪੇਪਰ ਖਤਮ ਹੋਣ ਤੋਂ ਬਾਅਦ ਅਕਤੂਬਰ ਦੇ ਪਹਿਲੇ ਹਫ਼ਤੇ ਤੋਂ ਹਰਿਆਣਾ ਦੇ ਵੱਖ-ਵੱਖ ਸਕੂਲਾਂ ਵਿਚ ਇਕ ਰੋਜ਼ਾ ਗੁਰਮਤਿ ਸੈਮੀਨਾਰ ਕਰਵਾਏ ਜਾਣਗੇ। ਇਨ੍ਹਾਂ ਸੈਮੀਨਾਰਾਂ ਦੌਰਾਨ ਬੱਚਿਆਂ ਨੂੰ ਸਿੱਖ ਇਤਿਹਾਸ ਸੰਬੰਧੀ ਧਾਰਮਿਕ ਲਿਟਰੇਚਰ ਮੁਫ਼ਤ ਦਿੱਤਾ ਜਾਵੇਗਾ।
ਸਿੱਖ ਮਿਸ਼ਨ ਹਰਿਆਣਾ ਕਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਗੁਰਮਤਿ ਸੈਮੀਨਾਰਾਂ ਬਾਬਤ ਜਾਣਕਾਰੀ ਦਿੰਦੇ ਹੋਏ। ਤਸਵੀਰ : ਗੁਰਮੀਤ ਸਿੰਘ ਸੱਗੂ
27-09-2026