26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਮੇਅਰ ਨੇ ਛੋਟੀ ਲਾਈਨ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਕੀਤਾ ਨਿਰੀਖਣ

ਯਮੁਨਾਨਗਰ, 26 ਸਤੰਬਰ (ਗੁਰਦਿਆਲ ਸਿੰਘ ਨਿਮਰ)- ਨਗਰ ਨਿਗਮ ਦੀ ਮੇਅਰ ਸੁਮਨ ਬਾਹਮਣੀ ਨੇ ਕੌਂਸਲਰ ਵਿਭੋਰ ਪਾਹੂਜਾ ਸਮੇਤ ਵਾਰਡ ਨੰਬਰ 8 ‘ਚ ਛੋਟੀ ਲਾਈਨ ਦਾ ਦੌਰਾ ਕਰਕੇ ਸੜਕ ਤੇ ਨਾਲੀਆਂ ਦੇ ਨਿਰਮਾਣ ਕਾਰਜਾਂ ਸਮੇਤ ਹੋਰਨਾਂ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ। ਉਨ੍ਹਾਂ ਮੌਕੇ ‘ਤੇ ਚੱਲ ਰਹੇ ਕੰਮ ਦੀ ਪ੍ਰਗਤੀ ਤੇ ਗੁਣਵੱਤਾ ਦਾ ਜਾਇਜ਼ਾ ਲੈਂਦਿਆਂ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਕੇ ਇਲਾਕੇ ਦੀਆਂ ਸਮੱਸਿਆਵਾਂ ਤੇ ਜ਼ਰੂਰਤਾਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ।

Ad Position 21
No active advertisement
ਅਜੀਤ ਡੈਸਕ 27-09-2026
ਯਮੁਨਾਨਗਰ, 26 ਸਤੰਬਰ (ਗੁਰਦਿਆਲ ਸਿੰਘ ਨਿਮਰ)- ਨਗਰ ਨਿਗਮ ਦੀ ਮੇਅਰ ਸੁਮਨ ਬਾਹਮਣੀ ਨੇ ਕੌਂਸਲਰ ਵਿਭੋਰ ਪਾਹੂਜਾ ਸਮੇਤ ਵਾਰਡ ਨੰਬਰ 8 ‘ਚ ਛੋਟੀ ਲਾਈਨ ਦਾ ਦੌਰਾ ਕਰਕੇ ਸੜਕ ਤੇ ਨਾਲੀਆਂ ਦੇ ਨਿਰਮਾਣ ਕਾਰਜਾਂ ਸਮੇਤ ਹੋਰਨਾਂ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ। ਉਨ੍ਹਾਂ ਮੌਕੇ ‘ਤੇ ਚੱਲ ਰਹੇ ਕੰਮ ਦੀ ਪ੍ਰਗਤੀ ਤੇ ਗੁਣਵੱਤਾ ਦਾ ਜਾਇਜ਼ਾ ਲੈਂਦਿਆਂ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਕੇ ਇਲਾਕੇ ਦੀਆਂ ਸਮੱਸਿਆਵਾਂ ਤੇ ਜ਼ਰੂਰਤਾਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ। ਨਿਰੀਖਣ ਦੌਰਾਨ ਸਥਾਨਕ ਵਸਨੀਕਾਂ ਨੇ ਮੇਅਰ ਕੋਲ ਸੜਕ, ਨਾਲੀਆਂ, ਸਫਾਈ ਤੇ ਡਰੇਨੇਜ ਦੇ ਮੁੱਦਿਆਂ ਸਮੇਤ ਕਈ ਹੋਰ ਮੁੱਦੇ ਉਠਾਏ। ਇਸ ‘ਤੇ ਮੇਅਰ ਨੇ ਸੰਬੰਧਿਤ ਅਧਿਕਾਰੀਆਂ ਨੂੰ ਜਨਤਾ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਸਹਾਇਕ ਇੰਜੀਨੀਅਰ ਮ੍ਰਿਣਾਲ ਜੈਸਵਾਲ, ਜੂਨੀਅਰ ਇੰਜੀਨੀਅਰ ਅਜੇ ਅਤੇ ਮੁੱਖ ਸੈਨੀਟੇਸ਼ਨ ਇੰਸਪੈਕਟਰ ਹਰਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 24 ਬੋਤਲਾਂ ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਕਿਸਾਨਾਂ ਨੇ ਫ਼ਸਲ ਰਜਿਸਟਰੇਸ਼ਨ ਮੁੱਦਿਆਂ ਨੂੰ ਲੈ ਕੇ ਕੀਤਾ ਵਿਰੋਧ ਪ੍ਰਦਰਸ਼ਨ
Ad Position 24