ਸ਼ਹੀਦ ਭਗਤ ਸਿੰਘ, ਹਿੰਮਤ, ਸੋਚ ਤੇ ਦੇਸ਼ ਭਗਤੀ ’ਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ-ਧਰਮਵੀਰ ਸਿੰਘ
ਗੂਹਲਾ ਚੀਕਾ, (ਕੁਰੂਕਸ਼ੇਤਰ), 28 ਸਤੰਬਰ (ਓ. ਪੀ.
ਗੂਹਲਾ ਚੀਕਾ, (ਕੁਰੂਕਸ਼ੇਤਰ), 28 ਸਤੰਬਰ (ਓ.ਪੀ. ਸੈਣੀ)- ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ’ਤੇ ਸੰਸਦ ਮੈਂਬਰ ਨਵੀਨ ਜਿੰਦਲ ਦੇ ਸੰਸਦੀ ਦਫ਼ਤਰ, ਜਿੰਦਲ ਹਾਊਸ, ਕੁਰੂਕਸ਼ੇਤਰ ਵਿਖੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ’ਤੇ ਮੌਜੂਦ ਪਤਵੰਤਿਆਂ ਨੇ ਭਗਤ ਸਿੰਘ ਦੀ ਹਿੰਮਤ, ਦੇਸ਼ ਭਗਤੀ ਤੇ ਸਰਵਉੱਚ ਕੁਰਬਾਨੀ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੁਆਰਾ ਦਰਸਾਏ ਮਾਰਗ ’ਤੇ ਚੱਲਣ ਦਾ ਪ੍ਰਣ ਲਿਆ। ਇਸ ਮੌਕੇ ਸੰਸਦ ਮੈਂਬਰ ਨਵੀਨ ਜਿੰਦਲ ਦੇ ਸੰਸਦੀ ਦਫ਼ਤਰ ਦੇ ਇੰਚਾਰਜ ਅਤੇ ਸਾਬਕਾ ਆਈ.ਏ.ਐਸ. ਅਧਿਕਾਰੀ ਧਰਮਵੀਰ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇਸ਼ ਦੇ ਨੌਜਵਾਨਾਂ ਲਈ ਹਿੰਮਤ, ਸੋਚ ਤੇ ਦੇਸ਼ ਭਗਤੀ ਵਿਚ ਪ੍ਰੇਰਨਾ ਸਰੋਤ ਹਨ। ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਸਭ ਕੁਝ ਕੁਰਬਾਨ ਕਰ ਦਿੱਤਾ। ਸਮਾਗਮ ਵਿਚ ਮੌਜੂਦ ਪਤਵੰਤਿਆਂ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ।