30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਅਧਿਕਾਰੀ ਤੇ ਕਰਮਚਾਰੀ ਖੇਤਾਂ ਵਿੱਚ ਸਰਗਰਮ ਰਹਿਣ -ਐੱਸ.ਡੀ.ਐੱਮ.

ਟੋਹਾਣਾ, 29 ਸਤੰਬਰ (ਮਨਜੀਤ ਸਿੰਘ)- ਝੋਨੇ ਦੀ ਕਟਾਈ ਤੋਂ ਬਾਅਦ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਐੱਸ. ਡੀ.

Ad Position 21
No active advertisement
ਟੋਹਾਣਾ ਵਿੱਚ ਝੋਨੇ ਦੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਐਸਡੀਐਮ ਟੋਹਾਣਾ ਆਕਾਸ਼ ਸ਼ਰਮਾ। ਤਸਵੀਰ: ਮਨਜੀਤ ਸਿੰਘ ਟੋਹਾਣਾ 30-09-2026
ਟੋਹਾਣਾ, 29 ਸਤੰਬਰ (ਮਨਜੀਤ ਸਿੰਘ)- ਝੋਨੇ ਦੀ ਕਟਾਈ ਤੋਂ ਬਾਅਦ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਐੱਸ.ਡੀ.ਐੱਮ. ਟੋਹਾਣਾ ਆਕਾਸ਼ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਬੇਲਰ ਮਸ਼ੀਨ ਚਾਲਕਾਂ ਅਤੇ ਹੋਰ ਸਬੰਧਤ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ। ਐੱਸ.ਡੀ.ਐੱਮ. ਆਕਾਸ਼ ਸ਼ਰਮਾ ਨੇ ਕਿਹਾ ਕਿ ਝੋਨੇ ਦੀ ਕਟਾਈ ਸ਼ੁਰੂ ਹੋਣ ਤੋਂ ਬਾਅਦ ਸਾਰੇ ਸਬੰਧਤ ਵਿਭਾਗਾਂ ਨੂੰ ਪੂਰੀ ਗੰਭੀਰਤਾ ਅਤੇ ਆਪਸੀ ਤਾਲਮੇਲ ਨਾਲ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਅਧਿਕਾਰੀ ਅਤੇ ਕਰਮਚਾਰੀ ਸਿਰਫ਼ ਕਾਗਜ਼ੀ ਕਾਰਵਾਈ ਤੱਕ ਸੀਮਤ ਨਾ ਰਹਿਣ, ਸਗੋਂ ਖੇਤਾਂ ਵਿੱਚ ਜਾ ਕੇ ਕਿਸਾਨਾਂ ਨਾਲ ਸਿੱਧਾ ਸੰਪਰਕ ਕਰਨ ਅਤੇ ਪਰਾਲੀ ਦੇ ਪ੍ਰਬੰਧਨ ਦੀ ਅਸਲ ਸਥਿਤੀ ਦਾ ਜਾਇਜ਼ਾ ਲੈਣ। ਉਨ੍ਹਾਂ ਹਦਾਇਤ ਕੀਤੀ ਕਿ ਪਰਾਲੀ ਦਾ ਇਨ-ਸੀਟੂ ਜਾਂ ਐਕਸ-ਸੀਟੂ ਪ੍ਰਬੰਧਨ ਮੁਕੰਮਲ ਹੋਣ ਤੱਕ ਸਬੰਧਤ ਕਰਮਚਾਰੀ ਖੇਤਰ ਵਿੱਚ ਸਰਗਰਮ ਰਹਿਣ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਿੰਡ ਪੱਧਰ ‘ਤੇ ਬਣਾਈਆਂ ਗਈਆਂ ਟੀਮਾਂ ਨੂੰ ਸਰਗਰਮ ਕੀਤਾ ਜਾਵੇ। ਪਟਵਾਰੀਆਂ, ਪਿੰਡ ਸਕੱਤਰਾਂ ਅਤੇ ਪੰਚਾਇਤੀ ਨੁਮਾਇੰਦਿਆਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਕਿਸਾਨਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਪਰਾਲੀ ਪ੍ਰਬੰਧਨ ਦੇ ਢੁਕਵੇਂ ਤਰੀਕਿਆਂ ਅਤੇ ਉਪਲਬਧ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਜਾਵੇ। ਐੱਸ.ਡੀ.ਐੱਮ. ਨੇ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਪਰਾਲੀ ਦੇ ਖੇਤ ਵਿੱਚ ਹੀ ਪ੍ਰਬੰਧਨ ਅਤੇ ਖੇਤ ਤੋਂ ਬਾਹਰ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਬਾਰੇ ਵੀ ਜਾਣੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੋਣ ਦੇ ਨਾਲ-ਨਾਲ ਮਿੱਟੀ ਵਿੱਚ ਮੌਜੂਦ ਲਾਭਦਾਇਕ ਸੂਖਮ ਜੀਵਾਂ ਨੂੰ ਵੀ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਬੇਲਰ ਮਸ਼ੀਨ ਚਾਲਕਾਂ ਅਤੇ ਸਬੰਧਤ ਅਧਿਕਾਰੀਆਂ ਨੂੰ ਕਿਸਾਨਾਂ ਦੇ ਖੇਤਾਂ ਤੋਂ ਪਰਾਲੀ ਇਕੱਠੀ ਕਰਨ ਅਤੇ ਇਸ ਦੇ ਪ੍ਰਬੰਧਨ ਦਾ ਪੂਰਾ ਰਿਕਾਰਡ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਬੇਲਰ ਚਾਲਕ ਕਿਸਾਨਾਂ ਨਾਲ ਪਹਿਲਾਂ ਹੀ ਤਾਲਮੇਲ ਬਣਾਉਣ ਅਤੇ ਵਾਢੀ ਤੋਂ ਬਾਅਦ ਖੇਤਾਂ ਵਿੱਚੋਂ ਪਰਾਲੀ ਚੁੱਕਣ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ। ਬੇਲਰ ਮਸ਼ੀਨਾਂ ਦੀ ਸਮੇਂ ਸਿਰ ਸਾਂਭ-ਸੰਭਾਲ ਵੀ ਯਕੀਨੀ ਬਣਾਈ ਜਾਵੇ, ਤਾਂ ਜੋ ਲੋੜ ਪੈਣ ‘ਤੇ ਇਹ ਮਸ਼ੀਨਾਂ ਪੂਰੀ ਸਮਰੱਥਾ ਨਾਲ ਉਪਲਬਧ ਰਹਿਣ। ਐੱਸ.ਡੀ.ਐੱਮ. ਨੇ ਕਿਹਾ ਕਿ ਸਾਰੇ ਵਿਭਾਗ ਕਿਸਾਨਾਂ ਨਾਲ ਤਾਲਮੇਲ ਕਰਕੇ ਕੰਮ ਕਰਨ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਦਾ ਪ੍ਰਬੰਧਨ ਸਮੇਂ ਸਿਰ ਮੁਕੰਮਲ ਹੋਵੇ। ਉਨ੍ਹਾਂ ਪਿੰਡ ਪੱਧਰ ‘ਤੇ ਨਿਗਰਾਨੀ ਪ੍ਰਬੰਧ ਮਜ਼ਬੂਤ ਕਰਨ ਅਤੇ ਕਿਸੇ ਵੀ ਸੰਭਾਵੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਵੀ ਕੀਤੀ। ਖੇਤੀਬਾੜੀ ਵਿਭਾਗ ਦੇ ਡਿਪਟੀ ਡਾਇਰੈਕਟਰ ਵਿਨੋਦ ਫੋਗਾਟ ਨੇ ਵਿਭਾਗ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪਰਾਲੀ ਸਾੜਨ ਦੀ ਪੁਸ਼ਟੀ ਹੁੰਦੀ ਹੈ ਤਾਂ ਸਬੰਧਤ ਵਿਅਕਤੀ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵਾਤਾਵਰਣ ਮੁਆਵਜ਼ਾ ਲਗਾਉਣ ਅਤੇ ‘ਮੇਰੀ ਫ਼ਸਲ ਮੇਰਾ ਬਿਓਰਾ’ ਪੋਰਟਲ ‘ਤੇ ਲਾਲ ਇੰਦਰਾਜ਼ ਕਰਨ ਦੀ ਕਾਰਵਾਈ ਵੀ ਕੀਤੀ ਜਾਵੇਗੀ। ਮੀਟਿੰਗ ਵਿੱਚ ਨਾਇਬ ਤਹਿਸੀਲਦਾਰ ਰਸਵਿੰਦਰ ਸਿੰਘ ਅਤੇ ਅਨਿਲ ਕੁਮਾਰ, ਐੱਸ.ਡੀ.ਓ. ਮੁਕੇਸ਼ ਮੇਹਲਾ, ਐੱਸ.ਈ.ਓ. ਮਾਇਆ ਗੋਦਾਰਾ, ਸੰਜੇ ਸੇਲਵਾਲ, ਅਜੇ ਢਿੱਲੋਂ, ਰਾਮੇਸ਼ਵਰ ਦਾਸ ਸਮੇਤ ਹੋਰ ਸਬੰਧਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਕਾਰਨ ਗੋਲੀਬਾਰੀ ’ਚ ਇੱਕ ਵਿਅਕਤੀ ਦੀ ਮੌਤ ਅਗਲੀ ਖ਼ਬਰ ਐਮ. ਐਲ. ਏ. ਆਦਰਸ਼ ਗ੍ਰਾਮ ਯੋਜਨਾ ਤਹਿਤ ਸੜਕ ਨਿਰਮਾਣ ਦਾ ਉਦਘਾਟਨ
Ad Position 24