ਈ-ਰਿਕਸ਼ਾ ਨੂੰ ਨਿਸ਼ਾਨਾ ਬਣਾ ਕੇ ਕੀਤੀ ਲੁੱਟਮਾਰ
ਨਵੀਂ ਦਿੱਲੀ, 29 ਸਤੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਉੱਤਰੀ ਜ਼ਿਲ੍ਹੇ ਦੇ ਕਸ਼ਮੀਰੀ ਗੇਟ ਥਾਣੇ ਦੀ ਪੁਲਿਸ ਨੇ 3 ਮੁਲਜ਼ਮਾਂ ਅਤੇ ਇਕ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਹੈ।
ਨਵੀਂ ਦਿੱਲੀ, 29 ਸਤੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਉੱਤਰੀ ਜ਼ਿਲ੍ਹੇ ਦੇ ਕਸ਼ਮੀਰੀ ਗੇਟ ਥਾਣੇ ਦੀ ਪੁਲਿਸ ਨੇ 3 ਮੁਲਜ਼ਮਾਂ ਅਤੇ ਇਕ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਲੋਕਾਂ ਨੇ ਹਥਿਆਰ ਵਿਖਾ ਕੇ ਨੀਲੀ ਛਤਰੀ ਮੰਦਰ ਦੇ ਨੇੜੇ ਇਕ ਈ-ਰਿਕਸ਼ਾ ਨੂੰ ਨਿਸ਼ਾਨਾ ਬਣਾਇਆ ਤੇ ਨਕਦੀ ਲੁੱਟੀ ਸੀ ਅਤੇ ਲੁੱਟ ਦਾ ਵਿਰੋਧ ਕਰਨ ਵਾਲੇ ਵਿਅਕਤੀ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ ਅਤੇ ਉਸ ਦੀ ਹਸਪਤਾਲ ਪੁੱਜਣ ’ਤੇ ਮੌਤ ਹੋ ਗਈ ਸੀ। ਲੁਟੇਰੇ ਉਸ ਸਮੇਂ ਨਕਦੀ ਲੈ ਕੇ ਫਰਾਰ ਹੋ ਗਏ ਸਨ। ਪੁਲਿਸ ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਸਪੈਸ਼ਲ ਟੀਮ ਦਾ ਗਠਨ ਕਰ ਕੇ ਸੀ.ਸੀ.ਟੀ.ਵੀ. ਦੀ ਫੁਟੇਜ ਦਾ ਵਿਸ਼ਲੇਸ਼ਣ ਕੀਤਾ, ਜਿਸ ਨੂੰ ਪੁਲਿਸ ਨੂੰ ਕੁੱਝ ਸੁਰਾਗ ਮਿਲੇ ਜਿਸ ਵਿਚ ਪੁਲਿਸ ਨੂੰ ਇਕ ਗੱਡੀ ਨਜ਼ਰ ਆਈ ਅਤੇ ਉਸ ਦੇ ਰਜਿਸਟ੍ਰੇਸ਼ਨ ਦੀ ਜਦੋਂ ਜਾਂਚ ਕੀਤੀ ਗਈ ਤਾਂ ਉਹ ਨਕਲੀ ਨਿਕਲਿਆ। ਪੁਲਿਸ ਨੇ ਹੋਰਨਾਂ ਸੁਰਾਗ ਦੀ ਮਦਦ ਨਾਲ ਯੂ.ਪੀ. ਦੇ ਤਿੰਨ ਸ਼ਹਿਰਾਂ ਵਿਚ ਛਾਪੇਮਾਰੀ ਮਾਰ ਕੇ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਪੁਲਿਸ ਬਾਕੀ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ। ਫੜੇ ਗਏ ਮੁਲਜ਼ਮਾਂ ਕੋਲੋਂ ਪੁਲਿਸ ਨੇ 2,29,800 ਰੁਪਏ ਦੀ ਨਕਦੀ ਵੀ ਫੜੀ ਹੈ।