ਜਥੇ. ਭੋਗਲ ਨੇ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੂੰ ਲਿਖੀ ਚਿੱਠੀ
ਨਵੀਂ ਦਿੱਲੀ,29 ਸਤੰਬਰ (ਜਗਤਾਰ ਸਿੰਘ)-ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ-1984 ਦੇ ਮੁਖੀ ਜਥੇਦਾਰ ਕੁਲਦੀਪ ਸਿੰਘ ਭੋਗਲ ਨੇ ਦਿੱਲੀ ਦੇ ਉਪ ਰਾਜਪਾਲ (ਐਲ. ਜੀ.)
ਨਵੀਂ ਦਿੱਲੀ,29 ਸਤੰਬਰ (ਜਗਤਾਰ ਸਿੰਘ)-ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ-1984 ਦੇ ਮੁਖੀ ਜਥੇਦਾਰ ਕੁਲਦੀਪ ਸਿੰਘ ਭੋਗਲ ਨੇ ਦਿੱਲੀ ਦੇ ਉਪ ਰਾਜਪਾਲ (ਐਲ.ਜੀ.) ਤਰਨਜੀਤ ਸਿੰਘ ਸੰਧੂ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ, ਰਾਜਧਾਨੀ ਦਿੱਲੀ ਵਿਚ ਕਿਸੀ ਢੁਕਵੀਂ ਥਾਂ ’ਤੇ 1984 ਸਿੱਖ ਕਤਲੇਆਮ ਦੀ ਯਾਦਗਾਰ ਉਸਾਰੀ ਜਾਵੇ। ਇਸ ਚਿੱਠੀ ਦੀ ਕਾਪੀ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਤੇ ਕੈਬਨਿਟ ਮੰਤਰੀਆਂ ਨੂੰ ਭੇਜੀ ਗਈ ਹੈ। ਭੋਗਲ ਨੇ ਇਸ ਚਿੱਠੀ ਵਿਚ ਐਲ.ਜੀ. ਨੂੰ ਜਾਣੂ ਕਰਾਇਆ ਹੈ ਕਿ ਰਾਹਤ ਕਮੇਟੀ ਵਲੋਂ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ, ਮੁੱਖ ਮੰਤਰੀ, ਕੇਂਦਰ ਤੇ ਦਿੱਲੀ ਸਰਕਾਰ ਦੇ ਮੰਤਰੀਆਂ ਨੂੰ ਇਸੇ ਮੰਗ ਨੂੰ ਲੈ ਕੇ ਚਿੱਠੀਆਂ ਭੇਜੀਆਂ ਜਾ ਚੁੱਕੀਆਂ ਹਨ। ਭੋਗਲ ਨੇ ਚਿੰਤਾ ਜਤਾਈ ਕਿ ਪਿਛਲੇ ਲੰਮੇ ਸਮੇਂ ਤੋਂ ਇਸ ਵਿਸ਼ੇ ਬਾਰੇ ਆਵਾਜ਼ ਬੁਲੰਦ ਕੀਤੇ ਜਾਣ ਦੇ ਬਾਵਜੂਦ ਸਰਕਾਰੀ ਪੱਧਰ ’ਤੇ ਕਿਸੀ ਵੀ ਸਬੰਧਿਤ ਅਧਿਕਾਰੀ ਵਲੋਂ ਨਾ ਤਾਂ ਕੋਈ ਹਾਂ-ਪੱਖੀ ਹੁੰਗਾਰਾ ਮਿਲਿਆ ਹੈ ਅਤੇ ਨਾ ਹੀ ਕੋਈ ਠੋਸ ਕਾਰਵਾਈ ਦੀ ਜਾਣਕਾਰੀ ਮਿਲੀ ਹੈ। ਉਨ੍ਹਾਂ ਨੇ ਐਲਜੀ ਨੂੰ ਅਪੀਲ ਕੀਤੀ ਕਿ 1984 ਪੀੜਤ ਪਰਿਵਾਰਾਂ ਦੀਆਂ ਭਾਵਨਾਵਾਂ ਤੇ ਮੰਗਾਂ ਪ੍ਰਤੀ ਗੰਭੀਰਤਾ ਵਿਖਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਸਿਰਫ਼ ਆਉਣ ਵਾਲੀਆਂ ਪੀੜੀਆਂ ਨੂੰ ਕਾਂਗਰਸ ਦੇ ਜ਼ੁਲਮਾਂ ਦੀ ਯਾਦ ਵੀ ਕਰਾਏਗੀ।