ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਕੁਇਜ਼ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
ਯਮੁਨਾਨਗਰ, 29 ਸਤੰਬਰ (ਗੁਰਦਿਆਲ ਸਿੰਘ ਨਿਮਰ)- ਮੁਕੰਦ ਲਾਲ ਨੈਸ਼ਨਲ ਕਾਲਜ ਯਮੁਨਾਨਗਰ ਦੇ ਸਵੈ-ਨਿਰਭਰ ਭਾਰਤ ਸੈੱਲ ਅਤੇ ਮਹਿਲਾ ਅਧਿਐਨ ਸੈੱਲ ਨੇ ਸਾਂਝੇ ਤੌਰ ‘ਤੇ ‘ਵਿਕਸਤ ਭਾਰਤ/2047’ ਵਿਸ਼ੇ ‘ਤੇ ਇਕ ਕੁਇਜ਼ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਦੀ ਵਿਕਸਿਤ ਭਾਰਤ, ਰਾਸ਼ਟਰ ਨਿਰਮਾਣ, ਨਵੀਨਤਾ, ਸਵੈ-ਨਿਰਭਰਤਾ, ਅਤੇ ਭਾਰਤ ਦੀ ਵਿਕਾਸ ਯਾਤਰਾ ਬਾਰੇ ਜਾਗਰੂਕਤਾ ਅਤੇ ਰਚਨਾਤਮਕ ਪ੍ਰਗਟਾਵੇ ਪ੍ਰਤੀ ਵਚਨਬੱਧਤਾ ਨੂੰ ਉਤਸ਼ਾਹਿਤ ਕਰਨਾ ਸੀ।
ਮ
ਮੁਕੰਦ ਲਾਲ ਨੈਸ਼ਨਲ ਕਾਲਜ ਵਲੋਂ ਕਰਵਾਏ ਗਏ ਮੁਕਾਬਲੇ ਵਿਚ ਜੇਤੂ ਵਿਦਿਆਰਥੀ ਆਪਣੇ ਅਧਿਆਪਕਾਂ ਨਾਲ। ਤਸਵੀਰ : ਨਿਮਰ
30-09-2026
ਯਮੁਨਾਨਗਰ, 29 ਸਤੰਬਰ (ਗੁਰਦਿਆਲ ਸਿੰਘ ਨਿਮਰ)- ਮੁਕੰਦ ਲਾਲ ਨੈਸ਼ਨਲ ਕਾਲਜ ਯਮੁਨਾਨਗਰ ਦੇ ਸਵੈ-ਨਿਰਭਰ ਭਾਰਤ ਸੈੱਲ ਅਤੇ ਮਹਿਲਾ ਅਧਿਐਨ ਸੈੱਲ ਨੇ ਸਾਂਝੇ ਤੌਰ ‘ਤੇ ‘ਵਿਕਸਤ ਭਾਰਤ/2047’ ਵਿਸ਼ੇ ‘ਤੇ ਇਕ ਕੁਇਜ਼ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਦੀ ਵਿਕਸਿਤ ਭਾਰਤ, ਰਾਸ਼ਟਰ ਨਿਰਮਾਣ, ਨਵੀਨਤਾ, ਸਵੈ-ਨਿਰਭਰਤਾ, ਅਤੇ ਭਾਰਤ ਦੀ ਵਿਕਾਸ ਯਾਤਰਾ ਬਾਰੇ ਜਾਗਰੂਕਤਾ ਅਤੇ ਰਚਨਾਤਮਕ ਪ੍ਰਗਟਾਵੇ ਪ੍ਰਤੀ ਵਚਨਬੱਧਤਾ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਪ੍ਰੋਗਰਾਮ ਦੀ ਅਗਵਾਈ ਡਾ. ਦੀਪਮਾਲਾ ਅਤੇ ਡਾ. ਅਮਨਦੀਪ ਬੱਤਰਾ ਨੇ ਕੀਤੀ, ਜਿਨ੍ਹਾਂ ਨੇ ਸਮੁੱਚੀ ਯੋਜਨਾਬੰਦੀ ਅਤੇ ਪ੍ਰਬੰਧਾਂ ਦਾ ਸਫਲਤਾਪੂਰਵਕ ਤਾਲਮੇਲ ਕੀਤਾ। ਅਹਾਨਾ ਸ਼ਰਮਾ ਨੇ ਸਟੇਜ ਪ੍ਰਬੰਧਨ ਦੇ ਫਰਜ਼ਾਂ ਨੂੰ ਸ਼ਾਨਦਾਰ ਢੰਗ ਨਾਲ ਨਿਭਾਇਆ। ਇਸ ਮੌਕੇ ਕਾਲਜ ਦੇ ਵੱਖ-ਵੱਖ ਫੈਕਲਟੀਆਂ ਦੀਆਂ ਸੱਤ ਟੀਮਾਂ ਨੇ ਇਸ ਕੁਇਜ਼ ਮੁਕਾਬਲੇ ਵਿਚ ਉਤਸ਼ਾਹ ਨਾਲ ਹਿੱਸਾ ਲਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਵਿਕਸਿਤ ਭਾਰਤ/2047, ਭਾਰਤੀ ਅਰਥਵਿਵਸਥਾ, ਵਿਗਿਆਨ ਅਤੇ ਤਕਨਾਲੋਜੀ, ਨਵੀਨਤਾ, ਸੱਭਿਆਚਾਰ, ਸਿੱਖਿਆ ਅਤੇ ਰਾਸ਼ਟਰ ਨਿਰਮਾਣ ਨਾਲ ਸੰਬੰਧਿਤ ਸਵਾਲਾਂ ਦੇ ਉਤਸ਼ਾਹ ਅਤੇ ਵਿਸ਼ਵਾਸ ਨਾਲ ਜਵਾਬ ਦਿੱਤੇ। ਇਸ ਤਰ੍ਹਾਂ ਪੋਸਟਰ ਮੇਕਿੰਗ ਮੁਕਾਬਲੇ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਆਪਣੀ ਸਿਰਜਣਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ, ਆਕਰਸ਼ਕ ਅਤੇ ਪ੍ਰਭਾਵਸ਼ਾਲੀ ਪੋਸਟਰਾਂ ਰਾਹੀਂ ਇਕ ਵਿਕਸਿਤ ਭਾਰਤ ਦੇ ਦ੍ਰਿਸ਼ਟੀਕੋਣ ਨੂੰ ਪੇਸ਼ ਕੀਤਾ। ਵਿਦਿਆਰਥੀਆਂ ਨੇ ਆਪਣੀ ਕਲਾਕਾਰੀ ਵਿਚ ਸਵੈ-ਨਿਰਭਰ ਭਾਰਤ, ਮਹਿਲਾ ਸਸ਼ਕਤੀਕਰਨ, ਡਿਜੀਟਲ ਇੰਡੀਆ, ਹਰਾ ਵਿਕਾਸ, ਨਵੀਨਤਾ ਅਤੇ ਯੁਵਾ ਸ਼ਕਤੀ ਵਰਗੇ ਵੱਖ-ਵੱਖ ਪਹਿਲੂਆਂ ਨੂੰ ਪ੍ਰਗਟ ਕੀਤਾ। ਇਸ ਸਮਾਗਮ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਾਲਜ ਦੇ ਕਾਰਜਕਾਰੀ ਪ੍ਰਿੰ. ਡਾ. ਸ਼੍ਰੀ ਪ੍ਰਕਾਸ਼ ਨੇ ਕਿਹਾ ਕਿ ਵਿਕਸਤ ਭਾਰਤ/2047 ਸਿਰਫ਼ ਇਕ ਟੀਚਾ ਨਹੀਂ ਹੈ, ਸਗੋਂ ਇਕ ਰਾਸ਼ਟਰੀ ਮਿਸ਼ਨ ਹੈ ਜਿਸ ਨੂੰ ਹਰੇਕ ਨਾਗਰਿਕ ਦੀ ਭਾਗੀਦਾਰੀ ਅਤੇ ਵਚਨਬੱਧਤਾ ਦੁਆਰਾ ਸਾਕਾਰ ਕੀਤਾ ਜਾਣਾ ਚਾਹੀਦਾ ਹੈ। ਭਾਰਤ ਦੇ ਨੌਜਵਾਨ ਆਪਣੇ ਗਿਆਨ, ਹੁਨਰ, ਨਵੀਨਤਾ ਅਤੇ ਰਚਨਾਤਮਕਤਾ ਰਾਹੀਂ ਇਕ ਵਿਕਸਿਤ ਭਾਰਤ ਦੇ ਨਿਰਮਾਣ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਵਿਦਿਆ ਰਥੀਆਂ ਨੂੰ ਆਪਣੇ ਗਿਆਨ ਅਤੇ ਪ੍ਰਤਿਭਾ ਨੂੰ ਰਾਸ਼ਟਰੀ ਹਿੱਤ ਲਈ ਵਰਤਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਕਾਲਜ ਦੇ ਫੈਕਲਟੀ ਅਤੇ ਵਿਦਿਆਰਥੀਆਂ ਨੇ ਪ੍ਰੋਗਰਾਮ ਨੂੰ ਸਫਲਤਾਪੂਰਵਕ ਕਰਵਾਉਣ ਵਿਚ ਸ਼ਲਾਘਾਯੋਗ ਸਹਾਇਤਾ ਪ੍ਰਦਾਨ ਕੀਤੀ। ਇਸ ਮੌਕੇ ਪ੍ਰਵੀਨ ਖੁਰਾਣਾ, ਡਾ. ਰਚਨਾ ਅਗਰਵਾਲ, ਡਾ. ਵਕੀਲ ਸਿੰਘ, ਡਾ. ਉਮੰਗ ਬਰੇਜਾ ਅਤੇ ਹੋਰ ਕਾਲਜ ਫੈਕਲਟੀ ਮੈਂਬਰ ਮੌਜੂਦ ਸਨ।