30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਪੇਂਟਿੰਗ ਮੁਕਾਬਲਾ ਕਰਵਾਇਆ

ਟੋਹਾਣਾ, 30 ਸਤੰਬਰ (ਮਨਜੀਤ ਸਿੰਘ)- ਸੇਵਾ ਸੰਕਲਪ ਅਭਿਆਨ ਦੇ ਹਿੱਸੇ ਵਜੋਂ ਐਨ. ਐਸ.

Ad Position 21
No active advertisement
ਅਜੀਤ ਡੈਸਕ 01-10-2026
ਟੋਹਾਣਾ, 30 ਸਤੰਬਰ (ਮਨਜੀਤ ਸਿੰਘ)- ਸੇਵਾ ਸੰਕਲਪ ਅਭਿਆਨ ਦੇ ਹਿੱਸੇ ਵਜੋਂ ਐਨ.ਐਸ.ਐਸ. ਯੂਨਿਟ ਅਤੇ ਮਹਿਲਾ ਸੈੱਲ ਦੇ ਸਾਂਝੇ ਸਹਿਯੋਗ ਹੇਠ ਟੋਹਾਣਾ ਦੇ ਸ਼੍ਰੀ ਦੁਰਗਾ ਮਹਿਲਾ ਮਹਾਵਿਦਿਆਲਿਆ ਵਿਖੇ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਵਿਸ਼ੇ ‘ਤੇ ਇੱਕ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ। ਪ੍ਰੋਗਰਾਮ ਵਿੱਚ ਐਸ . ਡੀ.ਐਮ. ਟੋਹਾਣਾ ਆਕਾਸ਼ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਰਿਸ਼ੀਪਾਲ, ਵਿਕਾਸ ਠਕਰਾਲ ਤੇ ਸ਼ਿਲਪਾ ਚੋਪੜਾ ਵੀ ਮੌਜੂਦ ਸਨ। ਪ੍ਰੋਗਰਾਮ ਦਾ ਉਦਘਾਟਨ ਸ਼੍ਰੀ ਦੁਰਗਾ ਮਹਿਲਾ ਸਮਿਤੀ ਦੇ ਸਕੱਤਰ ਅਨਿਲ ਕੁਮਾਰ ਦੀ ਪ੍ਰਧਾਨਗੀ ਹੇਠ ਦੀਪ ਜਗਾ ਕੇ ਕੀਤਾ ਗਿਆ। ਕਿਰਨ ਮੰਗਲਾ ਨੇ ਮੁੱਖ ਮਹਿਮਾਨ, ਐਸ.ਡੀ.ਐਮ. ਆਕਾਸ਼ ਸ਼ਰਮਾ ਤੇ ਹੋਰ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਐਸ.ਡੀ.ਐਮ. ਆਕਾਸ਼ ਸ਼ਰਮਾ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਸੜਕ ਨਿਯਮਾਂ ਦੀ ਨਿਯਮਿਤ ਤੌਰ ‘ਤੇ ਪਾਲਣਾ ਕਰਕੇ ਅਸੀਂ ਨਾ ਸਿਰਫ਼ ਆਪਣੀ ਜਾਨ, ਸਗੋਂ ਦੂਜਿਆਂ ਦੀ ਜਾਨ ਵੀ ਬਚਾ ਸਕਦੇ ਹਾਂ। ਉਨ੍ਹਾਂ ਵਿਦਿਆਰਥੀਆਂ ਦੀਆਂ ਪੇਂਟਿੰਗਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਦੂਜਿਆਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰਨ ਲਈ ਉਤਸ਼ਾਹਿਤ ਕੀਤਾ। ਮੁੱਖ ਮਹਿਮਾਨ ਤੇ ਹੋਰ ਮਹਿਮਾਨਾਂ ਨੇ ਜੇਤੂਆਂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਤਸ਼ਾਹਿਤ ਕੀਤਾ। ਸਮਾਗਮ ’ਚ ਐਨ.ਐਸ.ਐਸ. ਇੰਚਾਰਜ ਰੇਖਾ ਰਾਮਧਾਰੀ ਨੇ ਮੁੱਖ ਮਹਿਮਾਨ, ਸਾਰੇ ਮਹਿਮਾਨਾਂ, ਕਾਲਜ ਪ੍ਰਬੰਧਨ, ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਪ੍ਰੋਗਰਾਮ ਦਾ ਸੰਚਾਲਨ ਮਹਿਲਾ ਸੈੱਲ ਦੀ ਇੰਚਾਰਜ ਡਾ. ਮੰਜੂਸ਼ਾ ਨੇ ਕੀਤਾ।
Ad Position 22
No active advertisement
ਪਿਛਲੀ ਖ਼ਬਰ ‘ਵੋਟ ਚੋਰੀ’ ਦੇ ਦੋਸ਼ਾਂ ਨੂੰ ਲੈ ਕੇ ਐਨ. ਐਸ. ਯੂ. ਆਈ. ਵਲੋਂ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਅਗਲੀ ਖ਼ਬਰ ਹਰਿਆਣਾ ਵਿਚ ਭਾਜਪਾ ਤੇ ਚੋਣ ਕਮਿਸ਼ਨ ਨੇ ਮਿਲੀਭੁਗਤ ਕਰਕੇ ਲੋਕਾਂ ਦੀ ਭਾਵਨਾ ਨੂੰ ਹਰਾਇਆ - ਦੀਪੇਂਦਰ ਹੁੱਡਾ
Ad Position 24