01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਦਾਮਲਾ ਪੋਲੀਟੈਕਨਿਕ ਦੀ ਐਨ. ਐਸ. ਐਸ. ਯੂਨਿਟ ਨੇ ਗਊ ਸੇਵਾ ਕੀਤੀ ਪਸ਼ੂ ਪਾਲਕਾਂ ਤੇ ਕਿਸਾਨਾਂ ਨੇ ਮਿਲਕ ਪਲਾਂਟ ਦਾ ਕੀਤਾ ਘਿਰਾਓ, ਦੁੱਧ ਦੇ ਰੇਟ ਵਧਾਉਣ ਦੀ ਕੀਤੀ ਮੰਗ

ਸਿਰਸਾ, 1 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਦੁੱਧ ਦੀਆਂ ਕੀਮਤਾਂ ਵਿੱਚ ਵਾਧੇ ਦੀ ਮੰਗ ਨੂੰ ਲੈ ਕੇ ਪਸ਼ੂ ਪਾਲਕਾਂ ਅਤੇ ਕਿਸਾਨਾਂ ਨੇ ਵੀਟਾ ਮਿਲਕ ਪਲਾਂਟ ਦਾ ਘਿਰਾਓ ਕੀਤਾ ਤੇ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ। ਪਸ਼ੂ ਪਾਲਕ ਤੇ ਕਿਸਾਨ ਦੁੱਧ ਦਾ ਰੇਟ ਵਧਾਏ ਜਾਣ ਦੀ ਮੰਗ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 02-10-2026
ਸਿਰਸਾ, 1 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਦੁੱਧ ਦੀਆਂ ਕੀਮਤਾਂ ਵਿੱਚ ਵਾਧੇ ਦੀ ਮੰਗ ਨੂੰ ਲੈ ਕੇ ਪਸ਼ੂ ਪਾਲਕਾਂ ਅਤੇ ਕਿਸਾਨਾਂ ਨੇ ਵੀਟਾ ਮਿਲਕ ਪਲਾਂਟ ਦਾ ਘਿਰਾਓ ਕੀਤਾ ਤੇ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ। ਪਸ਼ੂ ਪਾਲਕ ਤੇ ਕਿਸਾਨ ਦੁੱਧ ਦਾ ਰੇਟ ਵਧਾਏ ਜਾਣ ਦੀ ਮੰਗ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਤਿੰਨ ਦਿਨਾਂ ਦੀ ਹੜਤਾਲ ਦਾ ਐਲਾਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਅੱਜ ਵੀਟਾ ਮਿਲਕ ਪਲਾਂਟ ’ਚ ਦੁੱਧ ਨਹੀਂ ਜਾਣ ਦਿੱਤਾ। ਇਸ ਦੌਰਾਨ ਵੱਡੀ ਗਿਣਤੀ ’ਚ ਪੁਲੀਸ ਵੀਟਾ ਮਿਲਕ ਪਲਾਂਟ ਦੇ ਬਾਹਰ ਤਾਇਨਾਤ ਕੀਤੀ ਗਈ ਸੀ। ਪਸ਼ੂ ਪਾਲਕਾਂ ਤੇ ਕਿਸਾਨਾਂ ਨੇ ਬੇਗੂ ਰੋਡ ’ਤੇ ਸਥਿਤ ਵੀਟਾ ਮਿਲਕ ਪਲਾਂਟ ਦਾ ਘਿਰਾਓ ਕੀਤੇ ਤੇ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਕਿਸਾਨਾਂ ਤੇ ਪਸ਼ੂ ਪਾਲਕਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਜਸਬੀਰ ਭੱਟੀ ਨੇ ਕਿਹਾ ਕਿ ਪਸ਼ੂ ਪਾਲਣ ਦੀ ਲਾਗਤ ਲਗਾਤਾਰ ਵੱਧ ਰਹੀ ਹੈ ਪਰ ਦੁੱਧ ਦੀ ਕੀਮਤ ਉਸ ਅਨੁਪਾਤ ਵਿੱਚ ਨਹੀਂ ਵਧਾਈ ਜਾ ਰਹੀ ਹੈ। ਨਤੀਜੇ ਵਜੋਂ ਪਸ਼ੂ ਪਾਲਕਾਂ ਨੂੰ ਆਪਣੇ ਪਸ਼ੂਆਂ ਦੇ ਚਾਰੇ, ਰੱਖ-ਰਖਾਅ ਤੇ ਹੋਰ ਖਰਚਿਆਂ ਨੂੰ ਪੂਰਾ ਕਰਨਾ ਮੁਸ਼ਕਲ ਹੋ ਰਿਹਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਮੱਝ ਦਾ ਦੁੱਧ 100 ਰੁਪਏ ਪ੍ਰਤੀ ਕਿਲੋ ਤੇ ਗਾਂ ਦਾ ਦੁੱਧ 80 ਰੁਪਏ ਪ੍ਰਤੀ ਕਿਲੋ ਕੀਤਾ ਜਾਏ। ਇਸ ਤੋਂ ਪਹਿਲਾਂ ਕਿਸਾਨਾਂ ਤੇ ਪਸ਼ੂ ਪਾਲਕਾਂ ਨੇ ਪਿੰਡਾਂ ਵਿੱਚ ਮੀਟਿੰਗ ਕਰਕੇ ਦੁੱਧ ਦਾ ਰੇਟ ਵਧਾਏ ਜਾਣ ਦੀ ਮੰਗ ਕੀਤੀ ਸੀ ਤੇ ਐਲਾਨ ਕੀਤਾ ਸੀ ਕਿ ਜੇ ਦੁੱਧ ਦਾ ਰੇਟ ਨਾ ਵਧਾਇਆ ਗਿਆ ਤਾਂ ਉਹ ਇੱਕ ਤੋਂ ਤਿੰਨ ਅਕਤੂਬਰ ਤੱਕ ਪੂਰੇ ਜ਼ਿਲ੍ਹੇ ਵਿੱਚ ਹੜਤਾਲ ਕਰਨਗੇ। ਕਿਸਾਨਾਂ ਲਿਖੇ ਜਾਣ ਤੱਕ ਵੀਟਾ ਮਿਲਕ ਪਲਾਂਟ ਦੇ ਮੁੱਖ ਗੇਟ ਦੇ ਬਾਹਰ ਧਰਨਾ ਜਾਰੀ ਸੀ। ਵੀਟਾ ਮਿਲਕ ਪਲਾਂਟ ਨੂੰ ਰੋਜ਼ਾਨਾ ਲਗਭਗ 70,000 ਤੋਂ 75,000 ਲੀਟਰ ਦੁੱਧ ਮਿਲਦਾ ਹੈ। ਇਸ ਦੁੱਧ ਦੀ ਇੱਕ ਵੱਡੀ ਮਾਤਰਾ ਹੋਰ ਖੇਤਰਾਂ ਵਿੱਚ ਵੀ ਭੇਜੀ ਜਾਂਦੀ ਹੈ। 30,000 ਤੋਂ 35,000 ਲੀਟਰ ਦੁੱਧ ਡੱਬਵਾਲੀ, ਫਤਿਹਾਬਾਦ ਤੇ ਰਤੀਆ ਨੂੰ ਭੇਜਿਆ ਜਾਂਦਾ ਹੈ, ਜਦੋਂ ਕਿ ਸਿਰਸਾ ਵੀਟਾ ਪੰਜਾਬ ਤੇ ਰਾਜਸਥਾਨ ਨੂੰ ਵੀ ਦੁੱਧ ਦੀ ਸਪਲਾਈ ਕਰਦਾ ਹੈ। ਵੀਟਾ ਮਿਲਕ ਪਲਾਂਟ ਦੇ ਸੀ.ਈ.ਓ. ਦਿਨੇਸ਼ ਮਹਿਤਾ ਨੇ ਕਿਹਾ ਕਿ ਕਿਸਾਨਾਂ ਦੇ ਵਿਰੋਧ ਕਾਰਨ ਵਾਹਨਾਂ ਦੀ ਆਵਾਜਾਈ ਵਿੱਚ ਵਿਘਨ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਵੀਟਾ ਪਲਾਂਟ ਵਿੱਚ ਦੁੱਧ ਦੀ ਕੋਈ ਕਮੀ ਨਹੀਂ ਹੈ। ਜੇਕਰ ਵਾਹਨ ਸੁਚਾਰੂ ਢੰਗ ਨਾਲ ਚੱਲਦੇ ਹਨ ਤਾਂ ਸ਼ਹਿਰ ਵਿੱਚ ਦੁੱਧ ਦੀ ਕੋਈ ਕਮੀ ਨਹੀਂ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ 1 ਕਿਲੋ 688 ਗ੍ਰਾਮ ਡੋਡਾ ਪੋਸਤ ਬਰਾਮਦਗੀ ਮਾਮਲੇ ’ਚ ਤੀਜਾ ਸਾਥੀ ਮੁਲਜ਼ਮ ਕਾਬੂ ਅਗਲੀ ਖ਼ਬਰ ਗਾਂਧੀ ਜੈਅੰਤੀ ਦੀ ਪੂਰਵ ਸੰਧਿਆ ’ਤੇ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਸੇਵਾ ਸੰਕਲਪ ਅਭਿਆਨ ਤਹਿਤ ਸਫਾਈ ਮੁਹਿੰਮ ਸ਼ੁਰੂ ਕੀਤ...
Ad Position 24