02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਦੁਕਾਨ ਨੂੰ ਪੈਟਰੋਲ ਪਾ ਕੇ ਅੱਗ ਲਾਉਣ ਦੇ ਮਾਮਲੇ ’ਚ ਦੋ ਹੋਰ ਕਾਬੂ

ਟੋਹਾਣਾ, 2 ਅਕਤੂਬਰ (ਮਨਜੀਤ ਸਿੰਘ)- ਥਾਣਾ ਸ਼ਹਿਰੀ ਟੋਹਾਣਾ ਪੁਲਿਸ ਨੇ ਰਾਮ ਨਗਰ ਇਲਾਕੇ ਵਿੱਚ ਇੱਕ ਗਾਰਮੈਂਟਸ ਦੀ ਦੁਕਾਨ ਨੂੰ ਪੈਟਰੋਲ ਪਾ ਕੇ ਅੱਗ ਲਾਉਣ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਦੋ ਹੋਰ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਾਗਰ ਪੁੱਤਰ ਜੋਗਿੰਦਰ ਸਿੰਘ ਵਾਸੀ ਵਾਰਡ ਨੰਬਰ 1, ਪੰਜਾਬੀ ਧਰਮਸ਼ਾਲਾ, ਬਰਵਾਲਾ ਤੇ ਮਨੀਸ਼ ਪੁੱਤਰ ਹੀਰਾਰਾਮ ਵਾਸੀ ਪਤਨ ਥੋਕਸ, ਹਿਸਾਰ ਵਜੋਂ ਹੋਈ ਹੈ।

Ad Position 21
No active advertisement
ਅਜੀਤ ਡੈਸਕ 03-10-2026
ਟੋਹਾਣਾ, 2 ਅਕਤੂਬਰ (ਮਨਜੀਤ ਸਿੰਘ)- ਥਾਣਾ ਸ਼ਹਿਰੀ ਟੋਹਾਣਾ ਪੁਲਿਸ ਨੇ ਰਾਮ ਨਗਰ ਇਲਾਕੇ ਵਿੱਚ ਇੱਕ ਗਾਰਮੈਂਟਸ ਦੀ ਦੁਕਾਨ ਨੂੰ ਪੈਟਰੋਲ ਪਾ ਕੇ ਅੱਗ ਲਾਉਣ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਦੋ ਹੋਰ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਾਗਰ ਪੁੱਤਰ ਜੋਗਿੰਦਰ ਸਿੰਘ ਵਾਸੀ ਵਾਰਡ ਨੰਬਰ 1, ਪੰਜਾਬੀ ਧਰਮਸ਼ਾਲਾ, ਬਰਵਾਲਾ ਤੇ ਮਨੀਸ਼ ਪੁੱਤਰ ਹੀਰਾਰਾਮ ਵਾਸੀ ਪਤਨ ਥੋਕਸ, ਹਿਸਾਰ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਪੁਲਿਸ ਪਹਿਲਾਂ ਹੀ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਥਾਣਾ ਸ਼ਹਿਰੀ ਟੋਹਾਣਾ ਦੇ ਇੰਚਾਰਜ ਇੰਸਪੈਕਟਰ ਸੰਦੀਪ ਕੁਮਾਰ ਨੇ ਦੱਸਿਆ ਕਿ ਰਾਮ ਨਗਰ ਟੋਹਾਣਾ ਵਾਸੀ ਬ੍ਰਿਜ ਮੋਹਨ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ 16-17 ਅਗਸਤ 2026 ਦੀ ਦਰਮਿਆਨੀ ਰਾਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦੀ ਗਾਰਮੈਂਟਸ ਦੀ ਦੁਕਾਨ ਦੇ ਸ਼ਟਰਾਂ ’ਤੇ ਕਥਿਤ ਤੌਰ ’ਤੇ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ ਗਈ। ਘਟਨਾ ਦਾ ਪਤਾ ਉਸ ਨੂੰ ਅਗਲੀ ਸਵੇਰ ਲੱਗਿਆ। ਸ਼ਿਕਾਇਤਕਰਤਾ ਵੱਲੋਂ ਦੁਕਾਨ ’ਤੇ ਲੱਗੇ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਗਈ ਤਾਂ ਇੱਕ ਚਿੱਟੇ ਰੰਗ ਦੀ ਗੱਡੀ ਵਿੱਚੋਂ ਕੁਝ ਵਿਅਕਤੀਆਂ ਦੇ ਉਤਰ ਕੇ ਦੁਕਾਨ ਦੇ ਸ਼ਟਰਾਂ ’ਤੇ ਪੈਟਰੋਲ ਪਾਉਣ ਅਤੇ ਅੱਗ ਲਾਉਣ ਦੀਆਂ ਤਸਵੀਰਾਂ ਸਾਹਮਣੇ ਆਈਆਂ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸ਼ਹਿਰੀ ਟੋਹਾਣਾ ਵਿਖੇ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਸੀ। ਜਾਂਚ ਦੌਰਾਨ ਪੁਲਿਸ ਨੇ ਸੀ.ਸੀ.ਟੀ.ਵੀ. ਫੁਟੇਜ, ਤਕਨੀਕੀ ਸਬੂਤਾਂ ਤੇ ਹੋਰ ਅਹਿਮ ਸੁਰਾਗਾਂ ਦੀ ਮਦਦ ਨਾਲ ਪਹਿਲਾਂ ਇੱਕ ਮੁਲਜ਼ਮ ਨੂੰ ਕਾਬੂ ਕੀਤਾ। ਹੁਣ ਪੁਲਿਸ ਨੇ ਇਸੇ ਮਾਮਲੇ ਵਿੱਚ ਸਾਗਰ ਤੇ ਮਨੀਸ਼ ਨੂੰ ਵੀ ਕਾਬੂ ਕਰ ਲਿਆ ਹੈ। ਪੁਲਿਸ ਵੱਲੋਂ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਘਟਨਾ ਵਿੱਚ ਉਨ੍ਹਾਂ ਦੀ ਭੂਮਿਕਾ ਤੇ ਮਾਮਲੇ ਨਾਲ ਜੁੜੇ ਹੋਰ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਕੁਰੂਕਸ਼ੇਤਰ ’ਚ 23 ਜ਼ਿਲ੍ਹਿਆਂ ਦੇ ਨੌਜਵਾਨਾਂ ਨੂੰ ਸਟਾਰਟਅੱਪ ਲਈ ਪਲੇਟਫਾਰਮ ਮਿਲੇਗਾ: ਵਿਸ਼ਰਾਮ ਕੁਮਾਰ ਮੀਣਾ ਅਗਲੀ ਖ਼ਬਰ ਪਿੰਡ ਅਲੀਕਾਂ ਵਿੱਚ ‘ਆਂਗਨ ਮਿਲਾਨ’ ਪ੍ਰੋਗਰਾਮ ਕਰਵਾਇਆ
Ad Position 24