02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਜੀ. ਐਨ. ਜੀ. ਨੇ ਜ਼ੋਨਲ ਸ਼ਤਰੰਜ ਟੂਰਨਾਮੈਂਟ ਜਿੱਤਿਆ

ਯਮੁਨਾਨਗਰ, 2 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਯਮੁਨਾਨਗਰ ਦੇ ਜੀ. ਐਨ.

Ad Position 21
No active advertisement
ਅਜੀਤ ਡੈਸਕ 03-10-2026
ਯਮੁਨਾਨਗਰ, 2 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਯਮੁਨਾਨਗਰ ਦੇ ਜੀ. ਐਨ. ਜੀ. ਕਾਲਜ ਦੀ ਸ਼ਤਰੰਜ ਟੀਮ ਨੇ ਇਸ ਸੀਜ਼ਨ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਕੁਰੂਕਸ਼ੇਤਰ ਯੂਨੀਵਰਸਿਟੀ ਦੁਆਰਾ ਕਰਵਾਏ ਜ਼ੋਨਲ ਸ਼ਤਰੰਜ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਤੇ ਐਮ. ਐਲ. ਐਨ. ਕਾਲਜ ਅਤੇ ਜੇ. ਐਮ. ਆਈ. ਟੀ. ਨੂੰ ਹਰਾਇਆ। ਰਾਦੌਰ ਦੀਆਂ ਟੀਮਾਂ ਵਿਰੁੱਧ ਮੈਚ ਜਿੱਤਿਆ ਤੇ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਰੀਰਕ ਸਿੱਖਿਆ ਤੇ ਖੇਡ ਵਿਭਾਗ ਦੀ ਮੁਖੀ ਡਾ. ਮੀਨਾਕਸ਼ੀ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਲਜ ਦੀ ਸ਼ਤਰੰਜ ਟੀਮ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਅੰਤਰ-ਕਾਲਜ ਸ਼ਤਰੰਜ ਮੁਕਾਬਲੇ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਚੌਥਾ ਸਥਾਨ ਪ੍ਰਾਪਤ ਕੀਤਾ। ਇਸ ਮੁਕਾਬਲੇ ਵਿਚ ਨੈਨਸੀ, ਪ੍ਰਾਚੀ, ਰਾਣਾ, ਸਮਰਿਧੀ, ਅਲਕਾ, ਯਾਂਸ਼ੂ ਤੇ ਪ੍ਰਾਚੀ ਨੇ ਕਾਲਜ ਦੀ ਨੁਮਾਇੰਦਗੀ ਕੀਤੀ। ਇਸ ਤੋਂ ਇਲਾਵਾ ਜੀ. ਐਨ. ਜੀ. ਕਾਲਜ ਦੇ ਖਿਡਾਰੀਆਂ ਨੇ ਅੰਦਰੂਨੀ ਸ਼ਤਰੰਜ ਮੁਕਾਬਲੇ ਵਿਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ। ਮੁਕਾਬਲੇ ਵਿਚ ਨੈਨਸੀ ਨੇ ਪਹਿਲਾ, ਯਾਂਸ਼ੂ ਨੇ ਦੂਜਾ, ਅਲਕਾ ਤੇ ਸਮਰਿਧੀ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਡਾਇਰੈਕਟਰ ਡਾ. ਵਰਿੰਦਰ ਗਾਂਧੀ ਨੇ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਸੁਖਵਿੰਦਰ ਕੌਰ ਨੇ ਵੀ ਸਾਰੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ 14 ਹਰਿਆਣਾ ਬਟਾਲੀਅਨ ਐਨ. ਸੀ. ਸੀ. ਦਾ 10 ਰੋਜ਼ਾ ਸੰਯੁਕਤ ਸਾਲਾਨਾ ਸਿਖਲਾਈ ਕੈਂਪ ਸ਼ੁਰੂ ਅਗਲੀ ਖ਼ਬਰ ਕਣਕ ਦੇ ਭਾਅ ’ਚ ਮਾਮੂਲੀ ਵਾਧਾ ਕਿਸਾਨਾਂ ਨਾਲ ਮਜ਼ਾਕ- ਬੱਬੀ ਫ਼ਿਰੋਜ਼ਸ਼ਾਹ
Ad Position 24