24 ਬੋਤਲ ਦੇਸੀ ਸ਼ਰਾਬ ਸਮੇਤ ਇਕ ਕਾਬੂ
ਟੋਹਾਣਾ, 3 ਅਕਤੂਬਰ (ਮਨਜੀਤ ਸਿੰਘ)- ਨਾਜਾਇਜ਼ ਸ਼ਰਾਬ ਦੀ ਵਿਕਰੀ ਅਤੇ ਤਸਕਰੀ ’ਤੇ ਕਾਬੂ ਪਾਉਣ ਲਈ ਥਾਣਾ ਸਦਰ ਟੋਹਾਣਾ ਪੁਲਿਸ ਨੇ ਕਾਰਵਾਈ ਕਰਦਿਆਂ 24 ਬੋਤਲ ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਸੁਸ਼ੀਲ ਕੁਮਾਰ ਪੁੱਤਰ ਸੁਭਾਸ਼ ਵਾਸੀ ਪਿੰਡ ਨਾਂਗਲਾ ਵਜੋਂ ਹੋਈ ਹੈ।
ਟੋਹਾਣਾ, 3 ਅਕਤੂਬਰ (ਮਨਜੀਤ ਸਿੰਘ)- ਨਾਜਾਇਜ਼ ਸ਼ਰਾਬ ਦੀ ਵਿਕਰੀ ਅਤੇ ਤਸਕਰੀ ’ਤੇ ਕਾਬੂ ਪਾਉਣ ਲਈ ਥਾਣਾ ਸਦਰ ਟੋਹਾਣਾ ਪੁਲਿਸ ਨੇ ਕਾਰਵਾਈ ਕਰਦਿਆਂ 24 ਬੋਤਲ ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਸੁਸ਼ੀਲ ਕੁਮਾਰ ਪੁੱਤਰ ਸੁਭਾਸ਼ ਵਾਸੀ ਪਿੰਡ ਨਾਂਗਲਾ ਵਜੋਂ ਹੋਈ ਹੈ। ਪੁਲਿਸ ਵੱਲੋਂ ਨਿਯਮਾਂ ਅਨੁਸਾਰ ਕਾਰਵਾਈ ਉਪਰੰਤ ਮੁਲਜ਼ਮ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਥਾਣਾ ਸਦਰ ਟੋਹਾਣਾ ਦੇ ਇੰਚਾਰਜ ਇੰਸਪੈਕਟਰ ਸਾਧੂ ਰਾਮ ਨੇ ਦੱਸਿਆ ਕਿ ਸਬ-ਇੰਸਪੈਕਟਰ ਰਾਜਬੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਪਿੰਡ ਨਾਂਗਲਾ ਇਲਾਕੇ ਵਿੱਚ ਅਪਰਾਧਾਂ ਦੀ ਰੋਕਥਾਮ ਲਈ ਮੌਜੂਦ ਸੀ। ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਸੁਸ਼ੀਲ ਕੁਮਾਰ ਨਾਜਾਇਜ਼ ਦੇਸੀ ਸ਼ਰਾਬ ਵੇਚਣ ਦਾ ਕੰਮ ਕਰਦਾ ਹੈ ਤੇ ਮੋਟਰਸਾਈਕਲ ’ਤੇ ਸ਼ਰਾਬ ਲੈ ਕੇ ਹਾਂਸਾਵਾਲਾ ਵੱਲੋਂ ਗਾਜੂਵਾਲਾ ਵੱਲ ਆ ਰਿਹਾ ਹੈ। ਸੂਚਨਾ ਦੇ ਆਧਾਰ ’ਤੇ ਪੁਲਿਸ ਟੀਮ ਨੇ ਗਾਜੂਵਾਲਾ-ਹਾਂਸਾਵਾਲਾ ਸੜਕ ’ਤੇ ਨਾਕਾਬੰਦੀ ਕਰਕੇ ਕਾਰਵਾਈ ਕੀਤੀ ਅਤੇ ਮੁਲਜ਼ਮ ਨੂੰ ਕਾਬੂ ਕਰ ਲਿਆ। ਮੋਟਰਸਾਈਕਲ ’ਤੇ ਰੱਖੇ ਪਲਾਸਟਿਕ ਦੇ ਕੱਟੇ ਦੀ ਤਲਾਸ਼ੀ ਲੈਣ ’ਤੇ ਦੋ ਗੱਤੇ ਦੀਆਂ ਪੇਟੀਆਂ ਵਿੱਚੋਂ ਕੁੱਲ 24 ਬੋਤਲਾਂ ਦੇਸੀ ਸ਼ਰਾਬ ਬਰਾਮਦ ਹੋਈਆਂ। ਪੁਲਿਸ ਨੇ ਸ਼ਰਾਬ ਸਮੇਤ ਮੋਟਰਸਾਈਕਲ ਨੂੰ ਵੀ ਕਬਜ਼ੇ ਵਿੱਚ ਲੈ ਲਿਆ। ਇਸ ਸਬੰਧੀ ਥਾਣਾ ਸਦਰ ਟੋਹਾਣਾ ਵਿਖੇ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।