05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਐਂਟੀ-ਨਾਰਕੋਟਿਕ ਸੈੱਲ ਟੀਮ ਨੇ ਇਕ ਮੁਲਜ਼ਮ ਅਤੇ ਮੁੱਖ ਸਪਲਾਇਰ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਯਮੁਨਾਨਗਰ, 4 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਐਂਟੀ-ਨਾਰਕੋਟਿਕ ਸੈੱਲ ਟੀਮ ਨੇ ਇਕ ਮੁਲਜ਼ਮ ਅਤੇ ਮੁੱਖ ਸਪਲਾਇਰ ਨੂੰ ਲਗਭਗ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਜਾਣਕਾਰੀ ਦਿੰਦਿਆ ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਇਕ ਨੌਜਵਾਨ ਮੁਜ਼ੱਫਤ ਕਲਾ ਪਿੰਡ ਵਿਚ ਘੁੰਮ ਰਿਹਾ ਹੈ, ਜੋ ਨਸ਼ੀਲੇ ਪਦਾਰਥ ਵੇਚਣ ਦਾ ਇਰਾਦਾ ਰੱਖਦਾ ਹੈ।

Ad Position 21
No active advertisement
ਹੈਰੋਇਨ ਸਮੇਤ ਕਾਬੂ ਮੁਲਜ਼ਮ ਪੁਲਿਸ ਦੀ ਹਿਰਾਸਤ ਵਿਚ। ਤਸਵੀਰ : ਨਿਮਰ 05-10-2026
ਯਮੁਨਾਨਗਰ, 4 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਐਂਟੀ-ਨਾਰਕੋਟਿਕ ਸੈੱਲ ਟੀਮ ਨੇ ਇਕ ਮੁਲਜ਼ਮ ਅਤੇ ਮੁੱਖ ਸਪਲਾਇਰ ਨੂੰ ਲਗਭਗ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਜਾਣਕਾਰੀ ਦਿੰਦਿਆ ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਇਕ ਨੌਜਵਾਨ ਮੁਜ਼ੱਫਤ ਕਲਾ ਪਿੰਡ ਵਿਚ ਘੁੰਮ ਰਿਹਾ ਹੈ, ਜੋ ਨਸ਼ੀਲੇ ਪਦਾਰਥ ਵੇਚਣ ਦਾ ਇਰਾਦਾ ਰੱਖਦਾ ਹੈ। ਇਸ ਜਾਣਕਾਰੀ ਦੇ ਆਧਾਰ ‘ਤੇ ਸਬ-ਇੰਸਪੈਕਟਰ ਸਤੀਸ਼, ਨਵੀਨ, ਏ. ਐਸ. ਆਈ. ਰਾਜੇਂਦਰ, ਪੰਕਜ, ਵਿਮਲ ਅਤੇ ਸੁਲਤਾਨ ਦੀ ਇਕ ਟੀਮ ਬਣਾਈ ਗਈ ਸੀ। ਟੀਮ ਮੌਕੇ ‘ਤੇ ਪਹੁੰਚੀ ਅਤੇ ਘੁੰਮਦੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ। ਡਿਊਟੀ ਮੈਜਿਸਟ੍ਰੇਟ ਨੂੰ ਮੌਕੇ ‘ਤੇ ਬੁਲਾਇਆ ਗਿਆ। ਉਨ੍ਹਾਂ ਦੀ ਹਾਜ਼ਰੀ ਵਿਚ ਤਲਾਸ਼ੀ ਲਈ ਗਈ ਅਤੇ ਉਸ ਤੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਦੋਸ਼ੀ ਦੀ ਪਛਾਣ ਇਸਲਾਮ ਪੁੱਤਰ ਨਾਨਕ ਵਾਸੀ ਬੰਗੇਰੀ ਵਜੋਂ ਹੋਈ। ਦੋਸ਼ੀ ਨੇ ਖੁਲਾਸਾ ਕੀਤਾ ਕਿ ਉਸ ਨੇ ਇਹ ਨਸ਼ੀਲੇ ਪਦਾਰਥ ਆਪਣੇ ਹੀ ਪਿੰਡ ਦੇ ਵਸਨੀਕ ਨਾਜ਼ਿਮ ਉਰਫ਼ ਜੌਨੀ ਪੁੱਤਰ ਸ਼ਕੀਲ ਤੋਂ ਪ੍ਰਾਪਤ ਕੀਤੇ ਸਨ। ਟੀਮ ਨੇ ਨਾਜ਼ਿਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ। ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸਲਾਮ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ, ਜਦੋਂ ਕਿ ਨਾਜ਼ਿਮ ਨੂੰ ਪੁਲਿਸ ਰਿਮਾਂਡ ‘ਤੇ ਲੈ ਲਿਆ ਗਿਆ। ਇੰਚਾਰਜ ਨੇ ਦੱਸਿਆ ਕਿ ਇਸਲਾਮ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਪਹਿਲਾਂ ਇਕ ਕੇਸ ਅਦਾਲਤ ਵਿਚ ਵਿਚਾਰ ਅਧੀਨ ਹੈ।
Ad Position 22
No active advertisement
ਪਿਛਲੀ ਖ਼ਬਰ ਕੁਰੂਕਸ਼ੇਤਰ ਸੰਸਦੀ ਹਲਕੇ ਦੇ ਨੌਜਵਾਨਾਂ ਲਈ ਜਾਪਾਨ ’ਚ ਨਵੇਂ ਕਰੀਅਰ ਦੇ ਮੌਕੇ ਖੁੱਲ੍ਹਣਗੇ-ਨਵੀਨ ਜਿੰਦਲ ਅਗਲੀ ਖ਼ਬਰ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਏਸ਼ੀਅਨ ਖੇਡਾਂ ’ਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਪੂਜਾ ਦੇ ਘਰ ਪਹੁੰਚੇ
Ad Position 24